ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਅਧੀਨ ਵਿਕਾਸ ਕਾਰਜਾਂ ਦਾ ਜਾਇਜ਼ਾ

Spread the love

ਬਰਨਾਲਾ/ਸ਼ਹਿਣਾ, 12 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈਏਐੱਸ ਵਲੋਂ ਅੱਜ ਜ਼ਿਲ੍ਹਾ ਬਰਨਾਲਾ ਦੇ ਬਲਾਕ ਸ਼ਹਿਣਾ ਦੇ ਪਿੰਡਾਂ ਦਾ ਦੌਰਾ ਕਰਕੇ ਮਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਪਿੰਡ ਚੀਮਾ, ਜੋਧਪੁਰ, ਉੱਗੋਕੇ, ਢਿੱਲਵਾਂ ਦੱਖਣ ਦਾ ਦੌਰਾ ਕੀਤਾ। ਉਨ੍ਹਾਂ ਮਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ।  ਡਿਪਟੀ ਕਮਿਸ਼ਨਰ ਵਲੋਂ ਮਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਚੈੱਕ ਕੀਤੀ ਗਈ। ਉਨ੍ਹਾਂ ਨੂੰ ਉਜਰਤ ਸਮੇਂ ਸਿਰ ਮਿਲਣ, ਕੰਮ ਦੇ ਦਿਨਾਂ, ਪੀਣ ਵਾਲੇ ਪਾਣੀ ਦੀ ਸਹੂਲਤ ਬਾਰੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਏਪੀਓਜ਼ ਨੂੰ ਹਦਾਇਤ ਕੀਤੀ ਕਿ ਮਨਰੇਗਾ ਅਧੀਨ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ।ਉਨ੍ਹਾਂ ਢਿੱਲਵਾਂ ਦੱਖਣ ਪਿੰਡ ਵਿੱਚ ਆਂਗਣਵਾੜੀ ਦੀ ਇਮਾਰਤ ਦਾ ਵੀ ਦੌਰਾ ਕੀਤਾ, ਜਿਸ ਦਾ ਕੰਮ ਆਖਰੀ ਪੜਾਅ ‘ਤੇ ਹੈ। ਇਸ ਤੋਂ ਇਲਾਵਾ ਉਨ੍ਹਾਂ ਢਿੱਲਵਾਂ ਪਟਿਆਲਾ ਵਿੱਚ ਵੀ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮਨਰੇਗਾ ਅਧੀਨ ਵਿਕਾਸ ਕਾਰਜ ਅਤੇ ਹੋਰ ਗ੍ਰਾਂਟਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੇਂ ਸਮੇਂ ‘ਤੇ ਚੈਕਿੰਗ ਕੀਤੀ ਜਾਇਆ ਕਰੇਗੀ ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜੇ ਜਾਣ।   ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਹਿਣਾ ਜਗਰਾਜ ਸਿੰਘ, ਆਈ ਟੀ ਮੈਨੇਜਰ (ਮਨਰੇਗਾ) ਮਨਦੀਪ ਕੁਮਾਰ ਬਾਂਸਲ, ਏਪੀਓ ਹਰਦੇਵ ਸਿੰਘ, ਤਕਨੀਕੀ ਸਹਾਇਕ ਤੇ ਜੀਆਰਐੱਸ, ਵੱਖ ਵੱਖ ਪੰਚਾਇਤਾਂ ਨਾਲ ਸਬੰਧਤ ਪੰਚਾਇਤ ਸਕੱਤਰ, ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।

  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *