ਡੀਐੱਨਟੀ ਭਾਈਚਾਰਿਆਂ ਦੀ ਆਵਾਜ਼ ਦਿੱਲੀ ਤੱਕ ਗੂੰਜੀ ਕੇਂਦਰੀ ਮੰਤਰੀ ਨਾਲ ਮੀਟਿੰਗ ’ਚ ਹੱਕਾਂ, ਸਿੱਖਿਆ ਤੇ ਰੁਜ਼ਗਾਰ ਦੇ ਮੁੱਦੇ ਉੱਠੇ : ਜਸਪਾਲ ਪੰਜਗਰਾਈਂ 

Spread the love
ਫਰੀਦਕੋਟ, 8 ਅਗਸਤ (ਮਨਜੀਤ ਸਿੰਘ ਢੱਲਾ)- ਪੰਜਾਬ ਦੇ ਬਾਜ਼ੀਗਰ, ਸਾਂਸੀ, ਬਾਵਰੀਆ, ਬੌਰੀ, ਨਟ, ਗੰਧੀਲਾ, ਓੜ, ਮਰਾਸੀ, ਰਾਏ ਸਿੱਖ ਅਤੇ ਸਿਕਲੀਗਰ ਸਿੱਖ ਸਮੇਤ ਡੀਐੱਨਟੀ ਭਾਈਚਾਰਿਆਂ ਦੇ ਹੱਕਾਂ ਅਤੇ ਭਲਾਈ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਵਫ਼ਦ ਨੇ ਨਵੀਂ ਦਿੱਲੀ ਸਥਿਤ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਮੁਲਾਕਾਤ ਕੀਤੀ।ਕੌਮੀ ਜਨਰਲ ਸਕੱਤਰ ਜਸਪਾਲ ਸਿੰਘ ਪੰਜਗਰਾਈਂ ਨੇ ਦੱਸਿਆ ਕਿ ਵਫ਼ਦ ਵਿੱਚ ਰਾਜਿੰਦਰ ਸਿੰਘ ਦੇਸੂਜੋਧਾ, ਲਕਸ਼ਮਣ ਨਾਪਾ, ਬੂਟਾ ਰਾਮ, ਮੇਜਰ ਸਿੰਘ ਕਲੇਰ, ਡਾ. ਬਲਰਾਮ, ਸਿੰਗਾਰਾ ਸਿੰਘ ਅਤੇ ਪੂਰਨ ਸਿੰਘ ਸਮੇਤ ਵੱਖ-ਵੱਖ ਡੀਐੱਨਟੀ ਭਾਈਚਾਰਿਆਂ ਦੇ ਨੁਮਾਇੰਦੇ ਸ਼ਾਮਲ ਸਨ। ਵਫ਼ਦ ਨੇ ਸਰਟੀਫਿਕੇਟ ਜਾਰੀ ਕਰਨ ਦੀਆਂ ਮੁਸ਼ਕਲਾਂ, ਸਿੱਖਿਆ, ਸਕਾਲਰਸ਼ਿਪ, ਹੁਨਰ ਵਿਕਾਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਸਬੰਧੀ ਮੰਗਾਂ ਰੱਖੀਆਂ।ਮੰਤਰੀ ਨੇ ਮਸਲਿਆਂ ’ਤੇ ਸਕਾਰਾਤਮਕ ਹੁੰਗਾਰਾ ਦਿੰਦਿਆਂ ਕੇਂਦਰੀ ਭਲਾਈ ਸਕੀਮਾਂ ਦਾ ਲਾਭ ਭਾਈਚਾਰਿਆਂ ਤੱਕ ਪਹੁੰਚਾਉਣ ਲਈ ਉਪਰਾਲਿਆਂ ਦੀ ਹਾਮੀ ਭਰੀ। ਵਫ਼ਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਅੰਤੋਦਯ’ ਦੀ ਸੋਚ ਤਹਿਤ ਡੀਐੱਨਟੀ ਭਾਈਚਾਰਿਆਂ ਨੂੰ ਵਿਕਾਸ ਦੀ ਮੁੱਖਧਾਰਾ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮੌਜੂਦ ਰਹੇ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *