ਝੋਨੇ ਦੀ ਮਿਲਿੰਗ ਤੇ ਚੌਲਾਂ ਦੀ ਡਿਲੀਵਰੀ ਦਾ ਬਕਾਇਆ ਕੰਮ ਨਵੇਂ ਖਰੀਦ ਸੀਜ਼ਨ ਤੋਂ ਪਹਿਲਾਂ ਮੁਕੰਮਲ ਕਰਵਾਉਣ ਲਈ ਵਿਧਾਨ ਸਭਾ ਵਿੱਚ ਮੁੱਦਾ ਉਠਾਇਆ-ਸੇਖੋਂ

Spread the love
ਫਰੀਦਕੋਟ, 10 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿਛਲੇ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਮਿਲਿੰਗ ਅਤੇ ਚੌਲਾਂ ਦੀ ਡਿਲੀਵਰੀ ਦੇ ਬਕਾਇਆ ਕੰਮ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਉਠਾਉਂਦਿਆਂ ਸਰਕਾਰ ਤੋਂ ਇਸ ਸਬੰਧੀ ਸਪੱਸ਼ਟ ਜਾਣਕਾਰੀ ਅਤੇ ਬਕਾਇਆ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੀ ਮੰਗ ਕੀਤੀ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ ਅਨੁਸਾਰ ਖਰੀਫ਼ ਸੀਜ਼ਨ 2025-26 ਦੌਰਾਨ ਕੇਂਦਰੀ ਪੂਲ ਵਿੱਚ ਕੁੱਲ 105 ਲੱਖ ਮੀਟ੍ਰਿਕ ਟਨ ਚੌਲ ਡਿਲੀਵਰ ਕੀਤੇ ਜਾਣੇ ਸਨ। ਇਨ੍ਹਾਂ ਵਿੱਚੋਂ 7 ਅਗਸਤ 2026 ਤੱਕ 85.79 ਲੱਖ ਮੀਟ੍ਰਿਕ ਟਨ, ਭਾਵ 81.21 ਫੀਸਦੀ ਚੌਲ ਡਿਲੀਵਰ ਕੀਤੇ ਜਾ ਚੁੱਕੇ ਹਨ।ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਸਰਕਾਰ ਅਨੁਸਾਰ ਬਕਾਇਆ ਚੌਲਾਂ ਦੀ ਡਿਲੀਵਰੀ ਦਾ ਮੁੱਖ ਕਾਰਨ ਐਫ.ਸੀ.ਆਈ. ਕੋਲ ਸਟੋਰੇਜ ਸਪੇਸ ਦੀ ਘਾਟ ਹੈ। ਇਸ ਦੇ ਮੱਦੇਨਜ਼ਰ ਝੋਨੇ ਦੀ ਮਿਲਿੰਗ ਅਤੇ ਚੌਲਾਂ ਦੀ ਡਿਲੀਵਰੀ ਦੀ ਮਿਆਦ 30 ਜੂਨ ਤੋਂ ਵਧਾ ਕੇ 30 ਸਤੰਬਰ 2026 ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਕੋਲ ਐਫ.ਸੀ.ਆਈ. ਦੀ ਸਟੋਰੇਜ ਸਮਰੱਥਾ ਵਧਾਉਣ ਦੇ ਨਾਲ-ਨਾਲ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਹਰ ਮਹੀਨੇ ਘੱਟੋ-ਘੱਟ 11 ਲੱਖ ਮੀਟ੍ਰਿਕ ਟਨ ਚੌਲਾਂ ਦੀ ਮੂਵਮੈਂਟ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਵੇਂ ਝੋਨੇ ਦੇ ਖਰੀਦ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪਿਛਲੇ ਸੀਜ਼ਨ ਨਾਲ ਸਬੰਧਤ ਸਾਰਾ ਬਕਾਇਆ ਕੰਮ ਮੁਕੰਮਲ ਹੋਣਾ ਬੇਹੱਦ ਜ਼ਰੂਰੀ ਹੈ। ਇਸ ਨਾਲ ਕਿਸਾਨਾਂ, ਆੜ੍ਹਤੀਆਂ, ਰਾਈਸ ਮਿਲਰਾਂ ਅਤੇ ਖਰੀਦ ਏਜੰਸੀਆਂ ਨੂੰ ਨਵੇਂ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਸਬੰਧਤ ਹਰ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਪੂਰੀ ਗੰਭੀਰਤਾ ਨਾਲ ਉਠਾਇਆ ਜਾਂਦਾ ਰਹੇਗਾ ਅਤੇ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ, ਲਿਫਟਿੰਗ, ਮਿਲਿੰਗ ਅਤੇ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *