ਐਸ ਆਈ ਆਰ ਡਿਊਟੀ ਬਦਲੇ ਦੋ ਰਾਖਵੀਆਂ ਛੁੱਟੀਆਂ ਦਿੱਤੀਆਂ ਜਾਣ: ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ ਛੁੱਟੀਆਂ ਦੋਰਾਨ ਕੰਮ ਕਰਨ ਵਾਲੇ ਬੀ.ਐਲ.ਓ ਨੂੰ ਕਮਾਈ ਛੁੱਟੀਆਂ ਦਿੱਤੀਆਂ ਜਾਣ: ਭਗਵੰਤ ਭਟੇਜਾ

Spread the love
ਪੱਟੀ ਸਦੀਕ, 13 ਜੁਲਾਈ (ਬਲਕਰਨ ਸਿੰਘ ਮਸ਼ਾਲ)- ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪ੍ਰਸਤ ਭਗਵੰਤ ਭਟੇਜਾ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਸੋਰੇਵਾਲਾ,ਨਿਸ਼ਾਂਤ ਅਗਰਵਾਲ ਨੇ ਪੰਜਾਬ ਸਰਕਾਰ ਸਿੱਖਿਆ ਵਿਭਾਗ ਅਤੇ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ 11 ਅਤੇ 12 ਜੁਲਾਈ ਨੂੰ ਐਸ ਆਈ ਆਰ (ਵਿਸ਼ੇਸ਼ ਗਹਿਰੀ ਸਮੀਖਿਆ) ਮੁਹਿੰਮ ਲਈ ਹਫ਼ਤਾਵਾਰੀ ਛੁੱਟੀਆਂ ਦੇ ਬਾਵਜੂਦ ਡਿਊਟੀ ਨਿਭਾਉਣ ਵਾਲੇ ਸਮੂਹ ਅਧਿਆਪਕਾਂ ਨੂੰ ਦੋ ਕਮਾਈ (Compensatory) ਛੁੱਟੀਆਂ ਦੇਣ ਸਬੰਧੀ ਤੁਰੰਤ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ। ਯੂਨੀਅਨ ਆਗੂ ਜਿਲ੍ਹਾ ਵਿੱਤ ਸਕੱਤਰ ਅਮਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਅਧਿਆਪਕਾਂ ਨੇ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਹੋਣ ਦੇ ਬਾਵਜੂਦ ਸਰਕਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਸਕੂਲਾਂ ਵਿੱਚ ਹਾਜ਼ਰ ਹੋ ਕੇ ਐਸ ਆਈ ਆਰ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ। ਅਧਿਆਪਕਾਂ ਨੇ ਹਜ਼ਾਰਾਂ ਐਸ ਆਈ ਆਰ ਫਾਰਮ ਭਰਵਾਏ, ਲੋਕਾਂ ਨੂੰ ਜਾਗਰੂਕ ਕੀਤਾ ਅਤੇ ਚੋਣ ਕਮਿਸ਼ਨ ਦੇ ਇਸ ਮਹੱਤਵਪੂਰਨ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕੂਲਾਂ ਦੇ ਬਹੁਤ ਸਾਰੇ ਅਧਿਆਪਕ ਬੀ.ਐਲ.ਓ. ਵਜੋਂ ਵੀ ਡਿਊਟੀ ਨਿਭਾ ਰਹੇ ਹਨ। ਇਹ ਅਧਿਆਪਕ ਗਰਮੀਆਂ ਦੀਆਂ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਵੀ ਅਤੇ ਹਫ਼ਤਾਵਾਰੀ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਵੋਟਰ ਸੂਚੀਆਂ ਦੀ ਸੁਧਾਈ, ਨਵੀਆਂ ਵੋਟਾਂ ਬਣਾਉਣ, ਵੋਟਰਾਂ ਦੇ ਵੇਰਵਿਆਂ ਦੀ ਤਸਦੀਕ ਅਤੇ ਐਸ ਆਈ ਆਰ ਨਾਲ ਸਬੰਧਤ ਹੋਰ ਕੰਮ ਲਗਾਤਾਰ ਕਰ ਰਹੇ ਹਨ। ਇਸ ਵਾਧੂ ਡਿਊਟੀ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰ ਅਤੇ ਨਿੱਜੀ ਕੰਮਾਂ ਲਈ ਸਮਾਂ ਨਹੀਂ ਮਿਲ ਰਿਹਾ। ਯੂਨੀਅਨ ਨੇ ਕਿਹਾ ਕਿ ਅਧਿਆਪਕ ਅਤੇ ਬੀ.ਐਲ.ਓ. ਹਰ ਸਮੇਂ ਚੋਣ ਕਮਿਸ਼ਨ ਦੇ ਕੰਮਾਂ ਨੂੰ ਪਹਿਲ ਦੇ ਕੇ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਂਦੇ ਹਨ। ਇਸ ਲਈ ਉਨ੍ਹਾਂ ਦੀ ਇਸ ਵਾਧੂ ਸੇਵਾ ਦਾ ਸਨਮਾਨ ਕਰਨਾ ਸਰਕਾਰ ਅਤੇ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਬਣਦੀ ਹੈ। ਜਿਲ੍ਹਾ ਸਰਪ੍ਰਸਤ ਭਗਵੰਤ ਭਟੇਜਾ ਅਤੇ ਪਰਮਜੀਤ ਸਿੰਘ ਸੋਰੇਵਾਲਾ ਨੇ ਮੰਗ ਕੀਤੀ ਕਿ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਸਾਂਝੇ ਤੌਰ ‘ਤੇ ਸਪੱਸ਼ਟ ਆਦੇਸ਼ ਜਾਰੀ ਕਰਨ ਕਿ ਜਿਹੜੇ ਅਧਿਆਪਕ ਜਾਂ ਬੀ.ਐਲ.ਓ. ਸਰਕਾਰੀ ਜਾਂ ਹਫ਼ਤਾਵਾਰੀ ਛੁੱਟੀ ਵਾਲੇ ਦਿਨ ਚੋਣੀ ਡਿਊਟੀ ਨਿਭਾਉਂਦੇ ਹਨ, ਉਨ੍ਹਾਂ ਨੂੰ ਉਸ ਦੇ ਬਦਲੇ ਕਮਾਈ ਛੁੱਟੀਆਂ ਦਿੱਤੀਆਂ ਜਾਣ। ਇਸ ਸਬੰਧੀ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਇਕਸਾਰ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਕਿਸੇ ਵੀ ਕਰਮਚਾਰੀ ਨਾਲ ਭੇਦਭਾਵ ਨਾ ਹੋਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਅਧਿਆਪਕਾਂ ਨੇ ਹਮੇਸ਼ਾ ਸਿੱਖਿਆ ਦੇ ਨਾਲ-ਨਾਲ ਚੋਣਾਂ, ਜਨਗਣਨਾ, ਸਰਵੇਖਣਾਂ ਅਤੇ ਹੋਰ ਸਰਕਾਰੀ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਹੈ। ਇਸ ਲਈ ਸਰਕਾਰ ਨੂੰ ਵੀ ਅਧਿਆਪਕਾਂ ਅਤੇ ਬੀ.ਐਲ.ਓਜ਼ ਦੀ ਇਸ ਵਾਧੂ ਸੇਵਾ ਦਾ ਸਨਮਾਨ ਕਰਦਿਆਂ ਉਨ੍ਹਾਂ ਦੀ ਜਾਇਜ਼ ਮੰਗ ਨੂੰ ਤੁਰੰਤ ਸਵੀਕਾਰ ਕਰਨਾ ਚਾਹੀਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *