ਗੁਰਦੁਆਰਾ ਬਿਬਾਨਗੜ੍ਹ ਸਾਹਿਬ ਨੇੜੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਪਾਰਕ – ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਤ ਬਾਬਾ ਸਤਨਾਮ ਸਿੰਘ ਜੀ ਦੀ ਹਾਜ਼ਰੀ ਵਿੱਚ ਪਾਰਕ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਕੀਰਤਪੁਰ ਸਾਹਿਬ ਦੇ ਵਿਕਾਸ ਨੂੰ ਮਿਲ ਰਹੀ ਨਵੀਂ ਰਫ਼ਤਾਰ, ਲੋਕਾਂ ਨੂੰ ਮਿਲਣਗੀਆਂ ਬਿਹਤਰ ਜਨਤਕ ਸਹੂਲਤਾਂ ਕੈਬਨਿਟ ਮੰਤਰੀ

Spread the love
ਸ਼੍ਰੀ ਕੀਰਤਪੁਰ ਸਾਹਿਬ 28 ਸਤੰਬਰ,(ਮਨਦੀਪ)=ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਰਤਪੁਰ ਸਾਹਿਬ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਦੇ ਨੇੜੇ ਵਾਰਡ ਨੰ: 8 ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਪਾਰਕ ਦੇ ਕੰਮ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਤ ਬਾਬਾ ਸਤਨਾਮ ਸਿੰਘ ਜੀ ਦੀ ਹਾਜ਼ਰੀ ਵਿੱਚ ਰੱਖਿਆ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੀਰਤਪੁਰ ਸਾਹਿਬ ਇੱਕ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਸ਼ਹਿਰ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਲਈ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਅਤੇ ਸੰਗਤਾਂ ਲਈ ਸੁੰਦਰ, ਸਾਫ਼-ਸੁਥਰੇ ਅਤੇ ਸੁਵਿਧਾਜਨਕ ਜਨਤਕ ਸਥਾਨ ਵਿਕਸਤ ਕਰਨਾ ਵੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਪਾਰਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਅਤੇ ਇੱਥੇ ਆਉਣ ਵਾਲੀ ਸੰਗਤ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਕੀਰਤਪੁਰ ਸਾਹਿਬ ਵਿੱਚ ਵੀ ਸੜਕਾਂ, ਸਫ਼ਾਈ, ਪਾਰਕਾਂ, ਪੀਣ ਵਾਲੇ ਪਾਣੀ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਕੀਰਤਪੁਰ ਸਾਹਿਬ ਨੂੰ ਹੋਰ ਸੁੰਦਰ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਵੀ ਲੋੜ ਅਨੁਸਾਰ ਨਵੇਂ ਵਿਕਾਸ ਪ੍ਰੋਜੈਕਟ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਸਾਫ਼-ਸੁਥਰਾ ਅਤੇ ਸੁੰਦਰ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਪਾਰਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਸੈਰ ਅਤੇ ਆਰਾਮ ਲਈ ਇੱਕ ਬਿਹਤਰ ਸਥਾਨ ਮਿਲੇਗਾ। ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਜੀ ਤੋਂ ਇਲਾਵਾ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਅਧਿਕਾਰੀ, ਕਰਮਚਾਰੀ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਲਾਕਾ ਵਾਸੀਆਂ ਨੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਨੇੜੇ 40 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਕੰਮ ਦੀ ਸ਼ੁਰੂਆਤ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *