ਖੁਰਾਕ ਸੁਰੱਖਿਆ ਵਿੰਗ ਵੱਲੋਂ ਕਸਬਾ ਫਤਿਆਬਾਦ ਵਿਖੇ ਰੇਹੜੀਆਂ ਦੀ ਕੀਤੀ ਜਾਂਚ

Spread the love

ਤਰਨ ਤਾਰਨ, 03 ਅਪ੍ਰੈਲ : ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ )ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋਂ ਕਸਬਾ ਫਤਿਆਬਾਦ ਵਿਖ਼ੇ ਵੀਰਵਾਰ ਨੂੰ ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਰੇਹੜੀਆਂ ਅਤੇ ਦੁਕਾਨਾਂ ਦੀ ਜਾਂਚ ਕੀਤੀ। ਵਿਭਾਗ ਦੀ ਟੀਮ ਵੱਲੋਂ ਕੁਝ ਰੇਹੜੀਆਂ ਤੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲਾਂ ਨੂੰ ਭਰ ਕੇ ਅਗਲੇਰੀ ਜਾਂਚ ਲਈ ਵਿਭਾਗ ਦੀ ਖਰੜ ਲੈਬੋਰਟਰੀ ਵਿਖੇ ਭੇਜੇ। ਜਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਕੋਲ ਰੇਹੜੀਆਂ ‘ਤੇ ਘਟੀਆ ਪੱਧਰ ਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਵੇਚੇ ਜਾਣ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਦੇ ਚਲਦਿਆਂ ਵਿੰਗ ਵੱਲੋਂ ਰੇਹੜੀਆਂ ਦੀ ਜਾਂਚ ਕੀਤੀ ਗਈ। ਉਹਨਾਂ ਦੱਸਿਆ ਕਿ ਜਾਂਚ ਤੋਂ ਉਪਰੰਤ ਵਿਭਾਗ ਦੀ ਟੀਮ ਵੱਲੋਂ ਇੱਕ ਰੇਹੜੀ ਵਾਲੇ ਨੂੰ ਸੁਧਾਰ ਨੋਟਿਸ ਜਾਰੀ ਕੀਤਾ ਗਿਆ ਅਤੇ ਉਸ ਨੂੰ ਹਦਾਇਤ ਕੀਤੀ ਗਈ ਕਿ ਖੁਰਾਕ ਸੁਰੱਖਿਆ ਦੇ ਸਾਰੇ ਮਾਪਢੰਡਾ ਦੀ ਚੰਗੀ ਤਰ੍ਹਾਂ ਪਾਲਣਾ ਕੀਤੀ ਜਾਵੇ।ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਦੱਸਿਆ ਕਿ ਰੇਹੜੀਆਂ ਵਾਲਿਆਂ ਨੂੰ ਆਪਣੀ ਅਤੇ ਆਪਣੇ ਨਾਲ ਕੰਮ ਕਰ ਰਹੇ ਵਿਅਕਤੀਆਂ ਦੀ ਸਿਹਤ ਜਾਂਚ ਕਰਵਾਉਣ ਦੀ ਵੀ ਹਦਾਇਤ ਜਾਰੀ ਕੀਤੀ ਗਈ। ਉਹਨਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਨ ਵੇਚਣ ਦੌਰਾਨ ਸੁਰੱਖਿਆ ਦੇ ਸਾਰੇ ਹੀ ਮਾਪਢੰਡਾ ਜਿਵੇਂ ਕਿ ਸਿਰ ਨੂੰ ਢੱਕ ਕੇ ਰੱਖਣਾ, ਹੱਥਾਂ ਤੇ ਦਸਤਾਨੇ ਪਾਉਣਾ, ਖਾਣ ਪੀਣ ਦੀਆਂ ਵਸਤੂਆਂ ਵੇਚਣ ਸਮੇਂ ਨਸ਼ੀਲੇ ਪਦਾਰਥ ਦੀ ਵਰਤੋਂ ਨਾ ਕਰਨ ਦੀ ਪਾਲਣਾ ਕਰਨ। ਉਹਨਾਂ ਕਿਹਾ ਕਿ ਖਾਣ ਪੀਣ ਦੇ ਸਮਾਨ ਨੂੰ ਵੇਚਣ ਦੌਰਾਨ ਵਰਤੇ ਜਾਣ ਵਾਲੇ ਭਾਂਡਿਆ ਜਿਵੇਂ ਕਿ ਪਲੇਟਾਂ, ਗਿਲਾਸ ਅਤੇ ਚਮਚ ਨੂੰ ਸਾਫ-ਸੁਥਰੇ ਪਾਣੀ ਨਾਲ ਧੋਣ ਅਤੇ ਬਰਤਨਾਂ ਨੂੰ ਧੋਣ ਵਾਲਾ ਸਥਾਨ ਜਮੀਨੀ ਪੱਧਰ ਤੋਂ ਉੱਚਾ ਹੋਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ। ਜਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਦੱਸਿਆ ਕਿ ਖੁਰਾਕ ਸੁਰੱਖਿਆ ਵਿੰਗ ਵੱਲੋਂ ਭਵਿੱਖ ਦੇ ਵਿੱਚ ਜ਼ਿਲ੍ਹੇ ਦੇ ਹੋਰਨਾਂ ਕਸਬਿਆਂ ਵਿੱਚ ਵੀ ਜਾਂਚ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਫੂਡ ਸੇਫਟੀ ਅਫਸਰ ਸ਼੍ਰੀਮਤੀ ਸਾਕਸ਼ੀ ਖੋਸਲਾ ਵੀ ਮੌਜੂਦ ਰਹੇ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *