ਡੀ.ਐਸ.ਪੀ.ਹੇਮੰਤ ਮਲਹੋਤਰਾ ਨੇ ਪਿੰਡ ਚਣਕੋਆ ਵਿਖੇ ਕੀਤੀ ‘ਸੰਪਰਕ ਮੀਟਿੰਗ’; ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਕੀਤਾ ਜਾਗਰੂਕ ​ਸਰਪੰਚਾਂ ਦਾ ਦਾਅਵਾ – ਪਿੰਡ ਚਕੋਆ ਹੋਇਆ 100% ਨਸ਼ਾ ਮੁਕਤ

Spread the love
​ਬਲਾਚੌਰ 12 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )ਪੁਲਿਸ ਅਤੇ ਪਬਲਿਕ ਵਿਚਾਲੇ ਬਿਹਤਰ ਤਾਲਮੇਲ ਕਾਇਮ ਕਰਨ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਡੀ.ਐਸ.ਪੀ ਹੇਮੰਤ ਮਲਹੋਤਰਾ ਵੱਲੋਂ ਪਿੰਡ ਚਣਕੋਆ ਵਿਖੇ ਇੱਕ ਵਿਸ਼ੇਸ਼ ‘ਸੰਪਰਕ ਮੀਟਿੰਗ’ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡ ਚਣਕੋਆ ਦੇ ਸਰਪੰਚ ਸਮੇਤ ਆਸ-ਪਾਸ ਦੇ ਹੋਰਨਾਂ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।​ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਦੋ ਅਹਿਮ ਮੁੱਦਿਆਂ ‘ਤੇ ਚਰਚਾ ਕਰਦਿਆਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ​ਨਸ਼ਾ ਮੁਕਤੀ ਲਈ ਮੁਹਿੰਮ ਮੀਟਿੰਗ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ। ਇਸ ਮੌਕੇ ਪਿੰਡ ਚਣਕੋਆ ਦੇ ਸਰਪੰਚ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਬਿਲਕੁਲ ਜ਼ੀਰੋ ਪ੍ਰਤੀਸ਼ਤ (0%) ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਨਸ਼ਾ ਕਰਨ ਵਾਲੇ ਇੱਕ-ਦੋ ਵਿਅਕਤੀ ਸਨ, ਜਿਨ੍ਹਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਹੁਣ ਪਿੰਡ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਚੁੱਕਾ ਹੈ।​ ਡੀ ਐਸ ਪੀ ਹੇਮੰਤ ਮਲਹੋਤਰਾ ਨੇ ਮਾਪਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ। ਉਨ੍ਹਾਂ ਦੱਸਿਆ ਕਿ ਬਾਹਰਲੇ ਮੁਲਕਾਂ ਵਿੱਚ ਬੈਠੇ ਗੈਂਗਸਟਰ ਫੰਡਿੰਗ ਕਰਕੇ ਕਮਜ਼ੋਰ ਮਾਨਸਿਕਤਾ ਵਾਲੇ ਅਤੇ ਅੱਲ੍ਹੜ ਉਮਰ ਦੇ ਨੌਜਵਾਨਾਂ ਨੂੰ ਭਟਕਾ ਕੇ ਗਲਤ ਕੰਮ ਕਰਵਾ ਲੈਂਦੇ ਹਨ, ਜਿਸ ਨਾਲ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਬਰਬਾਦ ਹੁੰਦਾ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਜਾਣਾ ਪੈਂਦਾ ਹੈ। ਉਨ੍ਹਾਂ ਪ੍ਰੇਰਿਤ ਕੀਤਾ ਕਿ ਬੱਚਿਆਂ ਨੂੰ ਅਜਿਹੇ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਦੇ ਝਾਂਸੇ ਵਿੱਚ ਆਉਣ ਤੋਂ ਬਚਾਇਆ ਜਾਵੇ।​ਮੀਟਿੰਗ ਦੇ ਅੰਤ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਆਏ ਹੋਏ ਸਮੂਹ ਸਰਪੰਚਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਮਾਜ ਨੂੰ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *