ਐਸ.ਆਈ.ਆਰ. ਵਿੱਚ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ ਚਾਰ ਬੀ.ਐਲ.ਓਜ਼ ਨੂੰ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਸਨਮਾਨਿਤ

Spread the love
ਫ਼ਰੀਦਕੋਟ, 16 ਜੁਲਾਈ(ਗੁਰਦੀਪ ਸਿੰਘ ਢਿੱਲੋਂ )ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਬੂਥਾਂ ਦਾ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ ਚਾਰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ (ਚੋਣਾਂ) ਮੈਡਮ ਪੂਨਮ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਸਨਮਾਨਿਤ ਕੀਤੇ ਗਏ ਬੀ.ਐਲ.ਓਜ਼ ਵਿੱਚ ਸ੍ਰੀ ਸੁਰਿੰਦਰ ਸਿੰਘ, ਈ.ਟੀ.ਟੀ. ਅਧਿਆਪਕ, ਸਰਕਾਰੀ ਐਲੀਮੈਂਟਰੀ ਸਕੂਲ ਮੁਮਾਰਾ; ਸ੍ਰੀ ਪਵਨ ਕੁਮਾਰ, ਈ.ਟੀ.ਟੀ. ਅਧਿਆਪਕ, ਸਰਕਾਰੀ ਪ੍ਰਾਇਮਰੀ ਸਕੂਲ ਨੱਥੇਵਾਲਾ; ਸ੍ਰੀ ਹਰਮੰਦਰ ਸਿੰਘ, ਐਸ.ਐਸ. ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਅਤੇ ਸ੍ਰੀ ਮਲਕੀਤ ਸਿੰਘ, ਕੰਪਿਊਟਰ ਫੈਕਲਟੀ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਚੱਕ ਭਾਗ ਸਿੰਘ ਵਾਲੇ (ਢਿੱਲਵਾਂ) ਸ਼ਾਮਲ ਹਨ।ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਨੇ ਸਨਮਾਨਿਤ ਕੀਤੇ ਗਏ ਬੀ.ਐਲ.ਓਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਮਿਹਨਤ, ਲਗਨ ਅਤੇ ਸਮਰਪਣ ਨਾਲ ਕੰਮ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਦੂਜਿਆਂ ਲਈ ਵੀ ਪ੍ਰੇਰਣਾ ਸਰੋਤ ਬਣਦੇ ਹਨ। ਉਨ੍ਹਾਂ ਸਮੂਹ ਬੀ.ਐਲ.ਓਜ਼ ਨੂੰ ਐਸ.ਆਈ.ਆਰ. ਦਾ ਕੰਮ ਨਿਰਧਾਰਿਤ ਸਮੇਂ ਅੰਦਰ ਸ਼ੁੱਧਤਾ ਅਤੇ ਪਾਰਦਰਸ਼ਤਾ ਨਾਲ ਮੁਕੰਮਲ ਕਰਨ ਦੀ ਅਪੀਲ ਵੀ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *