ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰਸੇਵਕ ਨਗਰ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ

Spread the love

ਬਰਨਾਲਾ, 13 ਅਪ੍ਰੈਲ (ਬਲਵਿੰਦਰ ਆਜ਼ਾਦ ): ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰਸੇਵਕ ਬਰਨਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰੂ ਘਰ ਦੇ ਮੁੱਖ ਗ੍ਰੰਥੀ ਬਾਬਾ ਡਿੰਪਲ ਸਿੰਘ ਫਰਵਾਹੀ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਸਿੱਖੀ ਬਾਰੇ ਚਾਨਣਾ ਪਾਇਆ ਗਿਆ | ਉਨ੍ਹਾਂ ਕਿਹਾ ਕਿ ਜਿੰਨ੍ਹਾਂ ਵਿਆਕਤੀਆਂ ਨੇ ਅੰਮ੍ਰਿਤ ਨਹੀਂ ਛਕਿਆ ਉਹ ਖੁਦ ਅਤੇ ਆਪਣੇ ਬੱਚਿਆਂ ਨੂੰ ਅੰਮ੍ਰਿਤ ਛਕਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਸਿੱਖੀ ਇਤਿਹਾਸ ਬਾਰੇ ਗਿਆਨ ਹੋਵੇ । ਉਨ੍ਹਾਂ ਕਿਹਾ ਕਿ ਜੋ ਨੌਜਵਾਨ ਪੀੜ੍ਹੀ ਮਾੜੀ ਸੰਗਤ ਵਿੱਚ ਪੈ ਕੇ ਨਸ਼ੇ ਦੀ ਦਲ ਦਲ ਵਿੱਚ ਫਸ ਚੁੱਕੀ ਹੈ ਉਨ੍ਹਾਂ ਨੂੰ ਸਹੀ ਰਸਤੇ ਲਿਆਉਣ ਲਈ ਪਿੰਡ ਪੱਧਰ ਤੇ ਧਾਰਮਿਕ ਸਮਾਗਮ ਕਰਵਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜੀ ਆਪਣੇ ਵਿਰਸੇ ਨਾਲ ਜੁੜ ਸਕੇ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂਘਰ ਵਿੱਚ ਏ.ਸੀ ਸੇਵਾ ਕਰਨ ਵਾਲੇ ਉੱਘੇ ਸਮਾਜ ਸੇਵੀ ਸਮਸ਼ੇਰ ਸਿੰਘ ਸੇਖੋਂ, ਰਣਧੀਰ ਸਿੰਘ ਸੇਖੋਂ ਅਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਚਮਕੌਰ ਸਿੰਘ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਹਾਈ ਸਕੂਲ ਦੀ ਵਿਦਿਆਰਥਣ ਅੱਠਵੀਂ ਜਮਾਤ ਵਿੱਚੋਂ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਅਤੇ ਪੰਜਾਬ ਵਿੱਚੋਂ 12ਵਾਂ ਸਥਾਨ ਹਾਸਿਲ ਕਰਨ ਵਾਲੀ ਦਿਲਪ੍ਰੀਤ ਕੌਰ ਪੁੱਤਰੀ ਜਗਦੇਵ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਤੇ 5 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਅਤੇ ਉੱਘੇ ਸਮਾਜ ਸੇਵੀ ਸਮਸ਼ੇਰ ਸਿੰਘ ਸੇਖੋ ਵੱਲੋਂ ਦਿਲਪ੍ਰੀਤ ਕੌਰ ਨੂੰ 2100 ਰੁਪਏ ਦੀ ਨਗਦ ਰਾਸ਼ੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ   ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਪ੍ਰਧਾਨ ਜਗਸੀਰ ਸਿੰਘ ਗਰੇਵਾਲ,  ਜੀ.ਜੀ ਐੱਸ ਗਰੁੱਪ ਦੇ ਚੇਅਰਮੈਨ ਸੁਦਾਗਰ ਸਿੰਘ ਚਹਿਲ, ਸਮਾਜ ਸੇਵੀ ਜਸਵਿੰਦਰ ਸਿੰਘ ਸਿੱਧੂ ਅਤੇ ਰਜਿੰਦਰ ਸਿੰਘ ਢੀਂਡਸਾ, ਜੰਗੀਰ ਸਿੰਘ ਸੂਚ,  ਪ੍ਰੀਤਮ ਸਿੰਘ ਧੰਦੀਵਾਲੀਆ, ਨਿਰਮਲ ਸਿੰਘ ਧੰਦੀਵਾਲੀਆ, ਚਰਨਜੀਤ ਸਿੰਘ ਕੌਲਧਾਰ, ਕੇਵਲ ਸਿੰਘ ਧੰਦੀਵਾਲੀਆ, ਕੁਲਦੀਪ ਸਿੰਘ ਕੌਲਧਾਰ ਆਦਿ ਹਾਜ਼ਰ ਸਨ

  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *