ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਵਿਧਾਇਕਾ ਜੀਵਨ ਜੋਤ ਕੌਰ ਪਹਿਲੇ ਬੱਚੇ ਦੇ ਜਨਮ ‘ਤੇ 5000 ਰੁਪਏ ਅਤੇ ਦੂਜੇ ਬੱਚੇ ਵਜੋਂ ਧੀ ਦੇ ਜਨਮ ‘ਤੇ 6000 ਰੁਪਏ ਦੀ ਮਾਲੀ ਸਹਾਇਤਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਸਕੀਮ ਅਧੀਨ ਰਜਿਸਟਰਡ

Spread the love
ਅੰਮ੍ਰਿਤਸਰ, 23 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )= ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 4056 ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।ਵਿਧਾਇਕਾ ਜੀਵਨ ਜੋਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ‘ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਜੇਕਰ ਦੂਜਾ ਬੱਚਾ ਧੀ ਹੋਵੇ ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕੋ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਦੇ ਨਾਲ-ਨਾਲ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ।ਜੀਵਨ ਜੋਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਨੂੰ ਇਸ ਸਕੀਮ ਅਧੀਨ ਰਜਿਸਟਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਵੱਧ ਤੋਂ ਵੱਧ ਹੱਕਦਾਰ ਮਹਿਲਾਵਾਂ ਤੱਕ ਪਹੁੰਚ ਰਹੀਆਂ ਹਨ।ਵਿਧਾਇਕਾ ਨੇ ਕਿਹਾ ਕਿ ਇਹ ਯੋਜਨਾ ਕੇਵਲ ਵਿੱਤੀ ਸਹਾਇਤਾ ਤੱਕ ਹੀ ਸੀਮਿਤ ਨਹੀਂ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਲੋੜੀਂਦੀਆਂ ਸਿਹਤ ਸੇਵਾਵਾਂ ਤੋਂ ਵਾਂਝੀ ਨਾ ਰਹੇ ਅਤੇ ਹਰ ਬੱਚੇ ਨੂੰ ਜਨਮ ਤੋਂ ਹੀ ਸੁਰੱਖਿਅਤ ਅਤੇ ਸਿਹਤਮੰਦ ਸ਼ੁਰੂਆਤ ਮਿਲੇ।ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਹੱਕਦਾਰ ਪਰਿਵਾਰ ਤੱਕ ਪਹੁੰਚਾਉਣਾ ਸਰਕਾਰ ਦੀ ਸਰ
  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *