ਕਸਬਾ ਝਬਾਲ ਵਿੱਚ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ,ਸਮੁੱਚੀਆਂ ਦੁਕਾਨਾਂ ਤੇ ਅਦਾਰੇ ਬੰਦ ਸਿੱਖ ਜਥੇਬੰਦੀਆਂ ਵੱਲੋਂ ਝਬਾਲ ਚੌਕ ਵਿੱਚ ਲਗਾਇਆ ਸਾਤਮਈ ਧਰਨਾ 

Spread the love
ਝਬਾਲ,21ਅਗਸਤ (ਮੱਖਣ ਮਨੋਜ )-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ਼ ਮੋਰਚਾ ਅਤੇ ਵਾਰਸ ਪੰਜਾਬ ਜਥੇਬੰਦੀ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਦਿਤੀ ਗਈ ਪੰਜਾਬ  ਬੰਦ ਦੀ ਕਾਲ ਨੂੰ ਇਲਾਕਾ ਝਬਾਲ ਵਿਖੇ ਭਰਵਾਂ ਹੁੰਗਾਰਾ ਮਿਲਿਆ । ਜਿਸ ਦੇ ਚਲਦਿਆਂ ਇਲਾਕੇ ਅਤੇ ਅੱਡਾ ਝਬਾਲ ਵਿਖੇ ਮੈਡੀਕਲ ਦੁਕਾਨਾਂ ਨੂੰ ਛੱਡਕੇ ਸਮੁੱਚੀਆਂ ਦੁਕਾਨਾਂ,ਹੋਰ ਵਪਾਰਕ ਅਦਾਰੇ ਮੁਕੰਮਲ ਬੰਦ ਰਹੇ।ਇਸ ਸਮੇਂ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਤਰਲੋਚਨ ਸਿੰਘ ਸੋਹਲ ਦੀ ਅਗਵਾਈ ਵਿੱਚ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਝਬਾਲ ਚੋਂਕ ਵਿੱਚ ਸਤਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸਾਤਮਈ ਧਰਨਾ ਦਿੱਤਾ ਗਿਆ।ਇਸ ਸਮੇਂ ਸਿੱਖ ਆਗੂਆਂ ਨੇ ਹੱਥਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਮੈਮੇਟੋ ਫੜੇ ਸਨ।ਇਸ ਸਮੇਂ ਧਰਨਾ ਦੇਣ ਵਾਲੇ ਸਿੰਘਾਂ ਵਿੱਚ ਭਾਈ ਸੂਬਾ ਸਿੰਘ ਰਾਮ ਰੌਣੀ,ਸੁਖਜਿੰਦਰ ਸਿੰਘ  ਝਬਾਲ,ਭਾਈ ਸਤਨਾਮ ਸਿੰਘ ਖੰਡਾ, ਭਾਈ ਸ਼ਮਸ਼ੇਰ ਸਿੰਘ ਭੋਜੀਆ, ਭਾਈ ਸਰੂਪ ਸਿੰਘ ਭੁੱਚਰ, ਨਾਨਕ ਸਿੰਘ ਕਸੇਲ, ਭਾਈ ਬਲਦੇਵ ਸਿੰਘ ,ਭਾਈ ਚੈਚਲ ਸਿੰਘ, ਭਾਈ ਹੁਸਨਦੀਪ ਸਿੰਘ, ਭਾਈ ਸਤਨਾਮ ਸਿੰਘ ਸੋਹਲ ਆਦਿ ਹਾਜਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *