ਗਊਧਨ ਦੀ ਸੁਰੱਖਿਆ ਅਤੇ ਸੰਭਾਲ ਲਈ ਹਰ ਪੱਧਰ ‘ਤੇ ਤਾਲਮੇਲ ਨਾਲ ਹੋਵੇ ਕੰਮ : ਕੀਮਤੀ ਭਗਤ

Spread the love

ਫ਼ਰੀਦਕੋਟ, 10 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਗਊਸ਼ਾਲਾਵਾਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਕਰਕੇ ਲਾਵਾਰਿਸ ਗਊਧਨ ਦੀ ਸਾਂਭ-ਸੰਭਾਲ, ਗਊਸ਼ਾਲਾਵਾਂ ਦੇ ਪ੍ਰਬੰਧਾਂ ਅਤੇ ਗਊਧਨ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਉਪਰੰਤ ਉਨ੍ਹਾਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦਾ ਦੌਰਾ ਕਰਕੇ ਗਊਆਂ ਦੀ ਦੇਖਭਾਲ, ਚਾਰੇ, ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ। ਮੀਟਿੰਗ ਦੌਰਾਨ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਧਨ ਦੀ ਸੁਰੱਖਿਆ ਅਤੇ ਭਲਾਈ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਘੁੰਮਦੇ ਲਾਵਾਰਿਸ ਗਊਧਨ ਨੂੰ ਸਮੇਂ ਸਿਰ ਸਰਕਾਰੀ ਜਾਂ ਰਜਿਸਟਰਡ ਗਊਸ਼ਾਲਾਵਾਂ ਵਿੱਚ ਪਹੁੰਚਾਉਣਾ ਸਾਰੇ ਸਬੰਧਤ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਆਪਸੀ ਤਾਲਮੇਲ ਨਾਲ ਕਾਰਵਾਈ ਕਰਨ ਲਈ ਕਿਹਾ। ਉਪ ਚੇਅਰਮੈਨ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊਸ਼ਾਲਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਯੋਜਨਾ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨਗਰ ਕੌਂਸਲ ਅਤੇ ਹੋਰ ਸਥਾਨਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਲਾਵਾਰਿਸ ਗਊਧਨ ਨੂੰ ਜਲਦ ਤੋਂ ਜਲਦ ਗਊਸ਼ਾਲਾਵਾਂ ਵਿੱਚ ਭੇਜਣ ਦੀ ਕਾਰਵਾਈ ਨੂੰ ਮੁਹਿੰਮ ਵਜੋਂ ਚਲਾਇਆ ਜਾਵੇ। ਇਸ ਮੌਕੇ ਗਊ ਸੈੱਸ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ ਅਤੇ ਗਊ ਪ੍ਰੋਟੈਕਸ਼ਨ ਸੈੱਲ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਰਜਸ਼ੀਲ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਹੋਇਆ। ਉਨ੍ਹਾਂ ਦੱਸਿਆ ਕਿ ਗਊਸ਼ਾਲਾ/ਗਊਧਨ ਦੀ ਭਲਾਈ ਨਗਰ ਕੌਂਸਲ ਵੱਲੋਂ ਗਊਸ਼ੈਂਸ ਦਾ 30 ਲੱਖ ਰੁਪਏ ਜਲਦੀ ਦਿੱਤਾ ਜਾਵੇਗਾ। ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਸ. ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਗਊਧਨ ਦੀ ਸੰਭਾਲ ਲਈ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਗਊਸ਼ਾਲਾਵਾਂ ਦੇ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ ਅਤੇ ਸੜਕਾਂ ‘ਤੇ ਘੁੰਮਦੇ ਲਾਵਾਰਿਸ ਗਊਧਨ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਨੇ ਉਪ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਗਊਸ਼ਾਲਾ ਵਿੱਚ ਗਊਧਨ ਦੀ ਸੰਭਾਲ ਲਈ ਹਰ ਲੋੜੀਂਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਦੁਰਗੇਸ਼ ਸ਼ਰਮਾ, ਡੀ.ਐਸ.ਪੀ. ਸਥਾਨਕ ਨਵੀਨ ਕੁਮਾਰ, ਇੰਚਾਰਜ ਜਿਲ੍ਹਾ ਟਰੈਫਿਕ ਵਕੀਲ ਸਿੰਘ, ਡਾ. ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਾ. ਜਸਵਿੰਦਰ ਗਰਗ, ਈ.ਓ ਨਗਰ ਕੌਂਸਲ ਸ੍ਰੀ ਅੰਮ੍ਰਿਤ ਲਾਲ, ਬੀ.ਡੀ.ਪੀ.ਓ ਜੈਤੋ ਇਕਬਾਲ ਸਿੰਘ,  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

  • Related Posts

    ਛੁੱਟੀ ਵਾਲੇ ਦਿਨ ਸਮੂਹ ਸਕੂਲ ਸਟਾਫ ਨੂੰ ਸਕੂਲ ਬੁਲਾਉਣਾ ਗੈਰ ਵਾਜਬ : ਨਵਪ੍ਰੀਤ ਬੱਲੀ 

    Spread the love

    Spread the loveਸ੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਮਿਤੀ 11 ਜੁਲਾਈ ਅਤੇ 12 ਜੁਲਾਈ ਨੂੰ ਸਾਰੇ…

    ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਸਿੱਧ ਸਮਾਜਸੇਵੀ ਪ੍ਰਧਾਨ ਬਾਬਾ ਸ਼ਨੀ ਦੇਵ ਸੇਵਾ ਸੁਸਾਇਟੀ ਦਵਿੰਦਰ ਗਾਂਧੀ ਨੂੰ ਕੀਤਾ ਗਿਆ ਸਨਮਾਨਿਤ :ਚੇਅਰਮੈਨ ਲਾਵਾਰਿਸ ਲਾਸ਼ਾਂ ਦਾ ਸਸਕਾਰ ਕਰਨਾ ਬਹੁਤ ਵੱਡੀ ਸੇਵਾ :ਸੋਨੀ ਬਾਬਾ ਜੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ ) ਪਰਾਈਵੇਟ ਡਰਾਈਵਰਾਂ ਦੀ ਜਥੇਬੰਦੀ ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੋਸਾਇਟੀ ਰਜਿਸਟਰਡ 47 78 ਦੀ ਮਹੀਨਾ ਵਾਰ ਜਨਰਲ…

    Leave a Reply

    Your email address will not be published. Required fields are marked *