ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ਤੇ 20 ਮਈ ਨੂੰ ਦੇਸ਼ ਵਿਆਪੀ ਕੀਤੀ ਜਾਵੇਗੀ ਹੜਤਾਲ

Spread the love

ਨੂਰਪੁਰ ਬੇਦੀ ਦਲਜੀਤ ਚਨੌਲੀ  ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਸਬੰਧਿਤ ਸੀ ਟੂ ਦੀ ਮੀਟਿੰਗ ਨੂਰਪੁਰ ਬੇਦੀ ਦਫ਼ਤਰ ਵਿੱਚ ਕੁਲਦੀਪ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੀਟੂ ਦੇ ਜ਼ਿਲ੍ਾ ਸਕੱਤਰ ਕਾਮਰੇਡ ਗੁਰਦੇਵ ਸਿੰਘ ਬਾਗੀ ਡਾਕਟਰ ਰਜੀਵ ਮੇਜਰ ਕਾਮਰੇਡ ਸੁਖਦੇਵ ਸਿੰਘ ਨੰਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 1 ਮਈ ਨੂੰ ਛਿਕਾਗੋ ਦੇ ਸ਼ਹੀਦਾਂ ਨੂੰ ਮਜ਼ਦੂਰਾਂ ਦਾ ਇਕੱਠ ਕਰਕੇ ਸ਼ਰਧਾਂਜਲੀ ਭੇਟ ਕਰਨ ਲਈ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ ਗਿਆ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਨੂੰ ਸਫਲ ਪੂਰਬਕ ਸਫਲ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ ਟੂ ਦੇ ਸੀਨੀਅਰ ਆਗੂ ਕਾਮਰੇਡ ਰਾਮ ਸਿੰਘ ਸੈਣੀ ਮਾਜਰਾ ਸਾਥੀ ਪ੍ਰੇਮ ਚੰਦ ਜੱਟ ਪੁਰ ਖੇਤ ਮਜ਼ਦੂਰ ਯੂਨੀਅਨ ਆਗੂ ਬਲਜਿੰਦਰ ਪੰਡਤ ਨੇ ਕਿਹਾ ਕਿ ਕੇਂਦਰ ਸਰਕਾਰ 44 ਕਾਨੂੰਨਾਂ ਨੂੰ ਰੱਦ ਕਰਕੇ ਚਾਰ ਨਵੇਂ ਲੇਬਰ ਕੋਡ ਲਿਆ ਰਹੀ ਹੈ ਜਿਸ ਕਾਰਨ ਸਰਕਾਰ ਕਥਿਤ ਤੌਰ ਤੇ ਸਾਮਰਾਜਵਾਦ ਨੂੰ ਸਿੱਧਾ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ ਅਤੇ ਗਰੀਬ ਮਜ਼ਦੂਰ ਮੁਲਾਜ਼ਮ ਅਤੇ ਛੋਟੇ ਦੁਕਾਨਦਾਰਾਂ ਦੇ ਹੱਕਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਅੱਗੇ ਉਹਨਾਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਦੇ ਲੰਬੇ ਸਮੇਂ ਤੋਂ ਰੁਕੇ ਹੋਏ ਪੈਸੇ ਜਲਦੀ ਉਹਨਾਂ ਦੇ ਖਾਤਿਆਂ ਵਿੱਚ ਪਾਏ ਜਾਣ ਅਤੇ ਮਨਰੇਗਾ ਦੇ ਕੰਮ ਨੂੰ ਪੂਰਾ ਸਾਲ ਚਲਾਇਆ ਜਾਵੇ਼ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 700 ਰੁਪਈਏ ਕੀਤੀ ਜਾਵੇ ਮਨਰੇਗਾ ਦੇ ਬਜਟ ਵਿੱਚ ਤਿੰਨ ਗੁਣਾ ਵਾਧਾ ਕੀਤਾ ਜਾਵੇ। ਹਾਜ਼ਰ ਕਿਸਾਨ ਆਗੂ ਕਾਮਰੇਡ ਭਜਨ ਸਿੰਘ ਸੰਦੋਆ, ਦੀਪ ਸਿੰਘ ਸਵੀਰੋਵਾਲ, ਪੂਜਾ ਦੇਵੀ, ਕਿਸਾਨ ਆਗੂ ਤਰਲੋਚਨ ਸਿੰਘ ਹੁਸੈਨਪੁਰ,ਬਲਵੀਰ ਚੰਦ ਠਾਣਾ, ਹਰੀ ਸਿੰਘ ਰਾਏਪੁਰ ਆਦਿ ਹਾਜ਼ਰ ਸਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *