ਗਿੱਦੜਬਾਹਾ ਵਿਖੇ ਫੀਲਡ ਸਟਾਫ ਲਈ ਇੱਕ ਰੋਜ਼ਾ ਟ੍ਰੇਨਿੰਗ ਦਾ ਆਯੋਜਨ

Spread the love

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ  ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਦੀ ਪ੍ਰਧਾਨਗੀ ਹੇਠ ਅੱਜ ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਮਨਦੀਪ ਸਿੰਘ ਸਰਵਿਸ ਪ੍ਰੋਵਾਈਡਰ ਅਤੇ ਜਿਲ੍ਹਾ ਨੋਡਲ ਅਫਸਰ, (ਮਗਨਰੇਗਾ) ਵੱਲੋ ਬਲਾਕ ਗਿੱਦੜਬਾਹਾ ਵਿਖੇ ਇੱਕ ਰੋਜ਼ਾ ਫੀਲਡ ਸਟਾਫ ਨੂੰ ਟ੍ਰੇਨਿੰਗ ਕਰਵਾਈ ਗਈ ਹੈ। ਇਸ ਟ੍ਰੇਨਿੰਗ ਵਿੱਚ ਮਗਨਰੇਗਾ ਫੀਲਡ ਸਟਾਫ ਅਤੇ ਪੰਚਾਇਤ ਸਕੱਤਰਾਂ ਨਾਲ ਮਿਲ ਕੇ ਇੱਕ ਰੋਜ਼ਾ ਟ੍ਰੇਨਿੰਗ ਦਿੱਤੀ ਗਈ ਹੈ ਅਤੇ ਬਲਾਕ ਗਿੱਦੜਬਾਹਾ ਵਿਖੇ ਮਗਨਰੇਗਾ ਸਕੀਮ ਤਹਿਤ ਵਿਕਾਸ ਦੇ ਹੋਣ ਵਾਲੇ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ ਹੈ।ਮਗਨਰੇਗਾ ਸਕੀਮ ਅਧੀਨ ਗਰੀਬ ਤੋਂ ਗਰੀਬ ਪਰਿਵਾਰ ਤੱਕ ਲਾਭ ਪਹੁੰਚਣਾ ਹੈ। ਮਗਨਰੇਗਾ ਸਕੀਮ ਨੂੰ ਸੁੱਚਜੇ ਢੰਗ ਨਾਲ ਲਾਗੂ ਕਰਨ ਲਈ ਅਤੇ ਹਰ ਵੱਧ ਪੇਂਡੂ ਪਰਿਵਾਰਾਂ ਨੂੰ 100 ਦਿਨਾਂ ਦਾ ਰੋਜਗਾਰ ਪ੍ਰਦਾਨ ਕਰਨ ਲਈ ਇਸ ਸਕੀਮ ਅਧੀਨ ਹਰ ਗ੍ਰਾਮ ਪੰਚਾਇਤ ਪੱਧਰ ਤੇ ਮਹੀਨੇ ਦੇ ਅਖਰੀਲੇ ਸ਼ੁੱਕਰਵਾਰ ਨੂੰ ਰੋਜਗਾਰ ਦਿਵਸ ਦਾ ਆਯੋਜਨ ਕੀਤਾ ਜਾਵੇ। ਜਿਸ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸਕੀਮ ਤੋਂ ਹੋਣ ਵਾਲੇ ਲਾਭਾਂ ਪ੍ਰਤੀ ਜਾਣੂ ਕਰਵਾਉਣਾ ਹੈ। ਟ੍ਰੇਨਿੰਗ ਸਮਾਪਤ ਹੋਣ ਉਪਰੰਤ ਟ੍ਰੇਨਿੰਗ ਲੈਣ ਵਾਲੇ ਕਰਮਚਾਰੀਆਂ ਦਾ ਟੈਸਟ ਲਿਆ ਗਿਆ ਹੈ।

