ਕੱਦ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ, ਰਮਨਦੀਪ ਸ਼ੇਰੋ ਤੇ ਬਿੱਲਾ ਸ਼ੇਰੋ ਨੇ ਪਰਿਵਾਰਾ ਨੂੰ ਕੀਤਾ ਸ਼ਾਮਿਲ

Spread the love
ਸ੍ਰੀ ਗੋਇੰਦਵਾਲ ਸਾਹਿਬ ਤੋਂ( ਕਰਨੈਲ ਸਿੰਘ ਰਿੰਕੂ )- ਸਨਅਤਾਂ ਨੂੰ ਹਲਕੇ ਵਿੱਚ ਲਿਆ ਕੇ ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਮੇਰੀ ਪਹਿਲੀ ਤਰਜੀਹ ਹੋਵੇਗੀ: ਬਿੱਲਾ ਸ਼ੇਰੋ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਕੱਦ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਉਨ੍ਹਾਂ ਦੇ ਪਤੀ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦੀ ਰਹਿਨੁਮਾਈ ਹੇਠ ਸਾਬਕਾ ਮੈਂਬਰ ਪੰਚਾਇਤ ਅਵਤਾਰ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਅਵਜਿੰਦਰ ਸਿੰਘ, ਸਾਹਿਬ ਸਿੰਘ, ਅਮਰਦੀਪ ਸਿੰਘ, ਸਾਬ ਸਿੰਘ, ਕੁਲਜਿੰਦਰ ਸਿੰਘ ਅਤੇ ਸੰਤੋਖ ਸਿੰਘ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਨਵੇਂ ਸ਼ਾਮਲ ਹੋਏ ਅਕਾਲੀ ਪਰਿਵਾਰਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਬੀਬਾ ਰਮਨਦੀਪ ਕੌਰ ਸੇਰੋਂ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਬੀਬਾ ਰਮਨਦੀਪ ਕੌਰ ਸੇਰੋਂ ਨੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਉਸਦਾ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਬਣਨ ਉਪਰੰਤ ਹਲਕਾ ਖਡੂਰ ਸਾਹਿਬ ਵਿੱਚ 20 ਹਜ਼ਾਰ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਿਕੰਦਰ ਸਿੰਘ ਵਰਾਣਾ, ਗੁਰਲਾਭ ਸਿੰਘ, ਹਰਪਾਲ ਸਿੰਘ ਕੱਦ ਗਿੱਲ, ਜਗਦੀਪ ਸਿੰਘ ਮਿੰਟੂ, ਸੋਨੂੰ ਕਿਰਤੋਵਾਲ, ਪਰਗਟ ਸਿੰਘ ਤੇ ਗੁਰਜੰਟ ਸਿੰਘ ਆਦਿ ਅਕਾਲੀ ਵਰਕਰ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *