*ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ* *ਪੇਂਡੂ ਅਤੇ ਮੈਰਿਟੋਰੀਅਸ ਵਿਦਿਆਰਥੀਆਂ ਲਈ ਮੁਫ਼ਤ ਰਿਹਾਇਸ਼ੀ ਸਿੱਖਿਆ ਦਾ ਸੁਨਹਿਰੀ ਮੌਕਾ*

Spread the love
*ਨਵਾਂ ਸ਼ਹਿਰ,23 ਜੁਲਾਈ :* ਡਿਪਟੀ ਕਮਿਸ਼ਨਰ  ਗੁਲਪ੍ਰੀਤ ਸਿੰਘ ਔਲਖ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ਦੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਵੱਧ ਤੋਂ ਵੱਧ ਯੋਗ ਵਿਦਿਆਰਥੀ *ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027* ਰਾਹੀਂ ਛੇਵੀਂ ਜਮਾਤ ਵਿੱਚ ਦਾਖਲੇ ਲਈ ਨਿਰਧਾਰਤ ਸਮੇਂ ਦੇ ਅੰਦਰ ਔਨਲਾਈਨ ਅਰਜ਼ੀ ਭਰਨ।ਉਨ੍ਹਾਂ ਦੱਸਿਆ ਕਿ ਨਵੋਦਿਆ ਵਿਦਿਆਲਿਆ ਸਮਿਤੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ *ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027 ਦਾ ਆਯੋਜਨ 28 ਨਵੰਬਰ 2026* ਨੂੰ ਕੀਤਾ ਜਾਵੇਗਾ।ਇਸ ਪ੍ਰੀਖਿਆ ਲਈ *ਔਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਅਰਜ਼ੀ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ 2026* ਨਿਰਧਾਰਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਵਿਦਿਆਰਥੀ ਆਪਣੀ ਔਨਲਾਈਨ ਅਰਜ਼ੀ  ਨਵੋਦਿਆ ਵਿਦਿਆਲਿਆ ਦੀ ਅਧਿਕਾਰਤ ਵੈੱਬਸਾਈਟ https://navodya.gov.in ਰਜਿਸਟ੍ਰੇਸ਼ਨ ਕਰ ਸਕਦੇ ਹਨ।*ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਜਵਾਹਰ ਨਵੋਦਿਆ ਵਿਦਿਆਲਿਆ ਪੇਂਡੂ ਅਤੇ ਮੈਰਿਟੋਰੀਅਸ ਵਿਦਿਆਰਥੀਆਂ ਨੂੰ *ਮੁਫ਼ਤ, ਗੁਣਵੱਤਾ ਵਾਲੀ ਅਤੇ ਰਿਹਾਇਸ਼ੀ ਸਿੱਖਿਆ* ਪ੍ਰਦਾਨ ਕਰਦਾ ਹੈ। ਇਸ ਵਿੱਚ ਖਾਣਾ, ਰਹਿਣਾ, ਕਿਤਾਬਾਂ ਅਤੇ ਵਰਦੀ ਸਮੇਤ ਸਾਰੀਆਂ ਸਹੂਲਤਾਂ ਭਾਰਤ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਹਨ।ਇਸ ਲਈ ਇਸ ਯੋਜਨਾ ਦੀ ਜਾਣਕਾਰੀ ਜ਼ਿਲ੍ਹੇ ਦੇ ਹਰ ਯੋਗ ਅਤੇ ਲੋੜਵੰਦ ਵਿਦਿਆਰਥੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਕੋਈ ਵੀ ਯੋਗ ਬੱਚਾ ਇਸ ਸੁਨਹਿਰੀ ਮੌਕੇ ਤੋਂ ਵਾਂਝਾ ਨਾ ਰਹਿ ਜਾਵੇ।ਡਿਪਟੀ ਕਮਿਸ਼ਨਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਰਜਿਸਟ੍ਰੇਸ਼ਨ ਆਖਰੀ ਮਿਤੀ ਦਾ ਇੰਤਜ਼ਾਰ ਕਰਨ ਦੀ ਬਜਾਏ ਸਮੇਂ ਸਿਰ ਪੂਰਾ ਕਰਨ। ਕਿਸੇ ਵੀ ਤਕਨੀਕੀ ਜਾਂ ਹੋਰ ਜਾਣਕਾਰੀ ਲਈ ਜਵਾਹਰ ਨਵੋਦਿਆ ਵਿਦਿਆਲਿਆ, ਪੌਜੇਵਾਲ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *