ਜ਼ਿਲ੍ਹੇ ਵਿੱਚ 8 ਸਕੂਲਾਂ ਦੀ ਹੋਵੇਗੀ ਕਾਇਆ ਕਲਪ

Spread the love

ਕਪੂਰਥਲਾ 6 ਅਪ੍ਰੈਲ ( ਕੌੜਾ)- ਪੰਜਾਬ ਸਰਕਾਰ ਵਲੋਂ “ ਪੰਜਾਬ ਸਿੱਖਿਆ ਕ੍ਰਾਂਤੀ “ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਕੱਲ੍ਹ 7 ਅਪ੍ਰੈਲ ਤੋਂ ਕਪੂਰਥਲਾ ਜ਼ਿਲ੍ਹੇ ਦੇ 8 ਸਕੂਲਾਂ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ “ ਪੰਜਾਬ ਸਿੱਖਿਆ ਕ੍ਰਾਂਤੀ “ ਤਹਿਤ ਅਗਲੇ ਡੇਢ ਮਹੀਨੇ ਤੱਕ ਜ਼ਿਲ੍ਹੇ ਭਰ ਦੇ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ । ਉਨ੍ਹਾਂ ਦੱਸਿਆ ਕਿ 7 ਅਪ੍ਰੈਲ ਨੂੰ ਜਿਹੜੇ ਸਕੂਲਾਂ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋਵੇਗੀ ਉਨ੍ਹਾਂ ਵਿਚ ਸਰਕਾਰੀ ਸਕੂਲ ਬਲੇਰਖਾਨਪੁਰ ਵਿਖੇ 14.51 ਲੱਖ ਰੁਪੈ ਦੀ ਲਾਗਤ ਨਾਲ ਸਾਇੰਸ ਲੈਬ ਦੀ ਉਸਾਰੀ ਤੇ ਕਲਾਸ  ਰੂਮਾਂ ਦਾ ਨਵੀਨੀਕਰਨ ਸ਼ਾਮਿਲ ਹੈ । ਇਸ ਤੋਂ ਇਲਾਵਾ ਸਰਕਾਰੀ ਸਕੂਲ ਢਪਈ ਵਿਖੇ 7.51 ਲੱਖ ਰੁਪੈ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਤੇ 1.66 ਲੱਖ ਰੁਪੈ ਨਾਲ ਪਖਾਨਿਆਂ ਦੀ ਉਸਾਰੀ ਹੋਵੇਗੀ । ਸਕੂਲ ਆਫ ਐਮੀਨੈਂਸ ਫਗਵਾੜਾ ਵਿਖੇ 43 ਲੱਖ ਰੁਪੈ ਨਾਲ ਸਕੂਲ ਦਾ ਮੁਕੰਮਲ ਨਵੀਨੀਕਰਨ ਤੇ 8 ਲੱਖ ਰੁਪੈ ਨਾਲ ਨਵੀਂ ਚਾਰਦੀਵਾਰੀ ਕੀਤੀ ਜਾਵੇਗੀ । ਸਰਕਾਰੀ ਸਕੂਲ (ਲੜਕੀਆਂ )ਫਗਵਾੜਾ ਵਿਖੇ ਵੀ 2 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ । ਸੁਲਤਾਨਪੁਰ ਲੋਧੀ ਦੇ ਛੰਨਾ ਸ਼ੇਰ ਸਿੰਘ ਵਿਖੇ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ ਰੁਪੈ ਨਾਲ ਸਾਇੰਸ ਲੈਬ ਦੀ ਉਸਾਰੀ ਤੇ 6.26 ਲੱਖ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਹੋਵੇਗੀ । ਇਸ ਤੋਂ ਇਲਾਵਾ 7.51 ਲੱਖ ਰੁਪੈ ਵਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਦੇ ਨਾਲ ਨਾਲ 4.50 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ ।ਸਰਕਾਰੀ ਸਕੂਲ ਧਾਲੀਵਾਲ ਬੇਟ ਵਿਖੇ ਨਵੀਂ ਚਾਰਦੀਵਾਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਇਬਰਾਹਿਮਵਾਲ ਵਿਖੇ 7.51 ਲੱਖ ਰੁਪੈ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਹੋਵੇਗੀ ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *