ਚਾਰ ਦਿਨਾਂ ਤੋਂ ਵਾਟਰ ਸਪਲਾਈ ਠੱਪ-ਪਾਣੀ ਪੀਣ ਨੂੰ ਤਰਸੇ ਪਿੰਡ ਵਾਸੀ 

Spread the love
 ਤਰੁੰਤ ਸਪਲਾਈ ਬਹਾਲ ਨਾ ਕੀਤੀ ਤਾਂ ਕਰਾਂਗੇ ਰੋਸ ਪ੍ਰਦਰਸ਼ਨ—-ਭੰਡਾਲ
ਫੱਤੂਢੀਗਾ, 27 ਮਾਰਚ (ਕੁਲਵਿੰਦਰ ਸਿੰਘ)  ਆਏ ਦਿਨ ਵਾਟਰ ਸਪਲਾਈ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਆਪਣੀ ਢਿੱਲੀ ਕਾਰਜਪ੍ਰਣਾਲੀ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦਾ ਹੈ। ਇੰਨਾ ਦੋਵਾਂ ਵਿਭਾਗਾਂ ਦਾ ਆਪਸ ਵਿੱਚ ਚੰਗਾ ਤਾਲਮੇਲ ਨਾ ਹੋਣ  ਦਾ ਖ਼ਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ।ਇਸ ਦੀ ਤਾਜ਼ਾ ਮਿਸਾਲ ਉਸ ਵਕਤ ਸਾਹਮਣੇ ਆਈ ਜਦੋਂ ਪਿੰਡ ਖਾਨਪੁਰ ਬਲਾਕ ਢਿਲਵਾਂ ਦੇ ਵਸਨੀਕ ਪਿਛਲੇ  ਚਾਰ ਦਿਨਾਂ ਤੋਂ ਵਾਟਰ ਸਪਲਾਈ ਠੱਪ ਹੋਣ ਕਰਕੇ ਪੀਣ ਨੂੰ ਤਰਸ ਰਹੇ ਹਨ । ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਅਤੇ ਸੁਖਦੇਵ ਸਿੰਘ ਜਿਲ੍ਹਾ ਮੀਤ ਪ੍ਰਧਾਨ ਨੇ ਸਾਂਝੇ ਤੌਰ ‘ਤੇ ਆਖਿਆ ਕਿ ਇਸ ਮਾਮਲੇ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਪਰ ਅਧਿਕਾਰੀਆਂ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ। ਦੂਜੇ ਪਾਸੇ ਪਿੰਡ ਖਾਨਪੁਰ ਦੇ ਗਰੀਬ ਪਰਿਵਾਰ ਪਿਛਲੇ ਚਾਰ ਦਿਨਾਂ ਤੋਂ ਪੀਣ ਵਾਲੇ ਸਾਫ਼ ਪਾਣੀ ਨੂੰ ਤਰਸ ਰਹੇ ਹਨ । ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪਿੰਡ ਖਾਨਪੁਰ ਬਲਾਕ ਢਿਲਵਾਂ ਦੀ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਤਰੁੰਤ ਹੱਲ ਕੀਤੀ ਜਾਵੇ ਨਹੀਂ ਤਾਂ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਜਿਸ ਦਾ ਜ਼ਿੰਮੇਵਾਰ ਪ੍ਰਸ਼ਾਸ਼ਨ ਹੋਵੇਗਾ ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *