ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਮੈਕਸ ਆਰਥਰ ਮੈਕਾਲਿਫ ਸਕੂਲ ਦੇ ਨਿਤੇਸ਼ ਸ਼ਰਮਾ ਨੇ ਹਾਸਲ ਕੀਤਾ ਤੀਜਾ ਸਥਾਨ

Spread the love
ਸਮਰਾਲਾ: 31 ਅਗਸਤ ( ਮੁਕੇਸ਼ ਵਰਮਾ) ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੇ ਹੋਣਹਾਰ ਵਿਦਿਆਰਥੀ ਨਿਤੇਸ਼ ਸ਼ਰਮਾ ਪੁੱਤਰ ਸ੍ਰੀ ਅਮਨਦੀਪ ਸ਼ਰਮਾ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ।ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਥਿਤ ਸ਼ਾਸਤਰੀ ਬੈਡਮਿੰਟਨ ਹਾਲ ਵਿੱਚ ਕਰਵਾਏ ਗਏ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੰਡਰ-14 ਲੜਕਿਆਂ ਦੇ ਵਰਗ ਵਿੱਚ ਨਿਤੇਸ਼ ਸ਼ਰਮਾ ਨੇ ਆਪਣੀ ਖੇਡ ਕਲਾ ਅਤੇ ਸ਼ਾਨਦਾਰ ਪ੍ਰਦਰਸ਼ਨ ਦਾ ਲੋਹਾ ਮਨਵਾਉਂਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ।ਨਿਤੇਸ਼ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਸ੍ਰੀਮਤੀ ਦੀਪਤੀ ਚੋਪੜਾ ਅਤੇ ਹੈੱਡ ਮਿਸਟ੍ਰੈੱਸ ਸ੍ਰੀਮਤੀ ਚਰਨਪ੍ਰੀਤ ਕੌਰ ਨੇ ਨਿਤੇਸ਼ ਸ਼ਰਮਾ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਨਿਤੇਸ਼ ਦੇ ਕੋਚ ਰਸਪ੍ਰੀਤ ਕੌਰ ਅਤੇ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਮਿਹਨਤ ਅਤੇ ਯੋਗ ਰਹਿਨੁਮਾਈ ਦੀ ਵੀ ਸ਼ਲਾਘਾ ਕੀਤੀ।ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਖੇਡ ਪ੍ਰਾਪਤੀਆਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਨਿਤੇਸ਼ ਸ਼ਰਮਾ ਦੀ ਇਹ ਪ੍ਰਾਪਤੀ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕਰੇਗੀ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *