ਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ:  ਈ.ਟੀ.ਓ. ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਫਤਿਹਪੁਰ ਰਾਜਪੂਤਾਂ, ਲਾਲਕਾ ਨਗਰ, ਮੇਹੋਕਾ ਅਤੇ ਕਿਲਾ ਜੀਵਨ ਸਿੰਘ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਨਾਲ ਕੀਤੀ ਮੁਲਾਕਾਤ

Spread the love
ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) = ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਸੁਚਾਰੂ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਮੰਤਵ ਤਹਿਤ ਸੂਬੇ ਭਰ ਵਿੱਚ ਕਰੀਬ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਫਤਿਹਪੁਰ ਰਾਜਪੂਤਾਂ, ਲਾਲਕਾ ਨਗਰ, ਮੇਹੋਕਾ ਅਤੇ ਕਿਲਾ ਜੀਵਨ ਸਿੰਘ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕਾਂ ਦਾ ਲਗਾਤਾਰ ਨਿਰੀਖਣ ਕਰਨ ਅਤੇ ਆਵਾਜਾਈ ਨੂੰ ਨਿਰਵਿਘਨ ਬਣਾਈ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੜਕਾਂ ’ਤੇ ਮੌਨਸੂਨ ਦੌਰਾਨ ਲੁੱਕ ਦਾ ਕੰਮ ਸੰਭਵ ਨਹੀਂ, ਉੱਥੇ ਡਬਲਿਊ.ਬੀ.ਐਮ. ਸੜਕਾਂ ਦੀ ਰੋਲਿੰਗ ਕਰਕੇ ਉਨ੍ਹਾਂ ਨੂੰ ਬਾਰਿਸ਼ਾਂ ਤੋਂ ਬਾਅਦ ਲੁੱਕ ਦੇ ਕੰਮ ਲਈ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਨਿਗਰਾਨੀ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਪ੍ਰੋਜੈਕਟ ਨਿਰਧਾਰਿਤ ਸਮਾਂ-ਸੀਮਾ ਤੋਂ ਪਿੱਛੇ ਨਾ ਰਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਜਿਵੇਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਸਿੱਖਿਆ ਕ੍ਰਾਂਤੀ, ਸਿਹਤ ਕ੍ਰਾਂਤੀ, ਮੁਫ਼ਤ ਬਿਜਲੀ ਸਹੂਲਤ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਅਹਿਮ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ।ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਅਤੇ ਸਥਾਨਕ ਵਿਕਾਸ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ ਅਤੇ ਇਹ ਭਰੋਸਾ ਉਨ੍ਹਾਂ ਨੂੰ ਹੋਰ ਵੱਧ ਸਮਰਪਣ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣਾ ਹੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *