ਖੇਤੀਬਾੜੀ ਵਿਭਾਗ ਵੱਲੋਂ ਸਬਸਿਡਾਈਜ਼ਡ ਯੂਰੀਆ ਦੀ ਡਾਇਵਰਜਨ ਰੋਕਣ ਲਈ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ

Spread the love
ਅੰਮ੍ਰਿਤਸਰ, 21 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਬਸਿਡਾਈਜ਼ਡ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਾਣਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਸ. ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਫੀਡ ਫੈਕਟਰੀਆਂ ਅਤੇ ਡਾਈਂਗ ਯੂਨਿਟਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਕਿਸੇ ਵੀ ਉਦਯੋਗਿਕ ਇਕਾਈ ਵਿੱਚ ਖੇਤੀਬਾੜੀ ਲਈ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਜਾਂ ਭੰਡਾਰਨ ਨਹੀਂ ਪਾਇਆ ਗਿਆ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਗ੍ਰੇਡ ਨੀਮ ਕੋਟਿਡ ਯੂਰੀਆ ‘ਤੇ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਕਾਰਨ ਇਸ ਦੀ ਵਰਤੋਂ ਸਿਰਫ਼ ਖੇਤੀਬਾੜੀ ਕਾਰਜਾਂ ਲਈ ਹੀ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਫੀਡ ਫੈਕਟਰੀਆਂ ਅਤੇ ਹੋਰ ਉਦਯੋਗਿਕ ਇਕਾਈਆਂ ਲਈ ਟੈਕਨੀਕਲ ਗ੍ਰੇਡ ਯੂਰੀਆ ਉਪਲਬਧ ਕਰਵਾਈ ਜਾਂਦੀ ਹੈ, ਜਿਸ ‘ਤੇ ਕਿਸੇ ਕਿਸਮ ਦੀ ਸਬਸਿਡੀ ਨਹੀਂ ਦਿੱਤੀ ਜਾਂਦੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਬਸਿਡਾਈਜ਼ਡ ਯੂਰੀਆ ਦੀ ਡਾਇਵਰਜਨ ਨੂੰ ਰੋਕਣ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਜੇਕਰ ਕਿਸੇ ਫੀਡ ਫੈਕਟਰੀ ਜਾਂ ਹੋਰ ਉਦਯੋਗਿਕ ਇਕਾਈ ਵਿੱਚ ਸਬਸਿਡਾਈਜ਼ਡ ਯੂਰੀਆ ਦੀ ਵਰਤੋਂ ਜਾਂ ਡਾਇਵਰਜਨ ਪਾਈ ਜਾਂਦੀ ਹੈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਖਾਦ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤੂਆਂ ਐਕਟ, 1955 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਮੌਕੇ ਖੇਤੀਬਾੜੀ ਅਫ਼ਸਰ ਵੇਰਕਾ ਸ੍ਰੀ ਰਮਨ ਕੁਮਾਰ, ਖੇਤੀਬਾੜੀ ਅਫ਼ਸਰ ਚੋਗਾਵਾਂ ਸ. ਬਲਵਿੰਦਰ ਸਿੰਘ ਛੀਨਾ, ਖੇਤੀਬਾੜੀ ਵਿਕਾਸ ਅਫ਼ਸਰ (ਇਨਫੋਰਸਮੈਂਟ) ਡਾ. ਪਰਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਵੇਰਕਾ ਸ. ਗੁਰਜੀਤ ਸਿੰਘ ਵੀ ਹਾਜ਼ਰ ਸਨ।
  • Related Posts

    ਕਣਕ ਦੇ ਭਾਅ ਵਿੱਚ ਮਾਮੂਲੀ ਵਾਧੇ ਨਾਲ ਕੇਂਦਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਬੇਨਕਾਬ: ਮੰਗਲ ਸਿੰਘ ਸਵਾਈ ਕੇ 

    Spread the love

    Spread the love ਮਮਦੋਟ 03 ਅਕਤੂਬਰ (ਸ਼ਰਮਾਂ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮਮਦੋਟ ਅਧੀਨ ਆਉਦੇੇ ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਜੋਨ ਪ੍ਰਧਾਨ ਮੰਗਲ ਸਿੰਘ ਸਵਾਈ ਕੇ  ਦੀ…

    ਪੀਐਚਸੀ ਕੀਰਤਪੁਰ ਸਾਹਿਬ ਅਧੀਨ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਜਾਰੀ ਘਰ-ਘਰ ਪਹੁੰਚ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਤੇ ਲਾਰਵਾ ਪੈਦਾਇਸ਼ ਰੋਕਣ ਸਬੰਧੀ ਕੀਤਾ ਜਾ ਰਿਹਾ ਜਾਗਰੂਕ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ, 3 ਅਕਤੂਬਰ,(ਮਨਦੀਪ)=ਪੀਐਚਸੀ ਕੀਰਤਪੁਰ ਸਾਹਿਬ ਅਧੀਨ ਆਉਂਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਸਿਵਲ…

    Leave a Reply

    Your email address will not be published. Required fields are marked *