ਡੇਰਾ ਬਾਬਾ ਟਿੱਬੀ ਸਾਹਿਬ ਦੇ ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਦੀ ਪੂਜਨੀਕ ਮਾਤਾ ਚਰਨਜੀਤ ਕੌਰ ਦੇ ਅਕਾਲ ਚਲਾਣੇ ‘ਤੇ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਦੁੱਖ ਦਾ ਪ੍ਰਗਟਾਵਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ

Spread the love
ਬਲਾਚੌਰ , 1 ਅਗਸਤ (ਜਤਿੰਦਰ ਪਾਲ ਸਿੰਘ ਕਲੇਰ) :ਡੇਰਾ ਬਾਬਾ ਟਿੱਬੀ ਸਾਹਿਬ ਕਾਠਗੜ੍ਹ ਦੇ ਗੱਦੀ ਨਸ਼ੀਨ ਬਾਪੂ ਬਾਬਾ ਸਖੀ ਰਾਮ ਜੀ ਦੀ ਧਰਮ ਪਤਨੀ ਅਤੇ ਡੇਰੇ ਦੇ ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਜੀ ਦੀ ਪੂਜਨੀਕ ਮਾਤਾ ਚਰਨਜੀਤ ਕੌਰ ਜੀ, ਜੋ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦਿਆਂ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਸਨ, ਦੇ ਗ੍ਰਹਿ ਵਿਖੇ ਅਫ਼ਸੋਸ ਪ੍ਰਗਟ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਐੱਸ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਉੱਚੇਚੇ ਤੌਰ ‘ਤੇ ਸੇਵਾਦਾਰ ਸਾਈ ਕਾਲੇ ਸ਼ਾਹ ਜੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸੰਮਤੀ ਦੇ ਚੇਅਰਮੈਨ ਨਾਨਕ ਸਿੰਘ ਜੰਡੀ, ਪਰਮਿੰਦਰ ਮੇਨਕਾ ਅਤੇ ਜਸਵੀਰ ਔਲੀਆਪੁਰ ਸਮੇਤ ਕਈ ਹੋਰ ਉੱਘੇ ਆਗੂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਆਗੂਆਂ ਨੇ ਡੇਰਾ ਗੱਦੀ ਨਸ਼ੀਨ ਬਾਬਾ ਸਖੀ ਰਾਮ ਜੀ, ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਜੀ ਅਤੇ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਕੇ ਮਾਤਾ ਚਰਨਜੀਤ ਕੌਰ ਜੀ ਦੇ ਬੇਵਕਤੀ ਵਿਛੋੜੇ ‘ਤੇ ਹਮਦਰਦੀ ਜ਼ਾਹਰ ਕੀਤੀ।ਅਫ਼ਸੋਸ ਪ੍ਰਗਟਾਉਂਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਆਖਿਆ ਕਿ ਮਾਤਾ ਚਰਨਜੀਤ ਕੌਰ ਜੀ ਇੱਕ ਬਹੁਤ ਹੀ ਧਾਰਮਿਕ, ਨੇਕਦਿਲ ਅਤੇ ਸੇਵਾ ਭਾਵਨਾ ਵਾਲੀ ਸ਼ਖਸੀਅਤ ਸਨ। ਉਨ੍ਹਾਂ ਨੇ ਹਮੇਸ਼ਾ ਪਰਿਵਾਰ ਅਤੇ ਡੇਰੇ ਨਾਲ ਜੁੜੀਆਂ ਸੰਗਤਾਂ ਨੂੰ ਅਥਾਹ ਪਿਆਰ ਅਤੇ ਸਤਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਇਸ ਤਰ੍ਹਾਂ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਹੀ ਨਹੀਂ, ਬਲਕਿ ਸਮੁੱਚੇ ਇਲਾਕੇ ਅਤੇ ਸੰਗਤਾਂ ਲਈ ਇੱਕ ਨਾ ਪੂਰਿਆ ਜਾਣ ਵਾਲਾ ਵੱਡਾ ਘਾਟਾ ਹੈ। ਇਸ ਦੌਰਾਨ ਹਾਜ਼ਰ ਸਾਰੀਆਂ ਸ਼ਖਸੀਅਤਾਂ ਨੇ ਵਿਛੜੀ ਹੋਈ ਪਵਿੱਤਰ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਜੋੜੜੀ ਕੀਤੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *