ਗੁਲਾਬੇਵਾਲਾ ’ਚ ਝਗੜੇ ਦੌਰਾਨ ਵਿਅਕਤੀ ਜ਼ਖ਼ਮੀ, ਮੈਡੀਕਲ ਰਿਪੋਰਟ ਮਗਰੋਂ 4 ਖ਼ਿਲਾਫ਼ ਕੇਸ ਦਰਜ-

Spread the love
ਸ੍ਰੀ ਮੁਕਤਸਰ ਸਾਹਿਬ, 08 ਅਗਸਤ (ਮਨਜੀਤ ਸਿੱਧੂ):- ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਧੀਨ ਪਿੰਡ ਗੁਲਾਬੇਵਾਲਾ ਵਿੱਚ ਹੋਏ ਝਗੜੇ ਦੇ ਮਾਮਲੇ ਵਿੱਚ ਪੁਲਿਸ ਨੇ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਕਰੀਬ 50 ਸਾਲਾ ਸਿੰਗਲ ਸਿੰਘ ਪੁੱਤਰ ਬੰਤਾ ਸਿੰਘ, ਵਾਸੀ ਪਿੰਡ ਗੁਲਾਬੇਵਾਲਾ ਨਾਲ ਕਥਿਤ ਤੌਰ ’ਤੇ ਝਗੜਾ ਹੋਇਆ ਸੀ, ਜਿਸ ਦੌਰਾਨ ਉਸ ਨੂੰ ਸੱਟਾਂ ਲੱਗੀਆਂ। ਇਸ ਮਾਮਲੇ ਸਬੰਧੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ MLR No. NS/MLR/SMS/2026/44 ਦੇ ਸਬੰਧ ਵਿੱਚ ਡਾਕਟਰ ਤੋਂ ਮੈਡੀਕਲ ਰਾਏ ਪ੍ਰਾਪਤ ਕੀਤੀ ਗਈ। ਡਾਕਟਰੀ ਰਿਪੋਰਟ ਅਨੁਸਾਰ ਐਕਸ-ਰੇ ਰਿਪੋਰਟ ਦੇ ਆਧਾਰ ’ਤੇ ਸੱਟ ਨੰਬਰ 1, 3 ਅਤੇ 4 ਨੂੰ ਸਧਾਰਨ (Simple) ਕਰਾਰ ਦਿੱਤਾ ਗਿਆ, ਜਦਕਿ ਸੱਟ ਨੰਬਰ 2 ਨੂੰ ਗੰਭੀਰ (7rievous) ਦੱਸਿਆ ਗਿਆ ਹੈ। ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਨੇ ਲਵਪ੍ਰੀਤ ਸਿੰਘ, ਜੈਵੀ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰਾਨ ਜਗਿੰਦਰ ਸਿੰਘ, ਵਾਸੀਆਨ ਮੋਹਣ ਕੇ ਉਤਾੜ, ਅਤੇ ਇਕਬਾਲ ਸਿੰਘ ਪੁੱਤਰ ਤੁਲਸੀ ਸਿੰਘ ਵਾਸੀ ਗੁਲਾਬੇਵਾਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਇੱਕ ਹੋਰ ਅਣਪਛਾਤੇ ਵਿਅਕਤੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਧਾਰਾ 115 (2), 117 (2), 333, 326 (2), 191(3) ਅਤੇ 190 2NS ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *