*ਜ਼ਿਲ੍ਹਾ ਚੋਣ ਅਫਸਰ ਨੇ100 ਫ਼ੀਸਦੀ ਗਣਨਾ ਫਾਰਮ ਡਿਜੀਟਾਈਜ਼ ਕਰਨ ਵਾਲੇ ਬੀ.ਐੱਲ.ਓ ਦਾ ਕੀਤਾ ਸਨਮਾਨ*  ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 2 ਲੱਖ ਤੋਂ ਵੱਧ ਫਾਰਮ ਹੋਏ ਡਿਜੀਟਾਈਜ਼

Spread the love
ਪੱਟੀ/ਤਰਨ ਤਾਰਨ, 6 ਜੁਲਾਈ : ਕੰਵਲ ਦੀਪ ਸਾਬੀ/ ਤਰੁਣ ਕਪੂਰ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਦੀ ਅਗਵਾਈ ਹੇਠ 25 ਜੂਨ ਤੋਂ ਜ਼ਿਲ੍ਹੇ ਵਿੱਚ ਚੱਲ ਰਹੀ ਐੱਸ.ਆਈ.ਆਰ ਮੁਹਿੰਮ ਤਹਿਤ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਵੰਡੇ ਜਾਣ ਦੇ ਨਾਲ-ਨਾਲ ਵੋਟਰਾਂ ਪਾਸੋਂ ਪ੍ਰਾਪਤ ਕੀਤੇ ਗਏ ਫਾਰਮਾਂ ਨੂੰ ਮੋਬਾਈਲ ਐਪ ਰਾਹੀਂ ਡਿਜੀਟਾਈਜ਼ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਚੋਣ ਹਲਕਾ 022-ਖੇਮਕਰਨ ਦੇ ਬੂਥ ਨੰਬਰ 228 ਦੇ ਬੀ.ਐੱਲ.ਓ ਰਾਹੁਲ ਕੁਮਾਰ ਵੱਲੋਂ 100 ਫੀਸਦੀ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਜ਼ਿਲ੍ਹੇ ਵਿਚ ਸਭ ਤੋਂ ਪਹਿਲਾਂ ਇਹ ਕੰਮ ਮੁਕੰਮਲ ਕਰਨ ਲਈ ਸਰਕਾਰੀ ਐਲੀਮੈਂਟਰੀ ਸਕੂਲ ਭੂਰਾ ਕੋਹਨਾ ਵਿਖੇ ਸੇਵਾਵਾਂ ਨਿਭਾਅ ਰਹੇ ਰਾਹੁਲ ਕੁਮਾਰ ਦਾ ਅੱਜ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਅਤੇ ਸੈਕਟਰ ਸੁਪਰਵਾਈਜ਼ਰ (ਸੈਕਟਰ ਨੰਬਰ 24, ਹਲਕਾ 022-ਖੇਮਕਰਨ) ਅਰਵਿੰਦ ਪਾਸੀ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਓ ਰਾਹੁਲ ਕੁਮਾਰ ਦੀ ਸ਼ਲਾਘਾ ਕਰਦਿਆਂ ਹੋਰਨਾਂ ਬੀ.ਐਲ.ਓਜ਼ ਨੂੰ ਵੀ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ।  ਉਨ੍ਹਾਂ ਦੱਸਿਆ ਕਿ 24 ਜੁਲਾਈ ਤੱਕ ਚੱਲਣ ਵਾਲੀ ਐੱਸ.ਆਈ.ਆਰ ਮੁਹਿੰਮ ਤਹਿਤ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਵੰਡੇ ਜਾਣ ਦੇ ਨਾਲ-ਨਾਲ ਵੋਟਰਾਂ ਪਾਸੋਂ ਪ੍ਰਾਪਤ ਕੀਤੇ ਗਏ ਫਾਰਮਾਂ ਨੂੰ ਮੋਬਾਈਲ ਐਪ ਰਾਹੀਂ ਡਿਜੀਟਾਈਜ਼ ਕਰਨ ਦੇ ਕੰਮ ਤਹਿਤ ਹੁਣ ਤੱਕ 2 ਲੱਖ ਤੋਂ ਵੱਧ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਨੂੰ ਮੁੱਖ ਰੱਖਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੇ ਕਮਰਾ ਨੰਬਰ 217 ਵਿਚ ਇਕ ਵਿਸ਼ੇਸ਼ ‘ਹੈਲਪ ਡੈਸਕ’ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਇਸ ‘ਹੈਲਪ ਡੈਸਕ’ (01852-224115) ਜਾਂ ਟੋਲ ਫ੍ਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਫੋਟੋ ਕੈਪਸ਼ਨ :  ਬੀ.ਐੱਲ.ਓ ਰਾਹੁਲ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਅਤੇ ਸੈਕਟਰ ਸੁਪਰਵਾਈਜ਼ਰ ਅਰਵਿੰਦ ਪਾਸੀ।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *