ਖਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਗਤਕਾ ਮੁਕਾਬਲਿਆਂ ਦੀ ਸ਼ੁਰੂਆਤ

Spread the love
ਸ੍ਰੀ ਆਨੰਦਪੁਰ ਸਾਹਿਬ, 10 ਨਵੰਬਰ ( ਭਾਰਦਵਾਜ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਗਤਕਾ ਮੁਕਾਬਲਿਆਂ ਦਾ ਸ਼ੁਭ ਅਰੰਭ ਹੋਇਆ। ਇਸ ਮੌਕੇ ਖਾਲਸਾ ਕਾਲਜ ਝਾੜ ਸਾਹਿਬ ਦੇ ਪ੍ਰਿੰਸੀਪਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਦੇ ਡਿਪਟੀ ਡਾਇਰੈਕਟਰ ਡਾ. ਰਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਰਜਿੰਦਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰੇ ਵਿਦਿਆਰਥੀਆਂ ਦੇ ਸਰਵਪੱਖੀ  ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸਿੱਖ ਮਾਰਸ਼ਲ ਆਰਟ ਗਤਕਾ ਸਾਡੀ ਵਿਰਾਸਤ ਦਾ ਅਹਿਮ ਹਿੱਸਾ ਹੈ ਅਤੇ ਇਸ ਨੂੰ ਪ੍ਰਫੁੱਲਿਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ਵਿੱਚ ਵਿਸ਼ੇਸ਼ ਤੌਰ ‘ਤੇ ਸਿਖਲਾਈ ਦਿੱਤੀ ਜਾ ਰਹੀ ਹੈ। ਡਾ. ਰਜਿੰਦਰ ਕੌਰ ਨੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਤੇ ਸਮੂਹ ਸਟਾਫ  ਨੂੰ ਇਹ ਮੁਕਾਬਲੇ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸੰਸਥਾ ਅਕਾਦਮਿਕ, ਖੇਡ ਅਤੇ ਸੱਭਿਆਚਾਰਕ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੀ ਹੈ ਤੇ ਇਲਾਕੇ ਦੀ ਸਿਰਮੌਰ ਸੰਸਥਾ ਵਜੋਂ ਵਿਚਰ ਰਹੀ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਮੁੱਖ ਮਹਿਮਾਨ ਦਾ ਸੁਆਗਤ ਕਰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧੀਨ ਆਉਂਦੇ 16 ਕਾਲਜਾਂ ਦੇ ਵਿਦਿਆਰਥੀ ਇਸ ਮੁਕਾਬਲੇ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਸੱਚੀ ਖੇਡ ਭਾਵਨਾ ਨਾਲ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਸਮਾਰੋਹ ਦੌਰਾਨ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਅਸ਼ੋਕ ਕੁਮਾਰ, ਪ੍ਰੋ. ਜਗਵੰਤ ਸਿੰਘ, ਕਬੱਡੀ ਕੋਚ ਗੁਰਦੇਵ ਸਿੰਘ ਸਮੇਤ ਕਾਲਜ ਦਾ ਸਮੁੱਚਾ ਸਟਾਫ ਮੌਜੂਦ ਸੀ।
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *