ਚੇਅਰਮੈਨ ਰਣਜੀਤ ਸਿੰਘ ਨੋਨਾ ਨੂੰ ਬਸਪਾ ਵੱਲੋਂ ਵਿਧਾਨ ਸਭਾ ਹਲਕਾ ਪਾਇਲ ਦਾ ਮੀਡੀਆ ਇੰਚਾਰਜ ਬਣਾਏ ਜਾਣ ‘ਤੇ ਸਨਮਾਨ ਤੇ ਵਧਾਈਆਂ

Spread the love
ਪਾਇਲ, 15 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ):=ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੂੰ ਵਿਧਾਨ ਸਭਾ ਹਲਕਾ ਪਾਇਲ ਦਾ ਮੀਡੀਆ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਆਗੂਆਂ ਅਤੇ ਇਲਾਕਾ ਵਾਸੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਬਸਪਾ ਦੇ ਜ਼ਿਲ੍ਹਾ ਸਰਪ੍ਰਸਤ ਮਨਜੀਤ ਸਿੰਘ ਅੜੈਚਾ ਨੇ ਕਿਹਾ ਕਿ ਪਾਰਟੀ ਵੱਲੋਂ ਇੱਕ ਮਿਹਨਤੀ ਅਤੇ ਸਮਾਜ ਸੇਵਾ ਨਾਲ ਜੁੜੇ ਨੌਜਵਾਨ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਨੋਨਾ ਲੰਬੇ ਸਮੇਂ ਤੋਂ ਸਮਾਜਿਕ ਮੁੱਦਿਆਂ ‘ਤੇ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੇ ਹਨ। ਉਨ੍ਹਾਂ ਨੂੰ ਆਸ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮਨਜੀਤ ਸਿੰਘ ਅੜੈਚਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਨੀਤੀ ਤਹਿਤ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਰਣਜੀਤ ਸਿੰਘ ਨੋਨਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਆਗੂਆਂ ਅਤੇ ਨੌਜਵਾਨਾਂ ਨੇ ਰਣਜੀਤ ਸਿੰਘ ਨੋਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮਨਜੀਤ ਸਿੰਘ ਅੜੈਚਾ, ਦਰਸ਼ਨ ਸਿੰਘ (ਸਾਬਕਾ ਪੰਚ, ਬਰਮਾਲੀਪੁਰ), ਬਲਜੀਤ ਸਿੰਘ ਸਲਾਣਾ (ਪੰਜਾਬ ਸਕੱਤਰ), ਹਰਭਜਨ ਸਿੰਘ ਦੁਲਮਾਂ (ਜ਼ਿਲ੍ਹਾ ਪ੍ਰਧਾਨ, ਲੁਧਿਆਣਾ), ਕੁਲਵੰਤ ਸਿੰਘ (ਪ੍ਰਧਾਨ, ਮਲੌਦ), ਗੁਰਬਚਨ ਸਿੰਘ (ਪ੍ਰਧਾਨ), ਗੁਰਪ੍ਰੀਤ ਸਿੰਘ ਰਾਜਗੜ੍ਹ, ਰਣਜੋਤ ਸਿੰਘ (ਪ੍ਰਿੰਸੀਪਲ), ਦਰਸ਼ਨ ਸਿੰਘ ਮਲੌਦ, ਗੁਰਨਾਮ ਸੇਖਾ ਅਤੇ ਜਿੰਦਰ ਰੋੜੀਆਂ ਸਮੇਤ ਹੋਰ ਆਗੂ ਹਾਜ਼ਰ ਸਨ।
  • Related Posts

    ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਵੱਲੋਂ 19 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸੰਗਰੂਰ ਰੋਸ਼ ਪ੍ਰਦਰਸ਼ਨ : ਬਲਜੀਤ ਸਿੰਘ ਭੱਟੀ 

    Spread the love

    Spread the loveਸ੍ਰੀ ਮੁਕਤਸਰ ਸਾਹਿਬ, 15 ਜੁਲਾਈ ( ਪਰਮਜੀਤ ਬੇਦੀ ) ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ…

    ਸੜਕ ਕੰਢੇ ਲੋਹੇ ਦੇ ਗਾਡਰ ਗੱਡ ਕੇ ਪੁਰਾਣੇ ਗੇਟ ਖੜ੍ਹੇ ਕਰਨ ਨਾਲ ਰਾਹਗੀਰ ਤੇ ਦੁਕਾਨਦਾਰ ਪਰੇਸ਼ਾਨ, ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਵਿਜਲੀ ਗਰੈਡ ਅੱਗੇ ਬਣੀ ਮਾਰਕੀਟ ਦਾ ਇਹ ਮਸਲਾ

    Spread the love

    Spread the loveਬਰਨਾਲਾ, 15 ਜੁਲਾਈ 2026 ( ਬਲਵੰਤ ਸਿੰਘ ਸਿੱਧੂ): ਬਰਨਾਲਾ ਤੋਂ ਧਨੌਲਾ ਮੰਡੀ ਨੂੰ ਜਾਂਦੀ ਮੁੱਖ ਸੜਕ ’ਤੇ ਇੱਕ ਕਬਾੜ ਅਤੇ ਪੁਰਾਣਾ ਸਮਾਨ ਵੇਚਣ ਵਾਲੇ ਦੁਕਾਨਦਾਰ ਵੱਲੋਂ ਸੜਕ ਦੇ…

    Leave a Reply

    Your email address will not be published. Required fields are marked *