ਕਨੂੰਨ ਵਿਵਸਥਾ ਡਾਵਾਂਡੋਲ ਪ੍ਰਸ਼ਾਸਨ ਖਾਮੋਸ਼       ਅਧਿਕਾਰ ਸੰਘਰਸ਼ ਪਾਰਟੀ 

Spread the love
ਅੰਮ੍ਰਿਤਸਰ 13 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ )=ਅਧਿਕਾਰ ਸੰਘਰਸ਼ ਪਾਰਟੀ ਦੇ ਕੇਂਦਰੀ ਦਫ਼ਤਰ ਵਿੱਚ ਪਾਰਟੀ ਅਹੁਦੇਦਾਰਾਂ ਦੀ ਅੱਜ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਕਨੂੰਨ ਵਿਵਸਥਾ ਡਾਵਾਂਡੋਲ ਹੋ ਗਈ ਹੈ। ਦਿਨ ਦਿਹਾੜੇ ਲੁੱਟਾਂ ਖੋਹਾਂ, ਗੋਲੀਆਂ ਚਲਣਾ ਤਾਂ ਆਮ, ਇਥੋਂ ਤੱਕ ਕਿ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ,ਹਾਲੀ ਕਿ ਉਹਨਾਂ ਕੋਲ ਖੁਦ ਕੋਲ਼ ਵੀ ਹਥਿਆਰ ਹੁੰਦੇ ਹਨ। ਇੰਜ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਮਸ਼ਹੂਰੀਆਂ ਵਿੱਚ ਵਿਅਸਤ ਹੈ। ਮਹਿੰਗਾਈ, ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਨੂੰ ਠੱਲ੍ਹ ਪਾਉਣ ਦੀ ਬਜਾਏ ਮੁੱਖ ਮੰਤਰੀ ਅਤੇ ਮੰਤਰੀ ਜ਼ਿਆਦਾ ਟੂਰ ਤੇ, ਉਦਘਾਟਨ ਕਰਨ ਅਤੇ ਪ੍ਰੋਗਰਾਮਾਂ ਵਿੱਚ ਚੁਟਕਲੇ ਸੁਨਾਉਣ ਵਿੱਚ ਵਿਅਸਤ ਰਹਿੰਦੇ ਹਨ। ਉਥੋਂ ਭੀੜ ਤੋਂ ਵਾਹ ਵਾਹ ਕਰਵਾਕੇ ਖੁਸ਼ ਹੁੰਦੇ ਹਨ। ਨਸ਼ਿਆਂ ਨੇ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ, ਨਸ਼ਿਆਂ ਦੀ ਲੋੜ ਨੂੰ ਪੂਰਾ ਕਰਨ ਲਈ ਨੌਜਵਾਨ ਸ਼ਰੇਆਮ ਲੁੱਟਾਂ ਖੋਹਾਂ ਕਰ ਰਹੇ ਹਨ। ਸ਼ਾਇਦ ਸਬੰਧਤ ਅਧਿਕਾਰੀ ਮੁੱਖ ਮੰਤਰੀ ਨੂੰ ਸਹੀ ਰਿਪੋਰਟ ਨਹੀਂ ਦੇ ਰਹੇ।ਇੰਜ ਸ਼ੇਰਗਿੱਲ ਨੇ ਕਿਹਾ ਕਿ ਅਧਿਕਾਰ ਸੰਘਰਸ਼ ਪਾਰਟੀ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਇਹਨਾਂ ਸਮੱਸਿਆਵਾਂ ਵੱਲ ਧਿਆਨ ਦੇਣ। ਸੜਕਾਂ ਤੇ ਝੂਠੇ ਅੰਕੜਿਆਂ ਦੇ ਬੋਰਡਾਂ ਨਾਲ ਲੋਕਾਂ ਨੂੰ ਭਰਮਾਇਆ ਨਹੀਂ ਜਾ ਸਕਦਾ। ਜ਼ਮੀਨੀ ਹਕੀਕਤਾਂ ਬਿਲਕੁਲ ਵੱਖ ਹਨ ਅਤੇ ਉਨ੍ਹਾਂ ਅਨੁਸਾਰ ਹੀ ਸਰਕਾਰਾਂ ਨੂੰ ਕੰਮ ਕਰਨ ਲਈ ਪ੍ਰੋਗਰਾਮ ਬਣਾਉਣੇ ਚਾਹੀਦੇ ਹਨ। ਮੀਟਿੰਗ ਵਿੱਚ ਇੰਜ ਦੇਵ ਪ੍ਰਕਾਸ਼ ਸਹੋਤਾ, ਇੰਜ ਜਰਨੈਲ ਸਿੰਘ, ਇੰਜ ਰਾਮ ਸਿੰਘ, ਹਰਪ੍ਰੀਤ ਸਿੰਘ ਗਿੱਲ ਪਾਰਟੀ ਮੀਡੀਆ ਇੰਚਾਰਜ, ਜਗਜੀਤ ਸਿੰਘ ਪੰਡੋਰੀ, ਸੁਲੱਖਣ ਸਿੰਘ ਨਾਗ, ਸੁਖਦੇਵ ਸਿੰਘ ਨਾਗ ਅਤੇ ਹੋਰ ਮੈਂਬਰਾਂ ਵੱਲੋਂ ਸਰਕਾਰ ਦੇ ਢਿੱਲੇ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਖੇਦੀ ਕੀਤੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *