ਐਸ. ਡੀ. ਕਾਲਜ ਫਾਰ ਵੂਮੈਨ ‘ਚ ਹਿੰਦੀ ਦਿਵਸ ਮਨਾਇਆ

Spread the love
ਕਪੂਰਥਲਾ , 18 ਸਤੰਬਰ ( ਕੌੜਾ  )- ਐਸ. ਡੀ. ਕਾਲਜ ਫਾਰ ਵੂਮੈਨ ਵਿਖੇ ਹਿੰਦੀ ਵਿਭਾਗ ਵੱਲੋਂ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਹਿੰਦੀ ਵਿਭਾਗ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਮਾਂ ਸਰਸਵਤੀ ਜੀ ਦੀ ਵੰਦਨਾ ਨਾਲ ਹੋਈ। ਸਰਸਵਤੀ ਵੰਦਨਾ ਦੀ ਮਨਮੋਹਕ ਪੇਸ਼ਕਾਰੀ ਨਾਲ ਪੂਰਾ ਵਾਤਾਵਰਣ ਭਗਤੀਮਈ ਅਤੇ ਆਧਿਆਤਮਿਕ ਹੋ ਗਿਆ। ਹਾਜ਼ਰ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਮਾਂ ਸਰਸਵਤੀ ਨੂੰ ਨਮਨ ਕੀਤਾ lਇਸ ਮੌਕੇ ਵਿਦਿਆਰਥਣਾਂ ਨੇ ਹਿੰਦੀ ਭਾਸ਼ਾ ਪ੍ਰਤੀ ਜਾਗਰੂਕਤਾ ਅਤੇ ਪਿਆਰ ਨੂੰ ਪ੍ਰਗਟ ਕਰਦਿਆਂ ਸੁੰਦਰ ਕਵਿਤਾਵਾਂ ਅਤੇ ਹਿੰਦੀ ਦੇ ਮਹੱਤਵ ਸਬੰਧੀ ਭਾਸ਼ਣ ਪੇਸ਼ ਕੀਤੇ।ਸਮਾਗਮ ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਸਾਹਿਤਕ ਅਤੇ ਸੱਭਿਆਚਾਰਕ ਗਤੀਵਿਧੀਆਂ ਨੇ ਪ੍ਰੋਗਰਾਮ ਨੂੰ ਹੋਰ ਵੀ ਆਕਰਸ਼ਕ ਬਣਾਇਆ। ਨੁੱਕੜ ਨਾਟਕ ਸਮਾਰੋਹ ਦਾ ਵਿਸ਼ੇਸ਼ ਆਕਰਸ਼ਣ ਰਿਹਾ। ਇਸ ਰਾਹੀਂ ਵਿਦਿਆਰਥਣਾਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ, ਇਸ ਦੇ ਗੌਰਵ ਅਤੇ ਰੋਜ਼ਾਨਾ ਜੀਵਨ ਵਿੱਚ ਇਸ ਦੀ ਵਰਤੋਂ ਸਬੰਧੀ ਜਾਗਰੂਕਤਾ ਦਾ ਸੰਦੇਸ਼ ਦਿੱਤਾ।ਅੰਤ ਵਿਚ ਡਾ.ਰਜਨੀ ਬਾਲਾ ਨੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਸਮਾਗਮ ਦੀ ਸਫਲਤਾ ਲਈ ਧੰਨਵਾਦ ਕਰਦਿਆਂ, ਕਿਹਾ ਕਿ ਹਿੰਦੀ ਸਾਡੀਆਂ ਭਾਵਨਾਵਾਂ, ਸੰਵੇਦਨਾਵਾਂ ਤੇ ਸੱਭਿਆਚਾਰਕ ਪਛਾਣ ਨਾਲ ਜੁੜੀ ਹੋਈ ਭਾਸ਼ਾ ਹੈ ਅਤੇ ਇਸ ਪ੍ਰਤੀ ਸਨਮਾਨ ਅਤੇ ਜਾਗਰੂਕਤਾ ਦੀ ਭਾਵਨਾ ਨੂੰ ਨਿਰੰਤਰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *