ਜਿਸ ’ਚ ਜ਼ਿਲਾ ਫ਼ਰੀਦਕੋਟ ਦੇ ਕਿਸਾਨਾਂ ਦਾ ਭਾਰੀ ਇਕੱਠ ਕੀਤਾ ਗਿਆ ਜਿੱਥੇ ਅੱਜ ਜਗਜੀਤ ਸਿੰਘ ਡੱਲੇਵਾਲ ਸ਼ਾਮਿਲ ਹੋਏ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਲੜਾਈ ਐਮ.ਐਸ.ਪੀ. ਦੀ ਹੈ ਜੋ ਸਾਡੀ ਇਹ ਮੰਗ ਪੂਰੀ ਹੋਣ ਤੱਕ ਜਾਰੀ ਰਹੇਗੀ, ਪਰ ਪੰਜਾਬ ਸਰਕਾਰ ਵਲੋਂ ਕਾਇਰਤਾ ਵਾਲੀਆਂ ਹਰਕਤਾਂ ਕੀਤੀਆਂ ਜਿਨ੍ਹਾਂ ਵਲੋਂ ਮੀਟਿੰਗ ’ਚ ਬੁਲਾ ਕੇ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਗਿਆ ਅਤੇ ਬਾਰਡਰ ’ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਇਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਇਕ ਪਾਸੇ ਫ਼ਸਲੀ ਵਿਭਿੰਨਤਾ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਹਰ ਫ਼ਸਲ ’ਤੇ ਐਮ.ਐਸ.ਪੀ. ਮਿਲੇਗੀ ਅਤੇ ਜੇਕਰ ਅਜਿਹਾ ਨਾ ਹੋਇਆ ਤਾਂ ਝੋਨੇ ਦੀ ਫ਼ਸਲ ਦੇ ਚੱਕਰ ’ਚੋਂ ਕਿਸਾਨ ਨਹੀਂ ਨਿਕਲ ਸਕਣਗੇ, ਜਿਸ ਨਾਲ ਆਉਣ ਵਾਲੇ 15 ਸਾਲਾਂ ’ਚ ਪੰਜਾਬ ਅੰਦਰ ਧਰਤੀ ਹੇਠਲਾ ਪਾਣੀ ਬਹੁਤ ਨੀਵੇਂ ਪੱਧਰ ’ਤੇ ਚਲਾ ਜਾਵੇਗਾ। ਜਿਸ ਨਾਲ ਪੰਜਬ ਦੇ ਲੋਕ ਪਾਣੀ ਤੋਂ ਵੀ ਵਾਂਝੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ’ਚ 10 ਮਹਾਂ ਪੰਚਾਇਤਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੇ ਮੋਢਿਆਂ ’ਤੇ ਹੋਰ ਵੀ ਜ਼ਿੰਮੇਵਾਰੀ ਵੱਧ ਗਈ ਹੈ, ਜਦੋਂ ਦੇ ਪੰਜਬ ਦੇ ਲੋਕਾਂ ਨੇ ਉਸ ਨੂੰ ਬਾਪੂ ਦਾ ਦਰਜਾ ਦਿੱਤਾ ਹੈ ਜਿਨ੍ਹਾਂ ਕਰਕੇ ਇਹ ਲੜਾਈ ਅੱਗੇ ਵੀ ਜਾਰੀ ਰਹੇਗੀ। ਇਸ ਮੌਕੇ ਹਰਿਆਣਾ ਤੋਂ ਅਭਿਮਨਿਯੁ ਕੋਹਾੜ, ਸੁਰਜੀਤ ਸਿੰਘ ਹਰਦੋ ਝੰਡੇ, ਬਲਦੇਵ ਸਿੰਘ ਸੰਦੋਹਾ, ਲਵਜੀਤ ਸਿੰਘ ਮੋਗਾ, ਇੰਦਰਜੀਤ ਸਿੰਘ ਘਣੀਆ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਅਤੇ ਨੈਬ ਸਿੰਘ ਸ਼ੇਰ ਸਿੰਘ ਵਾਲਾ ਆਦਿ ਹਾਜ਼ਰ ਸਨ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