ਮਗਨਰੇਗਾ ਸਕੀਮ ਅਧੀਨ ਸਾਲ 2025-2026 ਵਿੱਚ ਪਲੇਅ ਗਰਾਊਡ, ਪਾਰਕ, ਪਾਊਂਡ (ਛੱਪੜ) ਨਹਿਰੀ ਖਾਲੇ ਸਾਂਝਾ ਜਲ ਤਲਾਬ/ਅੰਮ੍ਰਿਤ ਸਰੋਵਰ, ਵਾਲ ਬਾਊਡਰੀ (ਸਕੂਲ) ਪੌਦੇ, ਛੱਪੜਾਂ ਦੀ ਸਫਾਈ,ਲਾਇਬ੍ਰੇਰੀ ਅਤੇ ਨਹਿਰਾਂ ਦੀ ਸਫਾਈ ਆਦਿ ਦੇ ਕੰਮ ਕਰਵਾਏ ਜਾਣੇ ਹਨ, ਇਸ ਤੋ ਇਲਾਵਾ ਹੋਰ ਵਿਭਾਗ ਨਾਲ ਕੰਨਵਰਜ਼ਸ ਕਰਕੇ ਮਗਨਰੇਗਾ ਅਧੀਨ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਵਲੋਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਗਨਰੇਗਾ ਸਕੀਮ ਤਹਿਤ, ਵਿੱਤ ਕਮਿਸ਼ਨ ਅਤੇ ਹੋਰ ਪੰਜਾਬ ਸਟੇਟ ਤੇ ਭਾਰਤ ਸਰਕਾਰ ਵਲੋਂ ਪ੍ਰਾਪਤ ਹੋਈਆਂ ਗ੍ਰਾਂਟਾ ਦੇ ਖਰਚ ਕਰਨ ਲਈ ਜ਼ੋ ਮਟੀਰੀਅਲ ਖਰੀਦਿਆ ਜਾਂਦਾ ਹੈ, ਉਹ ਮਟੀਰੀਅਲ ਉੱਚ ਮਿਆਰ/ਵਧੀਆ ਕੁਆਲਟੀ ਦਾ ਹੋਵੇ। ਉਨ੍ਹਾਂ ਕਿਹਾ ਕਿ ਬਲਾਕ ਪੱਧਰ ਤੇ ਜੋ ਫਰਮਾਂ ਵਲੋਂ ਪਿੰਡਾਂ ਵਿੱਚ ਮਟੀਰੀਅਲ ਦਾ ਸਮਾਨ ਸਪਲਾਈ ਕੀਤਾ ਜਾਦਾ ਹੈ, ਉਹਨਾਂ ਫਰਮਾਂ ਨਾਲ ਆਪਣੇ ਲੈਵਲ ਤੇ ਮੀਟਿੰਗ ਕੀਤੀ ਜਾਵੇ ਅਤੇ ਸਬੰਧਤ ਫਰਮਾਂ ਨੂੰ ਹਦਾਇਤ ਕੀਤੀ ਜਾਵੇ ਕਿ ਜੋ ਗ੍ਰਾਮ ਪੰਚਾਇਤ ਵਿੱਚ ਮਟੀਰੀਅਲ ਦੇ ਸਮਾਨ ਦੀ ਸਪਲਾਈ ਕੀਤੀ ਜਾਂਦੀ ਹੈ ਉਸ ਸਮਾਨ ਦੀ ਉਚ ਮਿਆਰ/ਵਧੀਆ ਕੁਆਲਿਟੀ ਹੋਣੀ ਚਾਹੀਦੀ ਹੈ। ਜੇਕਰ ਕਿਸੇ ਫਰਮ ਵਲੋਂ ਅਜਿਹਾ ਨਾ ਕੀਤਾ ਗਿਆ ਤਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) -ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਵਲੋਂ ਕਾਨੂੰਨੀ ਕਾਰਵਾਈ ਆਰੰਭ ਕੀਤੀ ਜਾਵੇਗੀ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *