ਟਰਾਈਡੈਂਟ ਗਰੁੱਪ ਵਲੋਂ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਅੱਜ ਤੋਂ

Spread the love

ਬਰਨਾਲਾ, 20 ਅਪ੍ਰੈਲ (ਸੁਖਰਾਜ ਚਹਿਲ)-ਟਰਾਈਡੈਂਟ ਹਿਊਮੈਨਿਟੀ ਫਾਊਂਡੇਸ਼ਨ ਵਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਅਤੇ ਸ: ਕੁਲਵੰਤ ਸਿੰਘ ਧਾਲੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ ਮਿਤੀ 21 ਅਪ੍ਰੈਲ ਤੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਈਡੈਂਟ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਹ ਕੈਂਪ ਅਰੁਣ ਮੈਮੋਰੀਅਲ ਕਲਚਰਲ ਸੈਂਟਰ, ਟਰਾਈਡੈਂਟ ਕੰਪਲੈਕਸ ਸੰਘੇੜਾ ਵਿਖੇ ਲਗਾਤਾਰ 10 ਦਿਨ ਭਾਵ 30 ਅਪ੍ਰੈਲ ਤੱਕ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ। ਇਸ ਕੈਂਪ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਮੁਫ਼ਤ ਸਲਾਹ ਤੋਂ ਇਲਾਵਾ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਜਾਂਚ, ਔਰਤਾਂ ਦੀ ਛਾਤੀ ਲਈ ਮੈਮੋਗ੍ਰਾਫ਼ੀ ਟੈਸਟ, ਔਰਤਾਂ ਲਈ ਪੈਪ ਸਮੀਅਰ ਟੈਸਟ (ਗਰਭਾਸ਼ੇ ਕੈਂਸਰ ਦੀ ਜਾਂਚ), ਪੁਰਸ਼ਾਂ ਦੇ ਗਦੂਦਾਂ ਦੀ ਜਾਂਚ ਲਈ ਪੀ.ਐਸ.ਏ. ਟੈਸਟ, ਬਲੱਡ ਕੈਂਸਰ ਦੀ ਜਾਂਚ, ਮੂੰਹ ਤੇ ਗਲੇ ਦੇ ਕੈਂਸਰ ਦੀ ਜਾਂਚ, ਹੱਡੀਆਂ ਦੀ ਘਨਤਾ ਦੀ ਜਾਂਚ ਕਰ ਕੇ ਦਵਾਈਆਂ ਅਤੇ ਇਲਾਜ ਸਬੰਧੀ ਸਹੀ ਸਲਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੈਂਪ ਵਿਚ ਅੱਖਾਂ ਦੀ ਜਾਂਚ ਕਰ ਕੇ ਮੁਫ਼ਤ ਐਨਕਾਂ ਲਈ ਲਗਾਈਆਂ ਜਾਣਗੀਆਂ। ਸ੍ਰੀ ਗੁਪਤਾ ਨੇ ਦੱਸਿਆ ਕਿ ਮਾਲਵਾ ਖੇਤਰ ਵਿਚ ਪਹਿਲੀ ਵਾਰ ਵੱਡੀ ਪੱਧਰ ’ਤੇ ਇਹ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਦੀ ਕੈਂਸਰ ਸਬੰਧੀ ਸਹੀ ਜਾਂਚ ਕਰਕੇ ਅਤੇ ਕੈਂਸਰ ਦੇ ਲੱਛਣਾਂ ਨੂੰ ਪਛਾਨਕੇ ਵੱਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *