ਗਲਤ ਦਿਸ਼ਾ ਵਲੋਂ ਆ ਰਿਹਾ ਟਰੈਕਟਰ ਟਰਾਲੀ ਦੀ  ਕਾਰ ਨਾਲ  ਹੋਈ ਸਿੱਧੀ ਟੱਕਰ  ਹਾਦਸੇ ‘ਚ ਦੋਨੋਂ ਕਾਰ ਸਵਾਰ ਜਖਮੀ  ਜਾਨੀ ਨੁਕਸਾਨ ਦਾ ਬਚਾਅ  ਵਾਹਨਾਂ ਦਾ ਹੋਈਆ ਭਾਰੀ ਨੁਕਸਾਨ 

Spread the love
ਬਲਾਚੌਰ 18 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਟੌਂਸਾ ਕੋਲ ਕਾਰ ਅਤੇ ਟਰੈਕਟਰ ਟਰਾਲੀ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਦੀਪ ਕੁਮਾਰ ਨੇ ਦੱਸਿਆ ਰਾਹਗੀਰ ਤੋਂ ਸੂਚਨਾ ਮਿਲੀ ਕਿ ਟੌਂਸਾ ਕੋਲ ਇੱਕ ਐਕਸੀਡੈਂਟ ਹੋ ਗਿਆ ਹੈ ਐਸ ਐਸ ਐਫ ਦੀ ਟੀਮ ਦੇ ਇੰਚਾਰਜ ਏ ਐਸ ਆਈ ਕੁਲਦੀਪ ਕੁਮਾਰ ਨੇ ਤਰੁੰਤ ਮੌਕੇ  ਤੇ ਜਾ ਕੇ ਦੇਖਿਆ ਕਿ ਇਕ  ਬਲੀਨੋ  ਕਾਰ ਜਿਸ ਦਾ ਨੰਬਰ ਪੀ ਬੀ 12ਏ ਕੇ 7678 ਜਿਸ ਨੂੰ ਸੁਖਜਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਪਿੰਡ ਭੋਲ ਰੋਪੜ੍ਹ ਚਲਾ ਰਿਹਾ ਸੀ  ਜਦੋਂ ਇਹ ਕਾਰ ਟੌਂਸਾ ਅੱਡੇ ਨੇੜੇ ਪਹੁੰਚੀ ਤਾਂ ਗਲਤ ਦਿਸ਼ਾ ਤੋਂ ਇੱਕ ਟਰੈਕਟਰ ਟਰਾਲੀ  ਆ ਰਿਹਾ ਸੀ  ਜਿਸ ਨੂੰ ਰਹਿਮ ਅਲੀ ਪੁੱਤਰ ਹਜੂਰ ਦੀਨ  ਪਿੰਡ ਬਨਾਂ ਚਲਾਅ ਰਿਹਾ ਸੀ ਜਦੋਂ ਇਹ ਉਪਰੋਕਤ ਸਥਾਨ ਤੇ ਇਹਨਾਂ ਦੀ ਆਪਸ ਵਿੱਚ ਸਿੱਧੀ ਟੱਕਰ ਹੋ ਗਈ ਜਿਸ ਨਾਲ ਕਾਰ ਚਾਲਕ ਸੁਖਜਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਪਿੰਡ ਭੋਲ ਰੋਪੜ੍ਹ ਅਤੇ ਉਸ ਦੀ ਕਾਲ ਵਿੱਚ ਬੈਠਾ ਉਸ ਦਾ ਦੂਸਰਾ ਸਾਥੀ ਪਰਗਟ ਸਿੰਘ ਪੁੱਤਰ ਬਹਾਦੁਰ ਸਿੰਘ ਪਿੰਡ ਭੋਲ ਰੋਪੜ੍ਹ  ਜਖਮੀ ਹੋ ਗਏ ਜਿੰਨਾ ਨੂੰ ਐਸ ਐਸ ਐਫ ਦੀ ਟੀਮ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਰੋਪੜ੍ਹ ਵਿਚ ਦਾਖਲ ਕਰਵਾਇਆ ਗਿਆ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ  ਦੀ ਮਦਦ ਨਾਲ ਕਾਰ ਅਤੇ ਟਰੈਕਟਰ ਟਰਾਲੀ ਨੂੰ ਸਾਇਡ ਤੇ ਕਰਵਾਇਆ ਗਿਆ ਅਵਾਜਾਈ ਨੂੰ ਸਚਾਰੂ ਢੰਗ ਨਾਲ ਆਵਾਜਾਈ ਲਈ ਬਹਾਲ ਕਰਵਾਇਆਂ ਗਿਆ। ਹਾਦਸੇ ਵਿੱਚ ਦੋਨੋ ਵਾਹਨ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਆਸਰੋਂ ਚੌਂਕੀ ਵਿਖੇ ਸੂਚਿਤ ਕਰ ਦਿੱਤਾ ਗਿਆ ਹੈ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *