ਡਾ ਓਬਰਾਏ ਨੇ 37 ਮਰੀਜ਼ਾਂ ਦੀ ਫੜੀ ਬਾਂਹ ਦਵਾਈਆਂ ਲਈ ਦਿੱਤੀ ਵਿੱਤੀ ਸਹਾਇਤਾ 

Spread the love
ਸ਼੍ਰੀ ਮੁਕਤਸਰ ਸਾਹਿਬ 3 ਅਗਸਤ () ਡਾਕਟਰ ਐਸ ਪੀ ਸਿੰਘ ਓਬਰਾਏ ਦੇ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਵੀ ਨਾ ਮੁਮਕਿਨ ਹੈ ।ਅਪਣੀ ਨੇਕ ਕਮਾਈ ਵਿਚੋਂ ਅਤੇ ਬਿਨਾਂ ਕਿਸੇ ਤੋਂ ਪੈਸਾ ਲਿਆ, ਆਪਣੀ ਸਮਰੱਥਾ ਅਨੁਸਾਰ ਮਨੁੱਖਤਾ ਨੂੰ ਹਰ ਹਮਲੇ ਤੋਂ ਬਚਾਉਣ ਲਈ ਕੀਤੇ ਜਾ ਰਹੇ ਕਾਰਜ ਕਿਸੇ ਅਚੰਭੇ ਤੋਂ ਘੱਟ ਨਹੀਂ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ(ਮਲੋਟ , ਗਿਦੜਬਾਹਾ,ਲੰਬੀ)37 ਲੋੜਵੰਦ ਮਰੀਜ਼ਾਂ ਨੂੰ ਡਾ ਓਬਰਾਏ ਨੇ ਗੋਦ ਲੈਂਦਿਆਂ ਦਵਾਈਆਂ ਖਰੀਦਣ ਲਈ 40 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਤਾਂ ਜੋ ਇਹ ਲੋਕ ਦਵਾਈਆਂ ਖਰੀਦ ਕੇ ਨਿਰੋਗ ਜੀਵਨ ਜਿਊਣ ਦੇ ਸਮਰੱਥ ਹੋਣ ਅਤੇ ਡਾਕਟਰ ਐਸ ਪੀ ਸਿੰਘ ਓਬਰਾਏ ਨੇ ਅਪਣੀ ਸਮਰੱਥਾ ਅਨੁਸਾਰ ਅੱਗੇ ਤੋਂ ਵੀ (ਜਦੋਂ ਤੱਕ ਦਵਾਈ ਚੱਲਦੀ)ਮੱਦਦ ਕਰਨ ਦਾ ਭਰੋਸਾ ਦਿੱਤਾ ਸਹਾਇਤਾ ਰਾਸ਼ੀ ਲੈਣ ਉਪਰੰਤ ਇਨ੍ਹਾਂ ਲੋੜਵੰਦ ਮਰੀਜ਼ਾਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਅਜਿਹੇ ਮਾੜੇ ਦੋਰ ਵਿੱਚ ਅਪਣੇ ਵੀ ਸਾਥ ਛੱਡ ਦੇਂਦੇ ਹਨ ਪਰ ਡਾਕਟਰ ਓਬਰਾਏ ਨੇ ਬਿਨਾਂ ਸਾਨੂੰ ਦੇਖਿਆ ਸਾਡੀ ਬਾਂਹ ਫੜੀ।ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਜਸਪਾਲ ਸਿੰਘ ਰਿਟਾ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ,ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਬਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਸੁਖਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਗੁਰਜੀਤ ਸਿੰਘ ਜੀਤਾ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਮਾਸਟਰ ਰਾਜਿੰਦਰ ਸਿੰਘ,ਬਲਦੇਵ ਸਿੰਘ ਮਾਂਗਟ ਕੇਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ ਆਦਿ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *