ਐੱਸ.ਸੀ. ਵਿਦਿਆਰਥੀ 15 ਅਗਸਤ ਤੱਕ ਆਪਣੇ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਵਾਉਣ: ਵਿਧਾਇਕ ਦਲਬੀਰ ਸਿੰਘ ਟੌਂਗ – ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਡੀ.ਬੀ.ਟੀ. ਰਾਹੀਂ ਸਿੱਧੀ ਖਾਤਿਆਂ ਵਿੱਚ ਕੀਤੀ ਜਾਵੇਗੀ ਜਮ੍ਹਾਂ – ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ

Spread the love
ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 22 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  =ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਲਾਜ਼ਮੀ ਤੌਰ ‘ਤੇ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਦੀ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਸਕੇ।ਵਿਧਾਇਕ ਸ੍ਰੀ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਯੋਗ ਵਿਦਿਆਰਥੀ ਨੂੰ ਸਕਾਲਰਸ਼ਿਪ ਦਾ ਲਾਭ ਪਾਰਦਰਸ਼ੀ ਅਤੇ ਸਮੇਂ ਸਿਰ ਮਿਲੇ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਦੀ ਰਾਸ਼ੀ ਸਿਰਫ਼ ਡੀ.ਬੀ.ਟੀ. ਪ੍ਰਣਾਲੀ ਰਾਹੀਂ ਆਧਾਰ ਨਾਲ ਲਿੰਕ ਕੀਤੇ ਚਾਲੂ ਬੈਂਕ ਖਾਤੇ ਵਿੱਚ ਹੀ ਭੇਜੀ ਜਾਂਦੀ ਹੈ। ਇਸ ਲਈ ਜਿਨ੍ਹਾਂ ਵਿਦਿਆਰਥੀਆਂ ਦੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਹਨ, ਉਹ ਯੋਗ ਹੋਣ ਦੇ ਬਾਵਜੂਦ ਵੀ ਸਕਾਲਰਸ਼ਿਪ ਦੀ ਰਾਸ਼ੀ ਪ੍ਰਾਪਤ ਨਹੀਂ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਕਾਦਮਿਕ ਸਾਲ 2022-23 ਤੋਂ 2025-26 ਤੱਕ ਦੇ ਉਹਨਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਸੂਚੀਆਂ, ਜਿਨ੍ਹਾਂ ਦੀ ਸਕਾਲਰਸ਼ਿਪ ਦੀ ਅਦਾਇਗੀ ਸਿਰਫ਼ ਆਧਾਰ ਸੀਡਿੰਗ ਨਾ ਹੋਣ ਕਾਰਨ ਰੁਕੀ ਹੋਈ ਹੈ, ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਅਤੇ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਸੂਚੀ ਵਿੱਚ ਚੈੱਕ ਕਰਨ, ਆਪਣੇ ਬੈਂਕ ਖਾਤੇ ਦੀ ਸਥਿਤੀ ਦੀ ਪੁਸ਼ਟੀ ਕਰਨ ਅਤੇ ਤੁਰੰਤ ਆਪਣੇ ਬੈਂਕ ਨਾਲ ਸੰਪਰਕ ਕਰਕੇ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣ।ਵਿਧਾਇਕ ਨੇ ਕਿਹਾ ਕਿ ਸਿੱਖਿਆ ਸਮਾਜਿਕ ਸਸ਼ਕਤੀਕਰਨ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਹੈ ਕਿ ਕੋਈ ਵੀ ਲੋੜਵੰਦ ਵਿਦਿਆਰਥੀ ਸਿਰਫ਼ ਤਕਨੀਕੀ ਜਾਂ ਦਫ਼ਤਰੀ ਕਮੀਆਂ ਕਰਕੇ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹਰ ਸਕਾਲਰਸ਼ਿਪ ਯੋਗ ਵਿਦਿਆਰਥੀਆਂ ਦੇ ਭਵਿੱਖ ਵਿੱਚ ਇੱਕ ਮਹੱਤਵਪੂਰਨ ਨਿਵੇਸ਼ ਹੈ, ਜੋ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਆਤਮਨਿਰਭਰ ਬਣਨ ਲਈ ਪ੍ਰੇਰਿਤ ਕਰਦੀ ਹੈ।ਸ੍ਰੀ ਦਲਬੀਰ ਸਿੰਘ ਟੌਂਗ ਨੇ ਸਾਰੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਖ਼ਰੀ ਮਿਤੀ ਦੀ ਉਡੀਕ ਨਾ ਕਰਨ ਅਤੇ 15 ਅਗਸਤ, 2026 ਤੋਂ ਪਹਿਲਾਂ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਦੀ ਪ੍ਰਕਿਰਿਆ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਨੂੰ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਸਮੇਂ ਸਿਰ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਯੋਗ ਐੱਸ.ਸੀ. ਵਿਦਿਆਰਥੀ ਤੱਕ ਸਕਾਲਰਸ਼ਿਪ ਦੀ ਰਾਸ਼ੀ ਪੂਰੀ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *