ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ-ਡਿਪਟੀ ਕਮਿਸ਼ਨਰ

Spread the love

ਫਰੀਦਕੋਟ 1 ਅਕਤੂਬਰ  (ਗੁਰਦੀਪ ਸਿੰਘ ਢਿੱਲੋਂ) ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ । ਇਸ ਸਮੇਂ ਤੋਂ ਬਾਅਦ ( ਸ਼ਾਮ 07.00 ਵਜੇ ਤੋਂ ਬਾਅਦ ਸਵੇਰੇ 10.00 ਵਜੇ ਤੱਕ ) ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਤੇ ਮੁਕੰਮਲ ਤੌਰ ਤੇ ਰੋਕ ਹੋਵੇਗੀ। ਹਰ ਅਨਾਜ ਮੰਡੀ ( ਸਮੇਤ ਆਰਜੀ ਮੰਡੀਆਂ) ਵਿੱਚ ਆੜਤੀਆ, ਮੰਡੀ ਬੋਰਡ ਪੰਜਾਬ ਸਰਕਾਰ ਗ੍ਰਹਿ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।  ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਦੇ ਸੀਜਨ 2025 ਦੌਰਾਨ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ । ਝੋਨੇ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ । ਇਹ ਹਾਰਵੈਸਟਰ ਕੰਬਾਇਨਾਂ ਦੇਰ ਸਵੇਰ ਚੱਲਣ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੀਆਂ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ । ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗੈਰ – ਲੋੜੀਦੀ ਦੇਰੀ ਹੁੰਦੀ ਹੈ ਅਤੇ ਟਰੈਫਿਕ ਸਮੱਸਿਆ ਦੇ ਨਾਲ – ਨਾਲ ਅਮਨ ਕਾਨੂੰਨ ਦੀ ਸਥਿਤੀ ਲਈ ਵੀ ਮੁਸ਼ਕਿਲ ਪੈਦਾ ਹੁੰਦੀ ਹੈ। ਇਸ ਹੁਕਮ ਨੂੰ ਲਾਗੂ ਕਰਵਾਉਣ ਦੇ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਉਪ ਮੰਡਲ ਮੈਜਿਸਟਰੇਟ ਫਰੀਦਕੋਟ/ਕੋਟਕਪੂਰਾ/ਜੈਤੋ ਅਤੇ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ, ਜਿੰਮੇਵਾਰ ਹੋਣਗੇ।ਉਨ੍ਹਾਂ ਕਿਹਾ ਕਿ ਇਹ ਹੁਕਮ ਮਿਤੀ 25 ਮਈ 2025 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *