ਸ੍ਰੀ ਮਾਛੀਵਾੜਾ ਸਾਹਿਬ 10 ਅਪ੍ਰੈਲ (ਸੁੱਚਾ ਬੰਗੜ) – ਐਸ.ਸੀ ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਅਤੇ ਬਲਾਕ ਮਾਛੀਵਾੜਾ ਸਾਹਿਬ ਦੀ ਮਹੀਨਾ ਵਾਰ ਮੀਟਿੰਗ ਜ਼ਿਲਾ ਕਾਂਗਰਸ ਕਮੇਟੀ ਐਸ.ਸੀ ਡਿਪਾਰਟਮੈਂਟ ਖੰਨਾ ਦੇ ਉਪ ਚੇਅਰਮੈਨ ਸੋਮਨਾਥ ਸਿੰਘ ਸਿਕੰਦਰਪੁਰ ਦੀ ਪ੍ਰਧਾਨਗੀ ਹੇਠ ਪਿੰਡ ਸਿਕੰਦਰਪੁਰ ਮਾਛੀਵਾੜਾ ਸਾਹਿਬ ਵਿਖੇ ਹੋਈ ਜਿਸ ਵਿੱਚ ਬਲਾਕ ਅਤੇ ਜ਼ਿਲ੍ਹੇ ਦੇ ਅਹੁਦੇਦਾਰ ਸਾਹਿਬਾਨਾਂ ਨੇ ਭਾਗ ਲਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ ਡਿਪਾਰਟਮੈਂਟ ਖੰਨਾ ਦੇ ਚੇਅਰਮੈਨ ਬਲਵਿੰਦਰ ਸਿੰਘ ਬੰਬ ਮੁੱਖ ਮਹਿਮਾਨ ਤੌਰ ਤੇ ਪਹੁੰਚੇ ਅਤੇ ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ 15 ਅਪ੍ਰੈਲ 2025 ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਕਾਂਗਰਸ ਐਸ.ਸੀ ਡਿਪਾਰਟਮੈਂਟ ਮਾਛੀਵਾੜਾ ਸਾਹਿਬ ਦੇ ਚੇਅਰਮੈਨ ਚਰਨਜੀਤ ਸਿੰਘ ਚਕਲੀ ਮੰਗਾ, ਉਪ ਚੇਅਰਮੈਨ ਮਾਸਟਰ ਪ੍ਰਕਾਸ਼ ਸਿੰਘ ਬੈਰਸ਼ਾਲਾ , ਚੇਅਰਮੈਨ ਪ੍ਰੀਤਮ ਸਿੰਘ ਮੰਡ ਖਾਨਪੁਰ, ਸਰਪੰਚ ਗੁਰਬਚਨ ਸਿੰਘ ਚਕਲੀ ਆਦਲ, ਉਪ ਚੇਅਰਮੈਨ ਵਿਕਰਮਜੀਤ ਸਿੰਘ ਅਕਾਲਗੜ੍ਹ ,ਕੋਆਰਡੀਨੇਟਰ ਸਤਵਿੰਦਰ ਸਿੰਘ ਮੰਡ ਖਾਨਪੁਰ ,ਉਪ ਚੇਅਰਮੈਨ ਮਨਜੀਤ ਸਿੰਘ ਮੰਡੇਰ , ਉਪ ਚੇਅਰਮੈਨ ਹਰਵਿੰਦਰ ਸਿੰਘ ਬੈਰਸਲਾ ਕਲਾਂ , ਕੋਆਰਡੀਨੇਟਰ ਦੇਵ ਰਾਜ ਸਿੰਘ , ਕੋਆਰਡੀਨੇਟਰ ਅਵਤਾਰ ਸਿੰਘ ਰੁਪਾਲੋ, ਉਪ ਚੇਅਰਮੈਨ ਲੁਖਬੀਰ ਸਿੰਘ ਘਰਖਣਾ , ਉਪ ਚੇਅਰਮੈਨ ਸੁਖਦੇਵ ਸਿੰਘ ਸਾਬਕਾ ਸਰਪੰਚ ਜਲਨਪੁਰ ,ਸਾਬਕਾ ਸਰਪੰਚ ਅਮਰੀਕ ਸਿੰਘ ਤੋਂ ਇਲਾਵਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ ।






