ਫਗਵਾੜਾ 7 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਸਰਪ੍ਰਸਤ ਕੇ.ਕੇ. ਸਰਦਾਨਾ ਦੇ ਨਿਰਦੇਸ਼ਾਂ ਹੇਠ ਵਿਸ਼ਵ ਸਿਹਤ ਦਿਵਸ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖਰੇਖ ਹੇਠ ਮਨਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਇਸਤਰੀ ਰੋਗਾਂ ਦੇ ਮਾਹਿਰ ਡਾ. ਸੁਪ੍ਰੀਤ ਵਿਰਕ ਸ਼ਾਮਲ ਹੋਏ। ਜਿਹਨਾਂ ਨੇ ਦੀਪ ਪ੍ਰਜਵੱਲਿਤ ਕਰਕੇ ਸਮਾਗਮ ਦੀ ਸ਼ੁਰੂਆਤ ਕਰਵਾਈ। ਉਹਨਾਂ ਨੇ ਆਪਣੇ ਸੰਬੋਧਨ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਦੱਸਦੇ ਹੋਏ ਸਮੂਹ ਮਾਵਾਂ ਨੂੰ ਆਪਣੇ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਜਰੂਰ ਪਿਲਾਉਣ ਦੀ ਅਪੀਲ ਕੀਤੀ ਤਾਂ ਜੋ ਬੱਚਿਆਂ ਦੀ ਸਿਹਤ ਠੀਕ ਰਹੇ। ਨਾਲ ਹੀ ਗਰਭਵਤੀ ਔਰਤਾਂ ਨੂੰ ਸਿਹਤ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੁਕ ਕੀਤਾ। ਡਾ. ਸ਼ਿਵਾਨੀ ਢੰਡ ਐਸੋਸੀਏਟ ਪ੍ਰੋਫੈਸਰ ਲਵਲੀ ਯੁਨੀਵਰਸਟੀ ਵਲੋਂ ਪਾਵਰ ਪੁਆਇੰਟ ਪ੍ਰਜੇਂਟੇਸ਼ਨ ਰਾਹੀਂ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ। ਉਹਨਾਂ ਹਾਜਰੀਨ ਨੂੰ ਆਪਣੀ ਸਿਹਤ ਪ੍ਰਤੀ ਜਾਗਰੁਕ ਹੋਣ ਦਾ ਅਹਿਦ ਵੀ ਦੁਵਾਇਆ ਤੇ ਨਾਲ ਹੀ ਡੱਬਾ ਬੰਦ ਭੋਜਨ ਤੋਂ ਗੁਰੇਜ ਕਰਨ ਦੀ ਅਪੀਲ ਕੀਤੀ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸਮਾਗਮ ਦੌਰਾਨ ਮੁੱਖ ਮਹਿਮਾਨ ਸੁਪ੍ਰੀਤ ਵਿਰਕ ਅਤੇ ਉਹਨਾਂ ਦੇ ਪਤੀ ਡਾ. ਜਸਜੀਤ ਸਿੰਘ ਵਿਰਕ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਸਨਮਾਨਤ ਵੀ ਕੀਤਾ ਗਿਆ। ਸ਼ਾਲਨੀ ਗਰੁੱਪ ਫਗਵਾੜਾ ਦੇ ਵਿਦਿਆਰਥੀਆਂ ਨੇ ਗਰੁਪ ਇੰਚਾਰਜ ਮੋਨਿਕਾ ਦੀ ਅਗਵਾਈ ‘ਚ ਸ਼ਮੂਲੀਅਤ ਕੀਤੀ ਅਤੇ ਆਰਿਆ ਮਾਡਲ ਸਕੂਲ ਦੇ ਪਿ੍ਰੰਸੀਪਲ ਨੀਲਮ ਪਸਰੀਚਾ ਵਲੋਂ ਭੇਜੇ ਵਿਦਿਆਰਥੀਆਂ ਨੇ ਵੀ ਵਿਸ਼ਵ ਸਿਹਤ ਦਿਵਸ ਸਬੰਧੀ ਆਪਣੇ ਵਢਮੁੱਲੇ ਵਿਚਾਰ ਪੇਸ਼ ਕੀਤੇ। ਐਸੋਸੀਏਟ ਪ੍ਰੋਫੈਸਰ ਡਾ. ਸ਼ਿਵਾਨੀ ਢੰਡ ਨੇ ਵਿਦਿਆਰਥੀਆਂ ਦੇ ਸੁਆਲਾਂ ਦੇ ਜਵਾਬ ਵੀ ਦਿੱਤੇ। ਅਖੀਰ ਵਿਚ ਮਲਕੀਅਤ ਸਿੰਘ ਰਘਬੋਤਰਾ ਨੇ ਸਮੂਹ ਹਾਜਰੀਨ ਦਾ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਐਸ.ਸੀ. ਚਾਵਲਾ, ਕੁਲਦੀਪ ਦੁੱਗਲ, ਜੁਗਲ ਭਨੋਟ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਆਂਚਲ, ਰੂਪ ਲਾਲ, ਕ੍ਰਿਸ਼ਨ ਕੁਮਾਰ ਆਦਿ ਹਾਜਰ ਸਨ।






