ਕੇਂਦਰ ਸਰਕਾਰ ਫਰੀ ਟਰੇਡ ਸਮਝੌਤਾ ਤੁਰੰਤ ਰੱਦ ਕਰੇ — ਮੱਲਾ 

Spread the love
ਝਬਾਲ 7 ਸਤੰਬਰ ( ਮੱਖਣ ਮਨੋਜ )-* ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਪਿੰਡ ਬਾਣੀਆ ਵਿਖੇ ਪ੍ਰਧਾਨ ਝਿਲਮਲ ਸਿੰਘ ਬਾਣੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਆਗੂ ਮੁਖਤਾਰ ਸਿੰਘ ਮੱਲਾ ਨੇ ਫਰੀ ਟ੍ਰੇਡ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਮਰੀਕਾ ਸਮੇਤ ਸਾਰੇ ਸਾਮਰਾਜੀ ਮੁਲਕਾਂ ਨਾਲ ਕੀਤੇ ਗਏ ਫਰੀ ਟਰੇਡ ਸਮਝੌਤਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਸਮਝੌਤਿਆਂ ਨੂੰ ਲਾਗੂ ਕਰਨ ਨਾਲ ਕਿਸਾਨਾਂ ਦੀ ਹਾਲਤ ਹੋਰ ਪਤਲੀ ਹੋਵੇਗੀ। ਕੇਂਦਰ ਸਰਕਾਰ ਸਾਰੀਆਂ ਫਸਲਾਂ ਤੇ MSP ਲਾਗੂ ਕਰੇ, ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮਾਫ ਕੀਤੇ ਜਾਣ ਅਤੇ ਡੀਜ਼ਲ, ਪੈਟਰੋਲ, ਖਾਦਾਂ, ਕੀਟਨਾਸ਼ਕ ਦਵਾਈਆਂ ਦੇ ਰੇਟ ਘਟਾਏ ਜਾਣ।ਮੱਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੰਡ ਮਿੱਲ ਸੇਰੋਂ ਨੂੰ ਤੁਰੰਤ ਚਾਲੂ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇਤਿਹਾਸਕ ਇਕੱਠ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *