ਕੋਰਟ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲਗਾਏ ਫਲਦਾਰ ਪੌਦੇ ਹਿਊਮਨ ਰਾਈਟਸ ਪ੍ਰੈੱਸ ਕਲੱਬ ਦੀ ਮੁਹਿੰਮ ਤਹਿਤ ਲਗਾਏ ਅੰਬ ਦੇ ਪੌਦੇ, ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼

Spread the love
ਕਪੂਰਥਲਾ, 16 ਸਤੰਬਰ ( ਕੌੜਾ ) – ਹਿਊਮਨ ਰਾਈਟਸ ਪ੍ਰੈੱਸ ਕਲੱਬ ਵੱਲੋਂ ਸ਼ਹਿਰ ਵਿੱਚ ਫਲਦਾਰ ਪੌਦੇ ਲਗਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮੰਗਲਵਾਰ ਨੂੰ ਕੋਰਟ ਕੰਪਲੈਕਸ ਵਿੱਚ ਪੌਦੇ ਲਗਾਏ ਗਏ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਅੰਬ ਦੇ ਪੌਦੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ। ਪੌਦਾ ਲਗਾਉਣ ਦੇ ਸਮਾਗਮ ਵਿੱਚ ਏ.ਡੀ.ਸੀ. ਡਿਵੈਲਪਮੈਂਟ ਵਰਿੰਦਰ ਪਾਲ ਸਿੰਘ ਬਾਜਵਾ, ਜੀ.ਏ. ਟੂ ਡੀ.ਸੀ. ਰਵਿੰਦਰ ਅਰੋੜਾ ਅਤੇ ਐੱਸ.ਡੀ.ਐੱਮ. ਡਾ. ਇਰਵਿਨ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਅਧਿਕਾਰੀਆਂ ਨੇ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਤਹਿਸੀਲ ਕੰਪਲੈਕਸ ਨਾਲ ਜੁੜੇ ਯੋਗੇਸ਼ ਸੋਨੀ, ਤਰਸੇਮ ਸਿੰਘ ਹਰੀ, ਸੰਦੀਪ ਕੁਮਾਰ, ਦੀਪਕ ਕੁਮਾਰ, ਪ੍ਰਿੰਸ ਅਰੋੜਾ, ਦਿਲਪ੍ਰੀਤ ਦੀਪੂ, ਵਿਜੇ ਕੁਮਾਰ ਅਤੇ ਹਿਊਮਨ ਰਾਈਟਸ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਕੇਤ ਗੁਪਤਾ ਸਮੇਤ ਹੋਰ ਵਿਅਕਤੀ ਮੌਜੂਦ ਸਨ। ਏ.ਡੀ.ਸੀ. ਡਿਵੈਲਪਮੈਂਟ ਵਰਿੰਦਰ ਪਾਲ ਸਿੰਘ ਬਾਜਵਾ ਨੇ ਕਿਹਾ ਕਿ ਪੌਦੇ ਸਿਰਫ਼ ਵਾਤਾਵਰਨ ਦੀ ਸੰਭਾਲ ਤੱਕ ਸੀਮਿਤ ਨਹੀਂ ਹਨ, ਸਗੋਂ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਬਿਹਤਰ ਭਵਿੱਖ ਤਿਆਰ ਕਰਨ ਦੀ ਕੋਸ਼ਿਸ਼ ਵੀ ਹੈ। ਫਲਦਾਰ ਪੌਦੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਨਾਲ-ਨਾਲ ਲੋਕਾਂ ਅਤੇ ਪੰਛੀਆਂ ਲਈ ਵੀ ਲਾਹੇਵੰਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜਿਕ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ। ਐੱਸ.ਡੀ.ਐੱਮ. ਡਾ. ਇਰਵਿਨ ਕੌਰ ਨੇ ਕਿਹਾ ਕਿ ਪੌਦਾ ਲਗਾਉਣਾ ਪਹਿਲਾ ਕਦਮ ਹੈ, ਜਦਕਿ ਉਸ ਦੀ ਨਿਯਮਤ ਸੰਭਾਲ ਕਰਨਾ ਇਸ ਤੋਂ ਵੀ ਵੱਧ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇਕਰ ਲਗਾਏ ਗਏ ਪੌਦਿਆਂ ਨੂੰ ਸਮੇਂ ਸਿਰ ਪਾਣੀ ਅਤੇ ਉਚਿਤ ਸੁਰੱਖਿਆ ਮਿਲੇ ਤਾਂ ਉਹ ਅੱਗੇ ਚੱਲ ਕੇ ਵੱਡੇ ਦਰੱਖਤ ਬਣ ਸਕਦੇ ਹਨ। ਉਨ੍ਹਾਂ ਹਿਊਮਨ ਰਾਈਟਸ ਪ੍ਰੈੱਸ ਕਲੱਬ ਦੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫਲਦਾਰ ਪੌਦੇ ਲਗਾਉਣ ਨਾਲ ਵਾਤਾਵਰਨ ਦੇ ਨਾਲ-ਨਾਲ ਸਮਾਜ ਨੂੰ ਵੀ ਲਾਭ ਮਿਲਦਾ ਹੈ। ਜੀ.ਏ. ਟੂ ਡੀ.ਸੀ. ਰਵਿੰਦਰ ਅਰੋੜਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਰਕਾਰੀ ਯਤਨਾਂ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੀ ਭਾਗੀਦਾਰੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫਲਦਾਰ ਪੌਦੇ ਲਗਾਉਣ ਦੀ ਇਹ ਮੁਹਿੰਮ ਸ਼ਹਿਰ ਵਿੱਚ ਹਰਿਆਵਲ ਵਧਾਉਣ ਵੱਲ ਇੱਕ ਸਕਾਰਾਤਮਕ ਉਪਰਾਲਾ ਹੈ। ਅਜਿਹੇ ਪ੍ਰੋਗਰਾਮ ਲੋਕਾਂ ਨੂੰ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਹਿਊਮਨ ਰਾਈਟਸ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਕੇਤ ਗੁਪਤਾ ਨੇ ਕਿਹਾ ਕਿ ਕਲੱਬ ਵੱਲੋਂ ਸ਼ਹਿਰ ਵਿੱਚ ਵੱਧ ਤੋਂ ਵੱਧ ਫਲਦਾਰ ਪੌਦੇ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਉਦੇਸ਼ ਸਿਰਫ਼ ਪੌਦੇ ਲਗਾਉਣਾ ਹੀ ਨਹੀਂ, ਸਗੋਂ ਲੋਕਾਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨਾ ਅਤੇ ਲਗਾਏ ਗਏ ਪੌਦਿਆਂ ਦੀ ਸੰਭਾਲ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਪੌਦੇ ਲਗਾਉਣ ਦੇ ਸਮਾਗਮ ਵਿੱਚ ਸਹਿਯੋਗ ਦੇਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਾਰੇ ਹਾਜ਼ਰ ਵਿਅਕਤੀਆਂ ਦਾ ਧੰਨਵਾਦ ਕੀਤਾ।
  • Related Posts

    ਮੁਕਤਸਰ ਸ਼ਹਿਰ ਵਿੱਚ ਅੱਠ ਘੰਟਿਆਂ ਤੋਂ ਬਿਜਲੀ ਗੁੱਲ, ਜਨਜੀਵਨ ਪ੍ਰਭਾਵਿਤ  ਅਨੁਰਾਗ ਸ਼ਰਮਾ ਨੇ ਸਰਕਾਰ ਨੂੰ ਘੇਰਿਆ 

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 16 ਸਤੰਬਰ ( ਮਨਪ੍ਰੀਤ ਮੋਨੂੰ ) : ਮੁਕਤਸਰ ਸ਼ਹਿਰ ਵਿੱਚ ਅੱਜ ਸਵੇਰ ਤੋਂ ਲੈ ਕੇ ਸ਼ਾਮ ਤੱਕ ਲਗਭਗ ਅੱਠ ਘੰਟਿਆਂ ਤੋਂ ਬਿਜਲੀ ਬੰਦ ਰਹਿਣ ਕਾਰਨ…

    ਸਾਈਬਰ ਅਪਰਾਧ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਅਤੇ CPR ਦੀ ਪ੍ਰੈਕਟੀਕਲ ਸਿਖਲਾਈ

    Spread the love

    Spread the love ਸ੍ਰੀ ਮੁਕਤਸਰ ਸਾਹਿਬ, 16 ਸਤੰਬਰ ( ਮਨਪ੍ਰੀਤ ਮੋਨੂੰ )=ਸਰਕਾਰੀ ਮਿਡਲ ਸਕੂਲ ਅਟਾਰੀ, ਮੁਕਤਸਰ-1 ਵਿਖੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਅ ਅਤੇ ਸਾਈਬਰ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਲਈ…

    Leave a Reply

    Your email address will not be published. Required fields are marked *