ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਦਾ ਪ੍ਰਚਾਰ ਕਰਨਗੀਆਂ ਡਿਜੀਟਲ ਵੈਨਾਂ: ਚੇਅਰਮੈਨ ਸਤਨਾਮ ਜਲਾਲਪੁਰ ​ਬਲਾਚੌਰ ਦੇ ਟੁੰਡੇਵਾਲ ਵਿਖੇ ਹੋਇਆ ਵਿਸ਼ਾਲ ਇਕੱਠ, ‘ਆਪ’ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

Spread the love
ਬਲਾਚੌਰ, 8 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ ):ਜ਼ਿਲ੍ਹਾ ਪਲੈਨਿੰਗ ਬੋਰਡ ਐਸ.ਬੀ.ਐਸ. ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਟੁੰਡੇਵਾਲ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਲਾਲਪੁਰ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਤਿਹਾਸਕ ਅਤੇ ਲੋਕ-ਪੱਖੀ ਕੰਮਾਂ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਦੂਜੀ ਵਾਰ ਆਪਣੀ ਸਰਕਾਰ ਬਣਾਵੇਗੀ। ਸ੍ਰੀ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਐਲ.ਈ.ਡੀ.  ਸਕ੍ਰੀਨਾਂ ਵਾਲੀਆਂ ਵੈਨਾਂ ਰਾਹੀਂ ਪਿੰਡਾਂ ਵਿੱਚ ਗੁਰੂ ਸਾਹਿਬ ਦੇ ਜੀਵਨ, ਉੱਚੇ ਫਲਸਫੇ ਅਤੇ ਸਿੱਖਿਆਵਾਂ ‘ਤੇ ਅਧਾਰਤ 30 ਮਿੰਟ ਦੀ ਵਿਆਪਕ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ।ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਐਸ ਸੀ ਵਰਗ: 1500 ਰੁਪਏ ਅਤੇ ਜਨਰਲ ਵਰਗ: 1000 ਰੁਪਏ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਬਜ਼ੁਰਗਾਂ ਲਈ ਮੁਫ਼ਤ ‘ਤੀਰਥ ਯਾਤਰਾ ਸਕੀਮ’ ਅਤੇ ਕੰਢੀ ਖੇਤਰ ਦੇ ਕਿਸਾਨਾਂ ਲਈ ‘ਲਿਫਟ ਇਰੀਗੇਸ਼ਨ’ ਰਾਹੀਂ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।ਪੰਜਾਬ ਭਰ ਵਿੱਚ ‘ਆਮ ਆਦਮੀ ਕਲੀਨਿਕ’, ‘ਸਕੂਲ ਆਫ਼ ਐਮੀਨੈਂਸ’ ਅਤੇ ਪਿੰਡਾਂ ਵਿੱਚ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਨਸ਼ਾ ਤਸਕਰਾਂ ਅਤੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।​ਚੇਅਰਮੈਨ ਜਾਲਾਲਪੁਰ ਨੇ ਸਮੂਹ ਵਰਕਰਾਂ ਨੂੰ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।​ਇਸ ਮੌਕੇ ਹੋਈ ਅਹਿਮ ਮੀਟਿੰਗ ਦੌਰਾਨ ਇਲਾਕੇ ਦੇ ਪ੍ਰਮੁੱਖ ਆਗੂਆਂ ਅਤੇ ਪਤਵੰਤਿਆਂ ਵਿੱਚ ਪਰਮਜੀਤ ਸਰਪੰਚ, ਸ਼ਾਮ ਲਾਲ ਸਾਬਕਾ ਸਰਪੰਚ ਟੁੰਡੇਵਾਲ, ਜਗਨ ਨਾਥ ਟੁੰਡੇਵਾਲ, ਸੇਠੀ ਰਾਮ (ਲਾਲਾ), ਬਾਲਕਿਸ਼ਾਨ, ਸਿੰਦਰਪਾਲ, ਰਾਮ ਸਰੂਪ, ਦੇਵਰਾਜ, ਕੇਵਲ ਕ੍ਰਿਸ਼ਨ, ਰਾਜ ਕੁਮਾਰ, ਸਰਵਣ ਕੁਮਾਰ, ਕਮਲ ਕੁਮਾਰ, ਮਹਿੰਦਰ ਪਾਲ, ਮਨੀਸ਼ ਕੁਮਾਰ, ਧੀਰਜ, ਹਜ਼ਾਰੀ, ਖੁਸ਼ੀ ਰਾਮ ਅਤੇ ਦਵਿੰਦਰ ਸਮੇਤ ਵੱਡੀ ਗਿਣਤੀ ਵਿੱਚ ਪੰਚ-ਸਰਪੰਚ ਅਤੇ ਪਾਰਟੀ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *