ਜਿਲਾ ਪੁਲਿਸ ਮੁਖੀ ਵੱਲੋਂ ਕਿਹਾ ਗਿਆ ਕਿ ਜੇਕਰ ਉਹ ਕਿਸੇ ਸਾਈਬਰ ਫਰਾਡ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਤੁਰੰਤ ਹੈਲਪਲਾਈਨ ਨੰਬਰ 1930 ‘ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾਉਣ ਜਾਂ ਰਾਸ਼ਟਰੀ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ www.cybercrime.gov.in ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ ਅਤੇ ਸਾਰੇ ਸਬੂਤ (SMS, ਈਮੇਲ, ਸਕ੍ਰੀਨਸ਼ਾਟ, ਲੈਣ-ਦੇਣ ਦੇ ਵੇਰਵੇ ਆਦਿ) ਨੂੰ ਸੰਭਾਲ ਕੇ ਰੱਖਣ ਤਾਂ ਜੋ ਕਾਨੂੰਨੀ ਕਾਰਵਾਈ ਲਈ ਸ਼ਹਾਦਤ ਇਕੱਠੀ ਕੀਤੀ ਜਾ ਸਕੇ। ਜ਼ਿਲ੍ਹਾ ਪੁਲਿਸ ਸਾਈਬਰ ਠੱਗੀ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਸਾਲ 2025 ਦੌਰਾਨ ਜ਼ਿਲ੍ਹੇ ਵਿੱਚ ਸਾਈਬਰ ਠੱਗੀ ਦੇ ਮਾਮਲਿਆਂ ਵਿੱਚੋਂ ਜ਼ਿਲ੍ਹਾ ਸਾਈਬਰ ਸੈੱਲ ਦੀ ਮੁਸਤੈਦੀ ਸਦਕਾ ਲਗਭਗ 78,49,093/- ਰੁਪਏ ਦੀ ਰਕਮ ਰਿਫੰਡ ਕਰਵਾਈ ਗਈ ਹੈ। ਜਿਲਾ ਸਾਈਬਰ ਸੈੱਲ, ਜਿਸਦੀ ਅਗਵਾਈ ਤਜਰਬੇਕਾਰ ਅਧਿਕਾਰੀਆਂ ਦੁਆਰਾ ਕੀਤੀ ਜਾ ਰਹੀ ਹੈ, ਦਿਨ ਰਾਤ ਇਸ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਜਿਲਾ ਪੁਲਿਸ ਵੱਲੋ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਲਾਈਵ ਡੈਮੋ, ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…
Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

