ਗੁਰੂ ਨਾਨਕ ਕਾਲਜ ਦੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀ ਮੈਰਿਟ ਸੂਚੀ ਤੇ ਕਾਬਿਜ਼

Spread the love
ਸ਼੍ਰੀ ਮੁਕਤਸਰ ਸਾਹਿਬ, 26 ਸਤੰਬਰ (ਮਨਜੀਤ ਸਿੱਧੂ):- ਸ੍ਰੀ ਮੁਕਤਸਰ ਸਾਹਿਬ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਸਮੈਸਟਰ ਮਈ ਦੀਆਂ ਪ੍ਰੀਖਿਆਵਾਂ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਵਿੱਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਮੈਂਟ ਵਿਭਾਗ ਦੇ ਬੀ.ਬੀ.ਏ ਸਮੈਸਟਰ ਦੂਸਰਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਚਾਰ ਸਥਾਨਾਂ ਤੇ ਕਬਜ਼ਾ ਕਰਕੇ ਕਾਲਜ ਦੇ ਅਕਾਦਮਿਕ ਇਤਿਹਾਸ ਨੂੰ ਦੁਹਰਾਇਆ ਹੈ। ਵਿਭਾਗ ਦੇ ਮੁਖੀ ਮੈਡਮ ਮੋਨਿਕਾ ਗਰਗ ਨੇ ਜਾਣਕਾਰੀ ਦਿੱਤੀ ਕਿ ਬੀ ਬੀ ਏ ਸਮੈਸਟਰ ਦੂਜਾ ਦੀ ਵਿਦਿਆਰਥਨ ਅਰਸ਼ਦੀਪ ਕੌਰ ਸਪੁੱਤਰੀ ਬਾਦਲ ਸਿੰਘ ਨੇ 8.63 ਐਸ.ਜੀ.ਪੀ.ਏ ਨਾਲ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚੋਂ ਚੌਥਾ, ਜਸਪ੍ਰੀਤ ਕੌਰ ਸਪੁੱਤਰੀ ਨਿਰਭੈਅ ਸਿੰਘ ਨੇ 8.50 ਐਸ ਜੀ ਪੀ ਏ ਨਾਲ ਸੱਤਵਾਂ, ਗੁਰਲੀਨ ਕੌਰ ਸਪੁੱਤਰੀ ਅਮਨਦੀਪ ਸਿੰਘ ਨੇ 8.42 ਐਸ ਜੀ ਪੀ ਏ ਨਾਲ ਨੌਵਾਂ, ਜੀਆ ਸਪੁੱਤਰੀ ਹਰਪ੍ਰੀਤ ਸਿੰਘ ਨੇ 8.04 ਐਸ ਜੀ ਪੀ ਏ ਨਾਲ ਅਠਾਰਵਾਂ ਸਥਾਨ ਹਾਸਿਲ ਕੀਤਾ ਹੈ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਮੈਰਿਟ ਸੂਚੀ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਅਤੇ ਉਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸ਼ੁਭਕਾਮਨਾਵਾਂ ਭੇਂਟ ਕੀਤੀਆਂ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *