ਡੇਰਾ ਬਾਬਾ ਟਿੱਬੀ ਸਾਹਿਬ ਦੇ ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਦੀ ਪੂਜਨੀਕ ਮਾਤਾ ਚਰਨਜੀਤ ਕੌਰ ਦੇ ਅਕਾਲ ਚਲਾਣੇ ‘ਤੇ ਸੀਨੀਅਰ ਆਪ ਆਗੂ ਐਡਵੋਕੇਟ ਸੰਜੀਵ ਚੋਧਰੀ ਚੇਚੀ ਨੇ ਦੁੱਖ ਦਾ ਪ੍ਰਗਟਾਵਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ

Spread the love
ਬਲਾਚੌਰ , 3 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) :=ਡੇਰਾ ਬਾਬਾ ਟਿੱਬੀ ਸਾਹਿਬ ਕਾਠਗੜ੍ਹ ਦੇ ਗੱਦੀ ਨਸ਼ੀਨ ਬਾਪੂ ਬਾਬਾ ਸਖੀ ਰਾਮ ਜੀ ਦੀ ਧਰਮ ਪਤਨੀ ਅਤੇ ਡੇਰੇ ਦੇ ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਜੀ ਦੀ ਪੂਜਨੀਕ ਮਾਤਾ ਚਰਨਜੀਤ ਕੌਰ ਜੀ, ਜੋ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦਿਆਂ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਸਨ, ਦੇ ਗ੍ਰਹਿ ਵਿਖੇ ਅਫ਼ਸੋਸ ਪ੍ਰਗਟ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਆਪ ਦੇ ਸੀਨੀਅਰ ਆਗੂ ਐਡਵੋਕੇਟ ਸੰਜੀਵ ਚੋਧਰੀ ਚੇਚੀ ਆਪਣੀ ਟੀਮ ਨਾਲ ਉੱਚੇਚੇ ਤੌਰ ‘ਤੇ ਸੇਵਾਦਾਰ ਸਾਈ ਕਾਲੇ ਸ਼ਾਹ ਜੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ  ਮੌਕੇ ‘ ਡੇਰਾ ਗੱਦੀ ਨਸ਼ੀਨ ਬਾਬਾ ਸਖੀ ਰਾਮ ਜੀ, ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਜੀ ਅਤੇ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਕੇ ਮਾਤਾ ਚਰਨਜੀਤ ਕੌਰ ਜੀ ਦੇ ਬੇਵਕਤੀ ਵਿਛੋੜੇ ‘ਤੇ ਹਮਦਰਦੀ ਜ਼ਾਹਰ ਕੀਤੀ।ਅਫ਼ਸੋਸ ਪ੍ਰਗਟਾਉਂਦਿਆਂ ਐਡਵੋਕੇਟ ਸੰਜੀਵ ਚੋਧਰੀ ਚੇਚੀ ਨੇ ਆਖਿਆ ਕਿ ਮਾਤਾ ਚਰਨਜੀਤ ਕੌਰ ਜੀ ਇੱਕ ਬਹੁਤ ਹੀ ਧਾਰਮਿਕ, ਨੇਕਦਿਲ ਅਤੇ ਸੇਵਾ ਭਾਵਨਾ ਵਾਲੀ ਸ਼ਖਸੀਅਤ ਸਨ। ਉਨ੍ਹਾਂ ਨੇ ਹਮੇਸ਼ਾ ਪਰਿਵਾਰ ਅਤੇ ਡੇਰੇ ਨਾਲ ਜੁੜੀਆਂ ਸੰਗਤਾਂ ਨੂੰ ਅਥਾਹ ਪਿਆਰ ਅਤੇ ਸਤਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਇਸ ਤਰ੍ਹਾਂ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਹੀ ਨਹੀਂ, ਬਲਕਿ ਸਮੁੱਚੇ ਇਲਾਕੇ ਅਤੇ ਸੰਗਤਾਂ ਲਈ ਇੱਕ ਨਾ ਪੂਰਿਆ ਜਾਣ ਵਾਲਾ ਵੱਡਾ ਘਾਟਾ ਹੈ। ਇਸ ਦੌਰਾਨ ਹਾਜ਼ਰ ਸਾਰੀਆਂ ਸ਼ਖਸੀਅਤਾਂ ਨੇ ਵਿਛੜੀ ਹੋਈ ਪਵਿੱਤਰ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਜੋੜੜੀ ਕੀਤੀ। ਤਸਵੀਰ ਹਰਸਿਮਰਨ ਜੋਤ ਸਿੰਘ ਕਲੇਰ
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *