ਕੁਰਾਲੀ 14 ਸਤੰਬਰ (ਜਗਦੇਵ ਸਿੰਘ) ਨੇੜਲੇ ਪਿੰਡ ਚਿੰਤਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਵੱਲੋਂ ਸ਼੍ਰੋਮਣੀ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਸਮਾਗਮ ਦੌਰਾਨ ਭਾਈ ਬਲਵਿੰਦਰ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਤੇ ਸਿੱਖ ਇਤਿਹਾਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾ ਦਲ ਦੇ ਜਥੇਦਾਰ ਬਾਬਾ ਹਰਬੰਸ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਮਨੋਜ ਸਿੰਘ, ਬਾਬਾ ਮਨਜੀਤ ਸਿੰਘ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।





