ਜੋੜ ਮੇਲੇ ਤੋਂ ਪਹਿਲਾਂ ਕੂੜੇ ਦੀ ਗੰਭੀਰ ਸਮੱਸਿਆ: BDPO ਬਲਜਿੰਦਰ ਸਿੰਘ ਦੀ ਘੋਰ ਲਾਪਰਵਾਹੀ ਆਈ ਸਾਹਮਣੇ

Spread the love

​• ਗੁਰੂ ਅਮਰਦਾਸ ਜੀ ਦੇ ਮਹਾਨ ਜੋੜ ਮੇਲੇ ‘ਚ ਸ਼ਿਰਕਤ ਕਰਨਗੀਆਂ ਲੱਖਾਂ ਸੰਗਤਾਂ, ਸਫ਼ਾਈ ਪੱਖੋਂ ਹਾਲਾਤ ਚਿੰਤਾਜਨਕ

​• ਮੀਡੀਆ ਦੇ ਸਵਾਲਾਂ ਤੋਂ ਮੂੰਹ ਛੁਪਾ ਰਹੇ ਬੀ.ਡੀ.ਪੀ.ਓ., ਫੋਨ ਨਾ ਚੁੱਕ ਕੇ ਜਵਾਬਦੇਹੀ ਤੋਂ ਪਾਸਾ ਵੱਟਿਆ

​• ਇਲਾਕਾ ਵਾਸੀਆਂ ਤੇ ਧਾਰਮਿਕ ਸ਼ਖਸੀਅਤਾਂ ਨੇ ਉੱਚ ਅਧਿਕਾਰੀਆਂ ਤੋਂ ਸਖ਼ਤ ਕਾਰਵਾਈ ਦੀ ਕੀਤੀ ਮੰਗ

​ਸ਼੍ਰੀ ਗੋਇੰਦਵਾਲ ਸਾਹਿਬ (ਕਰਨੈਲ ਸਿੰਘ ਰਿੰਕੂ)- ਪਵਿੱਤਰ ਇਤਿਹਾਸਕ ਨਗਰੀ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਆਗਾਮੀ ਸਤੰਬਰ ਮਹੀਨੇ ਦੌਰਾਨ ਤੀਸਰੀ ਪਾਤਸ਼ਾਹੀ ਸ਼੍ਰੀ ਗੁਰੂ ਅਮਰਦਾਸ ਜੀ ਦਾ ਮਹਾਨ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮਹਾਨ ਧਾਰਮਿਕ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸੰਗਤਾਂ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਪਰ ਅਫ਼ਸੋਸ ਦੀ ਗੱਲ ਹੈ ਕਿ ਲੱਖਾਂ ਦੀ ਗਿਣਤੀ ‘ਚ ਆਉਣ ਵਾਲੀਆਂ ਸੰਗਤਾਂ ਦੀ ਸੁਵਿਧਾ ਅਤੇ ਨਗਰੀ ਦੀ ਸੁਚੱਜੀ ਸਫ਼ਾਈ ਪ੍ਰਕਿਰਿਆ ਨੂੰ ਲੈ ਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਬਲਜਿੰਦਰ ਸਿੰਘ ਪੂਰੀ ਤਰ੍ਹਾਂ ਬੇਫ਼ਿਕਰ ਤੇ ਗੈਰ-ਜ਼ਿੰਮੇਵਾਰ ਬਣੇ ਹੋਏ ਹਨ।ਜ਼ਿਕਰਯੋਗ ਹੈ ਕਿ ਪਵਿੱਤਰ ਨਗਰੀ ‘ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ ਪ੍ਰਸ਼ਾਸਨਿਕ ਦਾਅਵਿਆਂ ਦੀਆਂ ਧੱਜੀਆਂ ਉਡਾ ਰਹੇ ਹਨ। ਜ਼ਮੀਨੀ ਪੱਧਰ ‘ਤੇ ਸਮੱਸਿਆ ਦਾ ਪੱਕਾ ਹੱਲ ਕੱਢਣ ਦੀ ਥਾਂ ਬੀ.ਡੀ.ਪੀ.ਓ. ਬਲਜਿੰਦਰ ਸਿੰਘ ਹੁਣ ਜਵਾਬਦੇਹੀ ਤੋਂ ਪੂਰੀ ਤਰ੍ਹਾਂ ਭੱਜਦੇ ਨਜ਼ਰ ਆ ਰਹੇ ਹਨ। ਜਦੋਂ ਅੱਜ ਇਸ ਗੰਭੀਰ ਮਸਲੇ, ਆਗਾਮੀ ਜੋੜ ਮੇਲੇ ਦੀਆਂ ਤਿਆਰੀਆਂ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲੈਣ ਲਈ ਬੀ.ਡੀ.ਪੀ.ਓ. ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਨੇ ਫੋਨ ਚੁੱਕਣਾ ਹੀ ਮੁਨਾਸਿਬ ਨਹੀਂ ਸਮਝਿਆ।​ਮੀਡੀਆ ਦੇ ਸਵਾਲਾਂ ਤੋਂ ਮੂੰਹ ਛੁਪਾਉਣਾ ਅਤੇ ਫੋਨ ਨਾ ਚੁੱਕਣਾ ਇਹ ਸਾਫ਼ ਦਰਸਾਉਂਦਾ ਹੈ ਕਿ ਅਧਿਕਾਰੀ ਨੂੰ ਨਾ ਤਾਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਦੀ ਪਰਵਾਹ ਹੈ ਅਤੇ ਨਾ ਹੀ ਮਹਾਨ ਜੋੜ ਮੇਲੇ ਦੌਰਾਨ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਵਿਧਾ ਦੀ। ਇਲਾਕਾ ਨਿਵਾਸੀਆਂ ਅਤੇ ਧਾਰਮਿਕ ਸ਼ਖਸੀਅਤਾਂ ਵਿੱਚ ਪ੍ਰਸ਼ਾਸਨ ਦੀ ਇਸ ਘੋਰ ਅਣਦੇਖੀ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਜੋੜ ਮੇਲੇ ਤੋਂ ਪਹਿਲਾਂ ਵੀ ਵਿਭਾਗ ਦੇ ਆਲਾ ਅਧਿਕਾਰੀ ਆਪਣੀ ਕੁੰਭਕਰਨੀ ਨੀਂਦ ਤੋਂ ਨਾ ਜਾਗੇ, ਤਾਂ ਪਵਿੱਤਰ ਨਗਰੀ ਦੀ ਹਾਲਤ ਹੋਰ ਵੀ ਬਤਰ ਹੋ ਜਾਵੇਗੀ।​ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਜਵਾਬਦੇਹੀ ਤੋਂ ਪਾਸਾ ਵੱਟਣ ਵਾਲੇ ਬੀ.ਡੀ.ਪੀ.ਓ. ਬਲਜਿੰਦਰ ਸਿੰਘ ਦੀ ਤੁਰੰਤ ਜਵਾਬਦੇਹੀ ਤੈਅ ਕੀਤੀ ਜਾਵੇ, ਉਨ੍ਹਾਂ ਵਿਰੁੱਧ ਬਣਦੀ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ ਅਤੇ ਜੋੜ ਮੇਲੇ ਤੋਂ ਪਹਿਲਾਂ-ਪਹਿਲਾਂ ਸ਼੍ਰੀ ਗੋਇੰਦਵਾਲ ਸਾਹਿਬ ਨੂੰ ਕੂੜੇ ਦੇ ਗੰਭੀਰ ਸੰਕਟ ਤੋਂ ਮੁਕਤ ਕਰਵਾਇਆ ਜਾਵੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *