ਡਿਪਟੀ ਕਮਿਸ਼ਨਰ  ਵੱਲੋਂ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਵਪਾਰੀਆਂ ਦੀਆਂ ਸਿਕਾਇਤਾਂ ਦਾ ਨਿਪਟਾਰਾ ਕਰਨ ਦੇ ਹੁਕਮ-ਚੇਅਰਮੈਨ ਕੰਵਰ ਇਕਬਾਲ 

Spread the love
ਕਪੂਰਥਲਾ, 4 ਅਗਸਤ ( ਕੌੜਾ )- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਟਰੇਡ੍ਰਜ਼ ਕਮਿਸ਼ਨ ( ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ  ) ਦੇ ਸੂਬਾ ਪੱਧਰੀ ਚੇਅਰਮੈਨ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਜੀ, ਸੂਬਾ ਪੱਧਰੀ ਵਾਈਸ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਜੀ,  ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੇ ਪੰਜਾਬ ਵਿੱਚ ਕਰਵਾਈਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਵਿੱਚ ਜ਼ਿਲ੍ਹਾ ਟਰੇਡ੍ਰਜ਼ ਕਮਿਸ਼ਨ ਕਪੂਰਥਲਾ ਦੀ ਜ਼ਿਲ੍ਹੇ ਦੇ ਤਕਰੀਬਨ 20 ਵਿਭਾਗਾਂ ਨਾਲ ਹਫਤਾਵਾਰੀ ਮੀਟਿੰਗ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਹੋਈ ! ਇਸ ਮੀਟਿੰਗ ਵਿੱਚ ਐਸ.ਐਸ.ਪੀ ਕਪੂਰਥਲਾ ਨਗਰ ਨਿਗਮ ਕਮਿਸ਼ਨਰ ਕਪੂਰਥਲਾ ਸਮੇਤ ਜ਼ਿਲ੍ਹੇ ਦੇ ਤਕਰੀਬਨ ਸਾਰੇ ਹੀ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ! ਜ਼ਿਲ੍ਹਾ ਟਰੇਡ੍ਰਜ਼ ਕਮਿਸ਼ਨ ਕਪੂਰਥਲਾ ਦੇ ਚੇਅਰਮੈਨ ਕੌਮਾਂਤਰੀ ਪੰਜਾਬੀ ਸ਼ਾਇਰ ਕੰਵਰ ਇਕਬਾਲ ਸਿੰਘ ਦਾ ਐਕਸੀਡੈਂਟ ਹੋਣ ਕਾਰਣ ਉਨ੍ਹਾ ਦੇ ਸਪੁੱਤਰ ਪੁਸ਼ਪਿੰਦਰ ਸਿੰਘ ਨੇ ਉਨ੍ਹਾਂ ਦੀ ਥਾਂ ਤੇ ਜਿੰਮੇਵਾਰੀ ਨਿਭਾਉਂਦਿਆਂ ਹੋਇਆਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਇਸ ਮੀਟਿੰਗ ਵਿਚ ਭਾਗ ਲਿਆ।ਜਦ ਕਿ ਸੁਸ਼ੀਲ ਕੁਮਾਰ ਬੋਬੀ ਚਮ ਚੇਅਰਮੈਨ ਹਲਕਾ ਫਗਵਾੜਾ, ਜਰਨੈਲ ਸਿੰਘ ਮਰਵਾਹਾ ਚੇਅਰਮੈਨ ਹਲਕਾ ਸੁਲਤਾਨਪੁਰ ਲੋਧੀ ਅਤੇ ਰਮਨ ਕੁਮਾਰ ਮਲਹੋਤਰਾ ਚੇਅਰਮੈਨ ਹਲਕਾ ਕਪਰਥਲਾ ਸਮੇਤ ਪੁਸ਼ਕਰ ਵਾਲੀਆ ਨੇ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਜ਼ਿਲ੍ਹੇ ਦੇ ਚਾਰਾਂ ਹਲਕਿਆਂ ਦੇ ਚੇਅਰਮੈਨਾਂ ਨੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸ਼ਿਕਾਇਤਾਂ ਦਾ ਫੌਰੀ ਤੌਰ ਤੇ ਨਿਪਟਾਰਾ ਕਰਨ ਦੇ ਇਰਾਦੇ ਨਾਲ ਖੁੱਲ ਕੇ ਵਿਚਾਰ ਵਟਾਂਦਰਾ ਕਰਦਿਆਂ ਹੋਇਆਂ ਵਪਾਰੀਆਂ ਵੱਲੋਂ ਪੇਸ਼ ਕੀਤੀਆਂ ਵੱਖ-ਵੱਖ ਅਰਜ਼ੀਆਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਵਪਾਰੀ ਵਰਗ ਨਾਲ ਸੰਬੰਧਿਤ ਪ੍ਰਸ਼ਾਸਨਿਕ ਅਤੇ ਕਾਨੂੰਨ-ਵਿਵਸਥਾ ਦੇ ਮਸਲਿਆਂ ‘ਤੇ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਵਪਾਰੀ ਕਮਿਸ਼ਨ ਵਿਚਕਾਰ ਬਿਹਤਰ ਤਾਲਮੇਲ ‘ਤੇ ਜ਼ੋਰ  ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਟਰੇਡ੍ਰਜ਼ ਕਮਿਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਵੱਲੋਂ ਸਮੁੱਚੇ ਪੰਜਾਬ ਵਿੱਚ ਜਾਰੀ ਕੀਤੇ ਹੁਕਮਾਂ ਮੁਤਾਬਿਕ  ਹਰ ਵਿਭਾਗ ਹਰ ਮਸਲੇ ਦਾ ਨਿਪਟਾਰਾ ਇੱਕ ਹਫਤੇ ਦੇ ਦਰਮਿਆਨ ਕਰਨ ਦਾ ਪਾਬੰਦ ਹੋਵੇਗਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *