ਕਿਸਾਨਾਂ ਦੀਆਂ ਜਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਰੇਸ਼ਮ ਸਿੰਘ ਬਡਾਲੀ

Spread the love
ਕੁਰਾਲੀ 13ਅਗਸਤ (ਜਗਦੇਵ ਸਿੰਘ )ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਰੋਪੜ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ ਰੇਸ਼ਮ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਗੁਰੂਦਵਾਰਾ ਸ਼੍ਰੀ ਕੰਘਾ ਸਾਹਿਬ ਦੁਲਚੀ ਮਾਜਰਾ ਵਿਖੇ ਕੀਤੀ ਗਈ। ਇਸ ਸਮੇਂ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਰੋਪੜ  ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੰਗਾਂ ਬਾਰੇ  ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸੂਬਾ ਸੀ: ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ ਤੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਧਾਰਾ 78, 79 ਤੇ 80 ਨੂੰ ਰੱਦ ਕਰਨ ਬਾਰੇ  ਵਿਧਾਨ ਸਭਾ ਦੇ ਇਜਲਾਸ ਦੌਰਾਨ ਇਹਨਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ- ਸਮੇ  ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ, ਡਾ. ਸੁਆਮੀਨਾਥਨ ਵੱਲੋਂ ਕੀਤੀ ਗਈ ਸਿਫਾਰਸ਼ ਸੀ-2 + 50% ਫਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖਰੀਦ ਐਮ ਐਸ ਪੀ ਅਨੁਸਾਰ ਯਕੀਨੀ ਬਣਾਈ ਜਾਵੇ, ਕੇਂਦਰ ਸਰਕਾਰ ਵੱਲੋਂ ਭਾਰਤ – ਅਮਰੀਕਾ ਮੁਫਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਸਮੇਂ ਜਿਲਾ ਜ/ ਸਕੱਤਰ ਇਕਬਾਲ ਸਿੰਘ , ਮੀਤ ਪ੍ਰਧਾਨ ਸੁਖਦੀਪ ਸਿੰਘ ਪਪਰਾਲੀ , ਬਲਾਕ ਰੋਪੜ ਪ੍ਰਧਾਨ ਮੋਹਰ ਸਿੰਘ ਖ਼ਾਬੜਾਂ, ਹਰਿੰਦਰ ਸਿੰਘ ਸਲੋਮਾਜਰਾ ਬਲਾਕ ਪ੍ਰਧਾਨ ਸ਼੍ਰੀ ਚਮਕੌਰ ਸਾਹਿਬ ,ਅਮਰਜੀਤ ਸਿੰਘ ਕਕਰਾਲੀ ਬਲਾਕ ਪ੍ਰਧਾਨ ਮੋਰਿੰਡਾ, ਸਾਬਕਾ ਸਰਪੰਚ ਬਲਵਿੰਦਰ ਸਿੰਘ ਚੱਕਲਾਂ ,ਜਰਨੈਲ ਸਿੰਘ ਗੋਸਲਾਂ ਪ੍ਰਧਾਨ ਸਰਕਲ ਕੁਰਾਲੀ  ,ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।ਇਸ ਮੌਕੇ ਹਰਬੰਸ  ਸਿੰਘ,ਬਰਿੰਦਰ ਸਿੰਘ ਬੰਮਨਾੜ੍ਹਾ ,ਰਣਧੀਰ ਸਿੰਘ ਕਾਲੇਵਾਲ ,ਪਰਮਜੀਤ ਸਿੰਘ ਬੇਲਾ ਜਸਵੰਤ ਸਿੰਘ ਗੈਕੀ ,ਗੁਰਪਾਲ ਸਿੰਘ ,ਤੋਂ ਇਲਾਵਾ ਹੋਰ ਬਹੁਤ ਸਾਰੇ ਮੈਂਬਰ ਤੇ ਕਿਸਾਨ ਹਾਜਰ ਸਨ
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *