ਚੇਅਰਪਰਸਨ ਵੀਰਪਾਲ ਕੌਰ ਦੇ ਗ੍ਰਹਿ ਪਹੁੰਚੇ ਡਾ. ਢਿੱਲਵਾਂ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਦਿੱਤੀ ਵਧਾਈ, ਚੜ੍ਹਦੀ ਕਲਾ ਅਤੇ ਸਫ਼ਲ ਕਾਰਜਕਾਲ ਦੀ ਕੀਤੀ ਕਾਮਨਾ

Spread the love
ਜੈਤੋ, 2 ਅਗਸਤ (ਮਨਜੀਤ ਸਿੰਘ ਢੱਲਾ): ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਜ਼ਿਲ੍ਹਾ ਫ਼ਰੀਦਕੋਟ ਦੀ ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਬੀਬੀ ਵੀਰਪਾਲ ਕੌਰ (ਬਾਜਾਖਾਨਾ) ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵਧਾਈ ਦਿੱਤੀ।ਇਸ ਮੌਕੇ ਡਾ. ਢਿੱਲਵਾਂ ਨੇ ਬੀਬੀ ਵੀਰਪਾਲ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਚੜ੍ਹਦੀ ਕਲਾ, ਚੰਗੀ ਸਿਹਤ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਸਫ਼ਲ ਕਾਰਜਕਾਲ ਲਈ ਅਰਦਾਸ ਕੀਤੀ। ਖੁਸ਼ੀ ਦੇ ਮਾਹੌਲ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਇੱਕ-ਦੂਜੇ ਦਾ ਮੂੰਹ ਲੱਡੂਆਂ ਨਾਲ ਮਿੱਠਾ ਕਰਵਾਉਂਦਿਆਂ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ।ਡਾ. ਹਰਪਾਲ ਸਿੰਘ ਢਿੱਲਵਾਂ ਨੇ ਕਿਹਾ ਕਿ ਬੀਬੀ ਵੀਰਪਾਲ ਕੌਰ ਨੂੰ ਮਿਲੀ ਇਹ ਜ਼ਿੰਮੇਵਾਰੀ ਲੋਕਾਂ ਦੇ ਭਰੋਸੇ, ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਵਜੋਂ ਲੋਕ ਹਿੱਤਾਂ ਨੂੰ ਪਹਿਲ ਦਿੰਦਿਆਂ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੀਆਂ।ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਬੀਬੀ ਵੀਰਪਾਲ ਕੌਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਅਤੇ ਲੋਕ-ਪੱਖੀ ਕਾਰਜਕਾਲ ਦੀ ਕਾਮਨਾ ਕੀਤੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *