ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਜਮਾਤ ਨੌਵੀਂ ਤੇ ਗਿਆਰਵੀਂ ਦੇ ਦਾਖਲੇ ਲਈ ਆਨਲਾਈਨ ਅਰਜ਼ੀਆਂ 30 ਸਤੰਬਰ ਤੱਕ

Spread the love
ਕਪੂਰਥਲਾ, 5 ਸਤੰਬਰ ( ਕੌੜਾ )- ਜਵਾਹਰ ਨਵੋਦਿਆ ਵਿਦਿਆਲਿਆ, ਮਸੀਤਾਂ ਕਪੂਰਥਲਾ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2027-28 ਲਈ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਵਾਸਤੇ ਹੋਣ ਵਾਲੀ ਦਾਖਲਾ  ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਭਰਨ ਦੀ ਪ੍ਰਕਿਰਿਆ 1 ਸਤੰਬਰ 2026 ਤੋਂ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ 30 ਸਤੰਬਰ 2026 ਤੱਕ ਆਨਲਾਈਨ ਅਰਜ਼ੀ ਭਰ ਸਕਦੇ ਹਨ ਅਤੇ ਦਾਖਲਾ ਪ੍ਰੀਖਿਆ 10 ਅਪ੍ਰੈਲ 2027 ਨੂੰ ਹੋਵੇਗੀ।ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜਮਾਤ ਨੌਵੀਂ ਵਿੱਚ ਦਾਖਲੇ ਲਈ ਇਸ ਸਮੇਂ ਸੈਸ਼ਨ 2026-27 ਦੌਰਾਨ ਜਮਾਤ ਅੱਠਵੀਂ ਅਤੇ ਜਮਾਤ ਗਿਆਰਵੀਂ ਵਿੱਚ ਦਾਖਲੇ ਲਈ ਜਮਾਤ ਦਸਵੀਂ ਵਿੱਚ ਪੜ੍ਹ ਰਹੇ ਵਿਦਿਆਰਥੀ ਯੋਗ ਹਨ। ਉਨ੍ਹਾਂ ਕਿਹਾ ਕਿ ਦਾਖਲਾ ਖਾਲੀ ਸੀਟਾਂ ਦੀ ਉਪਲਬਧਤਾ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਦਾਖਲਾ ਪ੍ਰੀਖਿਆ ਵਿੱਚ ਸਫਲ ਹੋਣ ਉਪਰੰਤ ਨਿਯਮਾਂ ਅਨੁਸਾਰ ਦਾਖਲਾ ਮਿਲੇਗਾ।ਉਨ੍ਹਾਂ ਨੇ ਕਪੂਰਥਲਾ ਜ਼ਿਲ੍ਹੇ ਦੇ ਯੋਗ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਂਦਿਆਂ ਨਿਰਧਾਰਤ ਮਿਤੀ ਤੱਕ ਆਨਲਾਈਨ ਫਾਰਮ ਜ਼ਰੂਰ ਭਰਨ। ਉਨ੍ਹਾਂ ਦੱਸਿਆ ਕਿ ਜਮਾਤ ਨੌਵੀਂ ਲਈ ਅਰਜ਼ੀ https://cbseitms.nic.in/2026/nvsix_9 ਅਤੇ ਜਮਾਤ ਗਿਆਰਵੀਂ ਲਈ https://cbseitms.nic.in/2026/nvsxi_11 ’ਤੇ ਭਰੀ ਜਾ ਸਕਦੀ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *