ਕਮਿਸ਼ਨ ਵੱਲੋਂ ਅਣਅਧਿਕਾਰਤ ਟਰੈਵਲ ਏਜੰਟਾਂ ਦੀ ਸੂਚੀ ਮੰਗੀ ਹੈ: ਗਿੱਲ

Spread the love
ਅੰਮ੍ਰਿਤਸਰ 8 ਅਗਸਤ( ਮਨਜੀਤ ਸਿੰਘ ਸ਼ੇਰਗਿੱਲ )ਘੱਟ ਗਿਣਤੀ ਲੋਕ ਭਲਾਈ ਸੰਸਥਾ (ਰਜਿ) ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ੳਨ੍ਹਾ ਸਮੂਹ ਠੱਗ ਟ੍ਰੈਵਲ ਏਜੰਟਾਂ ਨੁੰ ਚੇਤਾਵਨੀ ਦਿੱਤੀ ਹੈ ਜੋ ਲੋਕਾਂ ਦੀ ਜ਼ਿੰਦਗੀ ਭਰ ਦੀ ਕਮਾਈ ਲੁੱਟ ਲੈਂਦੇ ਹਨ,ਤੇ ਨਿਆਂ ਵੀ ਨਹੀਂ ਦਿੰਦੇ ਹਨ।ਉਨਾ ਨੇ ਉਚੇਚੇ ਤੌਰ ‘ਤੇ ਦੱਸਿਆ ਕਿ ਕਮਿਸ਼ਨ ਨੇ ਜਿਲਿਆਂ ਦੇ ਸਮੂਹ ਡਿਪਟੀ ਕਮਿਸ਼ਨਰਾਂ ਤੋਂ ਰਜਿਸਟਰਡ ਇੰਮੀਗ੍ਰੇਸ਼ਨ ਅਤੇ ਅਣ-ਅਧਿਕਾਰਤ ਤੌਰ ਤੇ ਦਫਤਰ ਖੋਲ੍ਹ ਲੋਕਾਂ ਦੇ ਧੀਆਂ ਪੁੱਤਾਂ ਨਾਲ ਧੋਖਾ ਕਰਨ ਵਾਲੇ ਲੋਕਾਂ ਦੇ ਨਾਵਾਂ ਦੀ ਸੂਚੀ ਸਮੇਤ ਅਪਰਾਧਿਕ ਪਿਛੋਕੜ ਵਾਲਾ ਵੇਰਵਾ ਮੰਗ ਲਿਆ  ਹੈ।ਗਿੱਲ ਨੇ ਦੱਸਿਆ ਕਿ ਬਿਨਾ ਲਾਈਸੰਸ ਦਫਤਰ ਖੋਲ੍ਹ ਕਬੂਤਰਬਾਜੀ ਦੇ ਧੰਦੇਂ ‘ਚ ਸ਼ਾਮਲ ਲੋਕਾਂ ਵੱਲੋਂ ਭੋਲੇ ਭਾਲੇ ਲੋਕਾਂ ਦੇ ਦਸਤਾਵੇਜ਼ ਅਤੇ ਪਾਸਪੋਰਟ ਲੋਕਰਾਂ ‘ਚ ਜਬਰੀ ਰੱਖਣ ਦੇ ਮਾਮਲੇ ਤੇ ਕਮਿਸ਼ਨ ਬਹੁਤ ਸਖਤ ਹੋ ਚੁੱਕਾ ਹੈ।ਉਨਾ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ‘ਚ ਟ੍ਰੈਵਲ ਏਜੰਟੀ ਦਾ ਕੰਮ ਕਰ ਰਹੇ ਲੋਕਾਂ ਦੀ ਸੂਚੀ ਅਤੇ ਵੇਰਵੇ ਜ਼ਿਲ੍ਹੇ ਅੰਮ੍ਰਿਤਰ ਦੇ ਡਿਪਟੀ ਕਮਿਸ਼ਨ ਕੋਲੋਂ ਮੰਗ ਲਏ ਹਨ।
ਉਨ੍ਹਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਠੱਗ ਟ੍ਰੈਵਲ ਏਜੰਟਾਂ ਖਿਲਾਫ ਸ਼ਿਕਾਇਤ ਪੀੜਤ ਲੋਕ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜ ਸਕਦੇ ਹਨ ਤਾਂ ਕਿ ਉਹਨਾ ਨੂੰ ਇਨਸਾਫ ਮਿਲ ਸਕੇ। ਫਾਇਲ ਫੋਟੋ: ਘੱਟ ਗਿਣਤੀ ਲੋਕ ਭਲਾਈ ਸੰਸਥਾ (ਰਜਿ) ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *