ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਅਤੇ SPG ਵੱਲੋਂ ਕੀਤੀ ਚੈਕਿੰਗ*

Spread the love
ਅੰਮ੍ਰਿਤਸਰ /04 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਸ੍ਰੀ ਗੁਰਪ੍ਰੀਤ ਸਿੰਘ ਭੁੱਲਰ,ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆ ਵਿੱਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਂਣ ਲਈ ਕੀਤੀ ਚੈਕਿੰਗ ਕੀਤੀ। ਅੱਜ ਮਿਤੀ 04-04-2026 ਲੋਕਲ ਪੁਲਿਸ ਤੇ ਐਸ.ਓ.ਜੀ (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ ਜਵਾਨਾ ਵੱਲੋਂ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗਸ਼ਤ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਬਿਨਾਂ ਵਜ੍ਹਾਂ ਘੁੰਮ ਰਹੇ ਵਿਅਕਤੀਆਂ ਪਾਸੋਂ ਡੂਘਿਆਈ ਨਾਲ ਪੁੱਛਗਿੱਛ ਕੀਤੀ। ਇਸਤੋਂ ਇਲਾਵਾ ਮਾਲਜ਼ ਅਤੇ ਪਾਰਕਿੰਗ ਦੀ ਚੈਕਿੰਗ ਕੀਤੀ ਗਈ।
ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਗਰ ਉਹਨਾਂ ਦੇ ਇਲਾਕਾ ਵਿੱਚ ਕੋਈ ਗੈਰ ਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਦਾ ਹੈ ਤਾਂ ਉਸਦੀ ਸੂਚਨਾਂ ਤੁਰੰਤ ਪੁਲਿਸ ਨਾਲ ਸ਼ਾਂਝੀ ਕੀਤੀ ਜਾਵੇ ਤੇ ਸੂਚਨਾਂ ਦੇਣ ਵਾਲੇ ਦਾ ਨਾਮ ਪਤਾ ਪੁਰਨ ਤੌਰ ਤੇ ਗੁਪਤ ਰੱਖਿਆ ਜਾਵੇਗ। ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਪਬਲਿਕ ਦੀ ਸੁਰੱਖਿਆ ਤੇ ਉਹਨਾ ਦੀ ਰਾਖੀ ਲਈ 24 ਘੰਟੇ ਤੱਤਪਰ ਹੈ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *